ਰਾਤ ਦੇ ਹਨ੍ਹੇਰੇ 'ਚ ਚੋਰਾਂ ਦੀ ਵੱਡੀ ਵਾਰਦਾਤ, ਇਕ ਘੰਟੇ 'ਚ 11 ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ, ਪੁਲਸ ਵੀ ਹੈਰਾਨ
Tuesday, Nov 04, 2025 - 11:48 AM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ/ਨੰਦਾ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਦੇ ਇਲਾਕੇ ਅੰਦਰ ਨਿਤ ਦਿਨ ਚੋਰੀ ਦੀਆਂ ਘਟਨਾ ਰੁਕਣ ਦਾ ਨਾ ਨਹੀਂ ਲੈ ਰਹੀਆਂ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਵਾਲਾ ਮਾਹੌਲ ਵੇਖਿਆ ਜਾ ਰਿਹਾ ਹੈ। ਇਸ ਦੀ ਮਿਸਾਲ ਬੀਤੀ ਰਾਤ ਕਸਬਾ ਦੌਰਾਂਗਲਾ ਵਿਖੇ ਚੋਰਾਂ ਵੱਲੋਂ ਇੱਕੋ ਰਾਤ 11 ਦੇ ਕਰੀਬ ਵੱਖ-ਵੱਖ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੀ ਘਟਨਾ ਸੀਸੀਟੀਵੀ ਕੈਮਰੇ 'ਚ ਵੀ ਕੈਦ ਹੋਈ ਹੈ।
ਇਹ ਵੀ ਪੜ੍ਹੋ- ਜੈਕਾਰਿਆਂ ਦੀ ਗੂੰਜ ਨਾਲ ਅਕਾਲ ਤਖ਼ਤ ਸਾਹਿਬ ਤੋਂ ਪਾਕਿ ਲਈ ਰਵਾਨਾ ਹੋਇਆ ਜਥਾ, ਅਟਾਰੀ ਸਰਹੱਦ 'ਤੇ ਰੋਕਿਆ
ਇਸ ਸਬੰਧੀ ਜਾਣਕਾਰੀ ਦਿੰਦੇ ਪੀੜਤ ਦੁਕਾਨਦਾਰਾਂ ਤੇ ਇਕ ਬਜ਼ੁਰਗ ਨੇ ਦੱਸਿਆ ਕਿ ਜਦੋਂ ਸਵੇਰੇ ਆਪਣੀ ਦੁਕਾਨ 'ਤੇ ਕੰਮ ਲਈ ਜਾ ਰਹੇ ਸੀ ਤਾਂ ਉਸਨੇ ਦੇਖਿਆ ਕਿ ਦੁਕਾਨਾਂ ਦੇ ਬਾਹਰ ਸਾਮਾਨ ਖਿਲਰਿਆ ਹੋਇਆ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਬਾਕੀ ਦੁਕਾਨਦਾਰਾਂ ਦੇ ਘਰ ਜਾ ਕੇ ਦਿੱਤੀ। ਇਸ ਦੌਰਾਨ ਦੁਕਾਨਦਾਰ ਇਕੱਠੇ ਹੋਏ ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਪਹੁੰਚੀ ਪੁਲਸ ਵੀ ਹੈਰਾਨ ਰਹਿ ਗਈ। ਉਨ੍ਹਾਂ ਕੈਮਰੇ ਚੈੱਕ ਕੀਤੇ ਤਾਂ ਉਸ 'ਚ 2 ਵਿਅਕਤੀਆਂ ਦੀਆਂ ਤਸਵੀਰਾਂ ਕੈਦ ਹੋਈਆਂ ਹਨ ਜੋ ਕਰੀਬ ਇੱਕ ਘੰਟੇ ਦੇ ਅੰਦਰ-ਅੰਦਰ ਹੀ 11 ਦੁਕਾਨਾਂ ਦੇ ਤਾਲੇ ਤੋੜ ਕੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਦੱਸ ਦੇਈਏ ਕਿ ਬੀਤੇ ਦਿਨੀਂ ਇੱਕ ਗੁਰਦੁਆਰਾ ਸਾਹਿਬ ਨੂੰ ਵੀ ਚੋਰ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ ਪਰ ਸੀਸੀਟੀਵੀ ਫੁਟੇਜ ਵਾਇਰਲ ਹੋਣ ਤੋਂ ਉਪਰੰਤ ਵੀ ਪੁਲਸ ਦੇ ਹੱਥ ਖਾਲੀ ਨਜ਼ਰ ਆ ਰਹੇ ਹਨ। ਇਸ ਮੌਕੇ ਸਮੂਹ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਚੋਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੀ ਰੋਜ਼ੀ ਰੋਟੀ ਦਾ ਸਾਧਨ ਸਿਰਫ ਦੁਕਾਨਾਂ ਹਨ ਅਤੇ ਜਿਸ ਤਰੀਕੇ ਦੇ ਨਾਲ ਇੱਕ ਘੰਟੇ ਅੰਦਰ ਹੀ ਦੁਕਾਨਾਂ ਦੇ ਤਾਲੇ ਤੋੜ ਕੇ ਚੋਰ ਮੌਕੇ ਤੋਂ ਫਰਾਰ ਹੋ ਗਏ ਹਨ ਉਹ ਇਕ ਡਰ ਪੈਦਾ ਕਰਨ ਵਾਲੀ ਗੱਲ ਹੈ। ਇੱਥੋਂ ਕੁਝ ਹੀ ਦੂਰੀ 'ਤੇ ਪੁਲਸ ਦਾ ਨਾਕਾ ਵੀ ਲੱਗਿਆ ਹੋਇਆ ਸੀ। ਉਧਰ ਥਾਣਾ ਮੁਖੀ ਦੌਰਾਗਲਾ ਵੱਲੋਂ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ ।
ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
