ਮੌਸਮ ਅਪਡੇਟ :ਵੀਰਵਾਰ ਸੀਜ਼ਨ ਦਾ ਸਭ ਤੋਂ ਠੰਡਾ ਦਿਨ,ਆਉਣ ਵਾਲੇ ਦਿਨਾਂ ’ਚ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ

12/23/2022 6:27:51 PM

ਚੰਡੀਗੜ੍ਹ (ਪਾਲ) : ਇਸ ਸੀਜ਼ਨ ਦੀ ਸਭ ਤੋਂ ਜ਼ਿਆਦਾ ਧੁੰਦ ਬੁੱਧਵਾਰ ਦੇਖਣ ਨੂੰ ਮਿਲੀ। ਮੌਸਮ ਵਿਭਾਗ ਨੇ ਸਵੇਰੇ 5:30 ਵਜੇ 50 ਮੀਟਰ ਵਿਜ਼ੀਬਿਲਟੀ ਦਰਜ ਕੀਤੀ। ਵੀਰਵਾਰ ਇਸ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਵੀ ਦਰਜ ਕੀਤਾ ਗਿਆ। ਤਾਪਮਾਨ 17.4 ਡਿਗਰੀ ਦਰਜ ਕੀਤਾ ਗਿਆ, ਜੋਕਿ ਆਮ ਨਾਲੋਂ 4 ਡਿਗਰੀ ਘੱਟ ਹੈ। ਜੇਕਰ ਮੌਸਮ ਵਿਭਾਗ ਦੇ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ 2015 ਵਿਚ 25 ਦਸੰਬਰ ਨੂੰ ਵੱਧ ਤੋਂ ਵੱਧ ਤਾਪਮਾਨ 17.4 ਡਿਗਰੀ ਅਤੇ 2016 ਵਿਚ 26 ਦਸੰਬਰ ਨੂੰ 17.4 ਡਿਗਰੀ ਦਰਜ ਕੀਤਾ ਗਿਆ ਸੀ। ਇੱਥੇ ਹੀ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਰਿਹਾ, ਜੋਕਿ ਆਮ ਨਾਲੋਂ 1 ਡਿਗਰੀ ਘੱਟ ਸੀ। ਇਸ ਤੋਂ ਪਹਿਲਾਂ ਮੰਗਲਵਾਰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਰਿਕਾਰਡ ਹੋਇਆ ਸੀ।

ਇਹ ਵੀ ਪੜ੍ਹੋ :  ਭਾਰਤ ਸਰਕਾਰ ਡਰੋਨਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰੇ : ਭਗਵੰਤ ਮਾਨ

ਦਿਨ ਦਾ ਤਾਪਮਾਨ 18.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 17 ਦਸੰਬਰ ਨੂੰ ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ ਸੀ, ਜੋ ਸੀਜ਼ਨ ਦਾ ਸਭ ਤੋਂ ਘੱਟ ਰਿਕਾਰਡ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 3 ਦਿਨਾਂ ਵਿਚ ਸ਼ਹਿਰ ਵਿਚ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਦਿਨ ਵੇਲੇ ਅਸਮਾਨ ਸਾਫ ਰਹਿਣ ਦੀ ਉਮੀਦ ਹੈ। ਵਿਭਾਗ ਮੁਤਾਬਕ ਇਸ ਸਮੇਂ ਮੌਸਮ ਖੁਸ਼ਕ ਚੱਲ ਰਿਹਾ ਹੈ। ਵਰਤਮਾਨ ਵਿਚ ਘੱਟੋ-ਘੱਟ ਤਾਪਮਾਨ ਵਿਚ ਕੋਈ ਭਾਰੀ ਗਿਰਾਵਟ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਨਾਂ ਪੰਜਾਬੀ ’ਚ ਲਿਖਣ ਦੀ ਹਦਾਇਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News