ਅਣਪਛਾਤੇ ਚੋਰਾਂ ਵੱਲੋਂ ਟਰਾਂਸਫਾਰਮਰ ਦਾ ਸਾਮਾਨ ਚੋਰੀ

Monday, Nov 13, 2017 - 03:21 PM (IST)

ਅਣਪਛਾਤੇ ਚੋਰਾਂ ਵੱਲੋਂ ਟਰਾਂਸਫਾਰਮਰ ਦਾ ਸਾਮਾਨ ਚੋਰੀ


ਮੋਗਾ (ਆਜ਼ਾਦ) - ਜ਼ਿਲੇ 'ਚ ਬਿਜਲੀ ਟਰਾਂਸਫਾਰਮਰ ਦਾ ਸਾਮਾਨ ਚੋਰੀ ਕਰਨ ਵਾਲਾ ਗਿਰੋਹ ਪਿਛਲੇ ਲੰਬੇ ਸਮੇਂ ਤੋਂ ਸਰਗਰਮ ਹੈ ਪਰ ਪੁਲਸ ਦੇ ਕਾਬੂ ਨਹੀਂ ਆ ਰਿਹਾ। ਮੋਗਾ 'ਚ ਪਿਛਲੇ ਇਕ ਸਾਲ 'ਚ ਖੇਤਾਂ ਵਿਚ ਲੱਗੇ ਕਈ ਦਰਜਨ ਬਿਜਲੀ ਟਰਾਂਸਫਾਰਮਰਾਂ ਦਾ ਸਾਮਾਨ ਚੋਰੀ ਹੋ ਚੁੱਕਾ ਹੈ। ਬੀਤੀ ਰਾਤ ਅਣਪਛਾਤੇ ਚੋਰਾਂ ਨੇ ਤਲਵੰਡੀ ਮੱਲ੍ਹੀਆਂ ਨਿਵਾਸੀ ਕਿਸਾਨ ਭਜਨ ਸਿੰਘ ਦੇ ਖੇਤ 'ਚ ਲੱਗੇ 10 ਕੇ. ਵੀ. ਬਿਜਲੀ ਟਰਾਂਸਫਾਰਮਰ 'ਚੋਂ ਤੇਲ, ਤਾਂਬਾ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ। ਚੋਰੀ ਹੋਏ ਸਮਾਨ ਦੀ ਕੀਮਤ 35 ਹਜ਼ਾਰ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। 
ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਮੌਕੇ 'ਤੇ ਪੁੱਜੇ ਅਤੇ ਆਸਪਾਸ ਦੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ। ਉਨ੍ਹਾਂ ਦੱਸਿਆ ਕਿ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


Related News