ਚੋਰਾਂ ਨੇ ਸੁਨਿਆਰੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੱਖਾਂ ਰੁਪਏ ਦੇ ਗਹਿਣੇ ਲੈ ਕੇ ਹੋਏ ਫਰਾਰ

Friday, Jan 19, 2024 - 11:58 AM (IST)

ਚੋਰਾਂ ਨੇ ਸੁਨਿਆਰੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੱਖਾਂ ਰੁਪਏ ਦੇ ਗਹਿਣੇ ਲੈ ਕੇ ਹੋਏ ਫਰਾਰ

ਝਬਾਲ (ਨਰਿੰਦਰ) - ਜਿਲ੍ਹਾ ਤਰਨ ਤਾਰਨ ਦੇ ਅੱਡਾ ਝਬਾਲ ਅਟਾਰੀ ਰੋਡ 'ਤੇ ਬੀਤੀ ਰਾਤ ਇੱਕ ਸੁਨਿਆਰੇ ਦੀ ਦੁਕਾਨ ਵਿੱਚ ਚੋਰਾਂ ਵੱਲੋਂ ਸ਼ਟਰ ਤੋੜ ਕੇ ਲੱਖਾਂ ਰੁਪਏ ਦਾ ਸੋਨਾ ਅਤੇ ਚਾਂਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੌੜਾ ਜਿਉਲਰ ਦੀ ਦੁਕਾਨ ਦੇ ਮਾਲਕ ਇਕਬਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਹੈ। ਜਦੋਂ ਉਨ੍ਹਾਂ ਨੇ ਆ ਕੇ ਸਵੇਰੇ ਵੇਖਿਆ ਕਿ ਦੁਕਾਨ ਦਾ ਕਿਸੇ ਨੇ ਕੈਂਚੀ ਗੇਟ ਅਤੇ ਸ਼ਟਰ ਤੋੜ ਕੇ ਅੰਦਰੋਂ ਸੋਨਾ ਲਗਭਗ 35 ਗ੍ਰਾਮ ਜਿਸ ਦਾ ਮੁੱਲ 2 ਲੱਖ ਦੇ ਲਗਭਗ ਹੈ ਅਤੇ ਇੱਕ ਕਿਲੋ ਦੇ ਲਗਭਗ ਚਾਦੀ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਅਤੇ ਹੋਰ ਸਮਾਨ ਲੈ ਗਏ ਹਨ, ਜਦੋਂਕਿ ਦੁਕਾਨ ਵਿੱਚ ਲੱਗੇ ਕੈਮਰਿਆਂ ਨੂੰ ਵੀ ਤੋੜ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਥਾਣਾ ਝਬਾਲ ਵਿਖੇ ਸੂਚਨਾ ਦੇ ਦਿੱਤੀ ਹੈ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Anuradha

Content Editor

Related News