ਅੰਮ੍ਰਿਤਸਰ ਦੇ ਹਸਪਤਾਲ ਦੀ ਵੱਡੀ ਵਾਰਦਾਤ, ਨਵਜੰਮਿਆ ਬੱਚਾ ਚੋਰੀ, 14 ਸਾਲਾਂ ਬਾਅਦ ਘਰ ਆਈਆਂ ਸਨ ਖੁਸ਼ੀਆਂ
Sunday, Oct 08, 2023 - 06:55 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਇਕ ਵਾਰ ਫਿਰ ਲਾਪ੍ਰਵਾਹੀ ਸਾਹਮਣੇ ਆਈ ਹੈ। ਜਿੱਥੇ ਇਕ ਜੰਮਦਾ ਬੱਚਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਕੱਲ੍ਹ ਦੇਰ ਸ਼ਾਮ ਇੱਕ ਪਰਿਵਾਰ ਦੇ ਘਰ 14 ਸਾਲ ਬਾਅਦ ਇਕ ਬੱਚੇ ਨੇ ਜਨਮ ਲਿਆ ਸੀ। ਇਹ ਪੀੜਤ ਪਰਿਵਾਰ ਮਜੂਪੁਰਾ ਪਿੰਡ ਤਰਨਤਰਾਨ ਦਾ ਰਹਿਣ ਵਾਲਾ ਹੈ। ਇਸ ਮੌਕੇ ਪੀੜਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਾਡੀ ਧੀ ਦੇ ਘਰ 14 ਸਾਲ ਬਾਅਦ ਸੰਤਾਨ ਪੈਦਾ ਹੋਈ । ਸਾਡੇ ਕੋਲ ਪ੍ਰਾਈਵੇਟ ਹਸਪਤਾਲ ਜਾਣ ਦੇ ਲਈ ਪੈਸੇ ਨਹੀਂ ਸਨ ਇਸ ਕਰਕੇ ਅਸੀਂ ਸਰਕਾਰੀ ਹਸਪਤਾਲ 'ਚ ਆਪਣੀ ਧੀ ਨੂੰ ਦਾਖ਼ਲ ਕਰਵਾਇਆ, ਪਰ ਇਕ ਔਰਤ ਨੇ ਬੱਚਾ ਚੁੱਕਿਆ ਤੇ ਫ਼ਰਾਰ ਹੋ ਗਈ।
ਇਹ ਵੀ ਪੜ੍ਹੋ- ਜਾਣੋ ਕੌਣ ਹੈ ਇਜ਼ਰਾਈਲ ਨੂੰ ਦਹਿਲਾਉਣ ਵਾਲਾ ਸੰਗਠਨ ਹਮਾਸ, ਜਿਸ ਨੇ ਦਾਗੇ 5000 ਰਾਕੇਟ
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਹਸਪਤਾਲ ਦੀ ਸਫ਼ਾਈ ਦਾ ਠੇਕਾ ਪ੍ਰਾਈਵੇਟ ਹੱਥਾਂ 'ਚ ਦਿੱਤਾ ਹੋਇਆ ਹੈ ਜਿੱਥੇ ਆਏ ਦਿਨ ਇਹ ਸਫ਼ਾਈ ਮੁਲਾਜ਼ਮ ਬਦਲਦੇ ਰਹਿੰਦੇ ਹਨ। ਜੇਕਰ ਇਹ ਸਰਕਾਰੀ ਹੱਥਾਂ 'ਚ ਹੁੰਦਾ ਤੇ ਡਿਊਟੀ ਮੁਲਾਜ਼ਮ ਪੂਰੀ ਤਰ੍ਹਾਂ ਮੁਸਤੇਦ ਹੁੰਦੇ ਅਤੇ ਅੱਜ ਜੋ ਘਟਨਾ ਵਾਪਰੀ ਉਹ ਨਾ ਹੁੰਦੀ। ਉਨ੍ਹਾਂ ਕਿਹਾ ਕਿ ਕਿਹੜੀ ਔਰਤ ਸੀ ਜੋ ਹਸਪਤਾਲ 'ਚ ਬੈਠੀ ਰਹੀ ਤੇ ਬੱਚਾ ਚੁੱਕ ਕੇ ਫ਼ਰਾਰ ਹੋ ਗਈ ਅਤੇ ਬੱਚੇ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
ਇਹ ਵੀ ਪੜ੍ਹੋ- ਸੁਨਿਆਰੇ ਦੀ ਕੋਠੀ ਦੇ ਬਾਹਰ ਅਣਪਛਾਤਿਆਂ ਵਲੋਂ ਫਾਇਰਿੰਗ, ਗੈਂਗਸਟਰ ਹੈਰੀ ਦੇ ਨਾਂ 'ਤੇ ਕੀਤੀ ਜਾ ਰਹੀ ਫਿਰੌਤੀ ਦੀ ਮੰਗ
ਦੱਸਿਆ ਜਾ ਰਿਹਾ ਹੈ ਬੱਚੇ ਚੁੱਕਣ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਜਾਂ ਤਿੰਨ ਦੇ ਕਰੀਬ ਇਹ ਲੋਕ ਸਨ। ਅਸੀਂ ਪੰਜਾਬ ਸਰਕਾਰ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ ਕਿ ਸਾਡੇ ਬੱਚੇ ਦੀ ਭਾਲ ਕੀਤੀ ਜਾਵੇ ਤੇ ਮੁਲਜ਼ਮਾਂ ਨੂੰ ਸਜਾ ਦਿੱਤੀ ਜਾਵੇ। ਉੱਥੇ ਹੀ ਹਸਪਤਾਲ ਵਿੱਚ ਮਰੀਜ਼ਾਂ ਨੇ ਦੱਸਿਆ ਕਿ ਆਏ ਦਿਨ ਇੱਥੇ ਚੋਰੀਆਂ ਹੁੰਦੀਆਂ ਰਹਿੰਦੀਆਂ ਹਨ ਪਰ ਹਸਪਤਾਲ ਪ੍ਰਸ਼ਾਸਨ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। ਕਈ ਵਾਰ ਚੋਰ ਵੀ ਫੜੇ ਗਏ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਉਹਨਾਂ ਕਿਹਾ ਕਿ ਹਸਪਤਾਲ ਦੀ ਨਲਾਇਕੀ ਤੇ ਲਾਪ੍ਰਵਾਹੀ ਕਾਰਨ ਅੱਜ ਸਾਡਾ ਬੱਚਾ ਗੁੰਮ ਹੋ ਗਿਆ ਹੈ। ਉਹਨਾਂ ਕਿਹਾ ਕਿ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਇਹ ਵੀ ਪੜ੍ਹੋ- ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਪੁੱਤ, ਲਾਸ਼ ਵੇਖ ਧਾਹਾਂ ਮਾਰ-ਮਾਰ ਰੋਇਆ ਪਿਓ
ਉਥੇ ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸ਼ਿਕਾਇਤ ਮਿਲੀ ਸੀ ਕਿ ਹਸਪਤਾਲ ਵਿੱਚੋਂ ਬੱਚਾ ਗੁੰਮ ਹੋ ਗਿਆ ਹੈ। ਅਸੀਂ ਮੌਕੇ 'ਤੇ ਪੁੱਜੇ ਹਾਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਹਨ। ਉਸ 'ਚ ਇਕ ਔਰਤ ਬੱਚਾ ਲੈ ਜਾਂਦੀ ਨਜ਼ਰ ਆਈ ਹੈ। ਇਹ ਪੀੜਤ ਪਰਿਵਾਰ ਤਰਨ ਤਾਰਨ ਦੇ ਮੰਜੂਪੁਰਾ ਪਿੰਡ ਦਾ ਰਹਿਣ ਵਾਲਾ ਹੈ। ਅਸੀਂ ਇਹਨਾਂ ਦੀ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8