ਫਿਰ ਕਹਿਰ ਮਚਾਉਣ ਲੱਗਾ ਕੋਰੋਨਾ, 3 ਮਰੀਜ਼ਾਂ ਦੀ ਲਈ ਜਾਨ, ਇੰਨੇ ਮਾਮਲੇ ਆਏ ਸਾਹਮਣੇ

Monday, Apr 10, 2023 - 10:57 PM (IST)

ਲੁਧਿਆਣਾ (ਜ. ਬ.)-ਸੂਬੇ ’ਚ ਕੋਰੋਨਾ ਦੇ ਵਧ ਰਹੇ ਕਹਿਰ ਦੇ ਤਹਿਤ ਅੱਜ 3 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 85 ਨਵੇਂ ਮਰੀਜ਼ ਸਾਹਮਣੇ ਆਏ ਹਨ। ਮ੍ਰਿਤਕ ਮਰੀਜ਼ਾਂ ’ਚ 1 ਫਿਰੋਜ਼ਪੁਰ, 1 ਰੋਪੜ ਅਤੇ 1 ਮੋਹਾਲੀ ਦਾ ਰਹਿਣ ਵਾਲਾ ਸੀ। ਸੂਬੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ 666 ਹੋ ਗਈ ਹੈ। ਦੂਜੇ ਪਾਸੇ ਅੱਜ 53 ਮਰੀਜ਼ ਠੀਕ ਵੀ ਹੋਏ ਹਨ।
ਜਿਨ੍ਹਾਂ ਜ਼ਿਲ੍ਹਿਆਂ ’ਚ ਸਭ ਤੋਂ ਵੱਧ ਮਰੀਜ਼ ਸਾਹਮਣੇ ਆਏ, ਉਨ੍ਹਾਂ ’ਚ ਮੋਹਾਲੀ ’ਚ 38, ਲੁਧਿਆਣਾ ਅਤੇ ਪਟਿਆਲਾ ’ਚ 9-9, ਜਲੰਧਰ ਵਿਚ 8 ਅਤੇ ਅੰਮ੍ਰਿਤਸਰ ’ਚ 3 ਪਾਜ਼ੇਟਿਵ ਮਰੀਜ਼ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਸੂਬੇ ’ਚ ਕੋਰੋਨਾ ਵਾਇਰਸ ਦੀ ਸੈਂਪਲਿੰਗ ’ਚ ਕੋਈ ਆਸ ਮੁਤਾਬਕ ਸੁਧਾਰ ਨਜ਼ਰ ਨਹੀਂ ਆ ਰਿਹਾ। ਅੱਜ 1408 ਸੈਂਪਲ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਸੂਬੇ ’ਚ ਹੁਣ ਤੱਕ ਸਾਹਮਣੇ ਆਏ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 787066 ਹੋ ਗਈ ਹੈ। ਇਨ੍ਹਾਂ ’ਚੋਂ 20525 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ : ਹਨੀਪ੍ਰੀਤ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਚੜ੍ਹਿਆ ਪੁਲਸ ਅੜਿੱਕੇ


Manoj

Content Editor

Related News