ਕਪੂਰਥਲਾ 'ਚ ਐਕਸਿਸ ਬੈਂਕ ਦੀ ਬਰਾਂਚ 'ਚ ਚੋਰਾਂ ਵੱਲੋਂ ਵੱਡੀ ਵਾਰਦਾਤ, ਲੱਖਾਂ ਦੀ ਨਕਦੀ ਕੀਤੀ ਚੋਰੀ

02/09/2024 3:23:42 PM

ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ 'ਤੇ ਪਿੰਡ ਭਵਾਨੀਪੁਰ 'ਚ ਸਥਿਤ ਐਕਸਿਸ ਬੈਂਕ ਦੀ ਸ਼ਾਖਾ ਦੀ ਕੰਧ ਤੋੜ ਕੇ ਅਣਪਛਾਤੇ ਚੋਰਾਂ ਵੱਲੋਂ ਕਰੀਬ 9 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ। ਚੋਰਾਂ ਵੱਲੋਂ ਕੀਤੀ ਇਹ ਵਾਰਦਾਤ ਸੀ. ਸੀ. ਟੀ. ਵੀ. ਵਿੱਚ ਵੀ ਕੈਦ ਹੋ ਗਈ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸੀ. ਸੀ. ਟੀ. ਵੀ. ਫੁਟੇਜ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਚ. ਓ. ਕੋਤਵਾਲੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਰੀਬ 2 ਸਾਲ ਪਹਿਲਾਂ ਇਸੇ ਬੈਂਕ ਵਿੱਚ ਵਾਪਰੀ ਅਜਿਹੀ ਘਟਨਾ ਨੂੰ ਵੀ ਇਸ ਘਟਨਾ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। 



ਇਹ ਵੀ ਪੜ੍ਹੋ: ਖੜਗੇ ਦੇ ਸਮਾਗਮ ਦਾ ਸੱਦਾ ਉਡੀਕ ਰਹੇ ਸਿੱਧੂ, ਕਿਹਾ-ਟੁੱਚੂ ਬੰਦੇ ਦੇ ਕਹਿਣ 'ਤੇ ਕਿਵੇਂ ਬਾਹਰ ਕਰ ਦੇਣਗੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

shivani attri

This news is Content Editor shivani attri