ਨਹਿਰੀ ਪਾਣੀ ਦੀ ਚੋਰੀ ਨੇ ਚਿੰਤਾ ''ਚ ਪਾਏ ਮੁਕਤਸਰ ਦੇ ਪਿੰਡ ਵਾਸੀ
Monday, Jun 18, 2018 - 03:20 PM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਹਲਕਾ ਲੰਬੀ ਦੇ ਨੇੜੇ ਪਿੰਡਾਂ ਦੇ ਕਿਸਾਨ ਪਾਣੀ ਦੀ ਹੋ ਰਹੀ ਚੋਰੀ ਤੋਂ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਰਹੇ ਹਨ । ਇਸ ਸਮੱਸਿਆ ਦੇ ਸਬੰੰਧੀ ਪਿੰਡ ਵਾਸੀਆਂ ਨੇ ਕਿਹਾ ਕਿ ਨਿਊ ਅਬੁਲ ਖੁਰਾਣਾ ਮਾਈਨਰ 'ਚੋਂ ਕੁਝ ਲੋਕਾਂ ਵੱਲੋਂ ਦੇਰ ਰਾਤ ਨੂੰ ਪਾਣੀ ਦੀ ਚੋਰੀ ਕੀਤੀ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਦੇ ਪਿੰਡਾਂ 'ਚ ਪਾਣੀ ਨਹੀਂ ਪਹੁੰਚ ਰਿਹਾ। ਪਿੰਡ ਵਾਸੀਆਂ ਨੇ ਇਲਜ਼ਾਮ ਲਾਇਆ ਹੈ ਕਿ ਵਿਭਾਗ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ।
ਉਧਰ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀਆਂ ਨੇ ਅਪੀਲ ਕੀਤੀ ਹੈ ਕਿ ਜਲਦੀ ਹੀ ਪਾਣੀ ਦੀ ਹੋ ਰਹੀ ਚੋਰੀ ਨੂੰ ਰੋਕਿਆ ਜਾਵੇ ਤੇ ਅਜਿਹਾ ਕਰਨ ਵਾਲੇ ਦੋਸ਼ੀਆਂ ਦੇ ਖਿਲ਼ਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।