ਚੋਰੀ ਦੇ ਮੋਟਰਸਾਈਕਲ ਤੇ ਮੋਬਾਇਲਾਂ ਸਮੇਤ ਕਾਬੂ

Friday, Jul 06, 2018 - 06:27 AM (IST)

ਖਰੜ,   (ਅਮਰਦੀਪ, ਰਣਬੀਰ, ਸ਼ਸ਼ੀ)–   ਸੀ. ਆਈ. ਏ. ਪੁਲਸ ਨੇ ਇਕ ਚੋਰ ਨੂੰ ਗ੍ਰਿਫਤਾਰ ਕੀਤਾ ਹੈ। ਐੱਸ. ਪੀ. ਜਾਂਚ ਹਰਬੀਰ ਸਿੰਘ ਤੇ ਡੀ. ਐੱਸ. ਪੀ. ਜਾਂਚ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਇੰਚਾਰਜ ਤਰਲੋਚਨ ਸਿੰਘ ਦੀ ਦੇਖ-ਰੇਖ ਹੇਠ ਏ. ਐੱਸ. ਆਈ. ਮੇਵਾ ਸਿੰਘ ਸਮੇਤ ਹੌਲਦਾਰ ਜਸਮੀਤ ਸਿੰਘ, ਸਤਬੀਰ ਸਿੰਘ, ਗੁਰਦੀਪ ਸਿੰਘ ਬੱਸ ਅੱਡੇ 'ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਜਾਂਚ ਕਰ ਰਹੇ ਸਨ ਕਿ ਪੁਲਸ ਨੂੰ ਇਤਲਾਹ ਮਿਲੀ ਕਿ ਇਕ ਵਿਅਕਤੀ ਚੋਰੀ ਦੇ ਮੋਟਰਸਾਈਕਲ ਸਮੇਤ ਆ ਰਿਹਾ ਹੈ। ਸੀ. ਆਈ. ਏ. ਪੁਲਸ ਨੇ ਤੁਰੰਤ ਨਿੱਝਰ ਚੌਕ ਨੇੜੇ ਨਾਕਾਬੰਦੀ ਕਰ ਕੇ ਮੋਟਰਸਾਈਕਲ ਨੰਬਰ ਐੱਚ ਆਰ 20-ਏ ਈ 9494 'ਤੇ ਸਵਾਰ ਵਿਅਕਤੀ ਨੂੰ ਜਦੋਂ ਰੋਕਿਆ ਤਾਂ ਉਹ ਘਬਰਾ ਗਿਆ। 
ਪੁਲਸ ਨੇ ਮੁਲਜ਼ਮ ਪ੍ਰਤੀਕ ਗੋਇਲ ਪੁੱਤਰ ਸਵ. ਧਰਮਿੰਦਰ ਕੁਮਾਰ ਵਾਸੀ ਪਿੰਡ ਡਬਰਈ ਜ਼ਿਲਾ ਫਿਰੋਜ਼ਾਬਾਦ ਉੱਤਰ ਪ੍ਰਦੇਸ਼ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਉਸ ਤੋਂ ਚੋਰੀ ਦੇ ਮੋਟਰਸਾਈਕਲ ਸਮੇਤ ਚਾਰ ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਮੇਵਾ ਸਿੰਘ ਨੇ ਅੱਜ ਮੁਲਜ਼ਮ ਨੂੰ ਖਰੜ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਮਾਣਯੋਗ ਜੱਜ ਨੇ ਉਸ ਨੂੰ ਦੋ ਦਿਨਾ ਪੁਲਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਹਨ। 


Related News