''ਜਨਾਬ ! ਇਹਦੇ ''ਚ ਮੱਕੀ ਲੱਦੀ ਹੋਈ ਏ...'', ਜਦੋਂ ਖੋਲ੍ਹਿਆ ਟਰੱਕ ਦਾ ਡਾਲਾ ਤਾਂ ਪੁਲਸ ਦੇ ਵੀ ਉੱਡ ਗਏ ਹੋਸ਼
Saturday, Dec 07, 2024 - 06:16 AM (IST)
ਫਾਜ਼ਿਲਕਾ (ਨਾਗਪਾਲ)- ਪੰਜਾਬ 'ਚ ਨਸ਼ਾ ਤਸਕਰੀ ਨੂੰ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਅਸਲ 'ਚ ਫਾਜ਼ਿਲਕਾ ਦੀ ਸਟੇਟ ਸਪੈਸ਼ਲ ਸੈੱਲ ਪੁਲਸ ਤੇ ਕਾਊਂਟਰ ਇੰਟੈਲੀਜੈਂਸ ਪੁਲਸ ਨੇ ਮੁਖ਼ਬਰ ਵੱਲੋਂ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ 425 ਕਿੱਲੋ ਡੋਡਾ-ਪੋਸਤ ਬਰਾਮਦ ਕੀਤਾ ਹੈ।
ਜਦੋਂ ਇਸ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰ ਕੇ ਇਸ ਟਰੱਕ ਨੂੰ ਰੋਕਿਆ ਗਿਆ ਤਾਂ ਚਾਲਕ ਨੇ ਕਿਹਾ ਕਿ ਇਸ 'ਚ ਮੱਕੀ ਲੱਦੀ ਹੋਈ ਹੈ। ਜਦੋਂ ਪੁਲਸ ਨੇ ਟਰੱਕ ਦਾ ਡਾਲਾ ਖੁੱਲ੍ਹਵਾ ਕੇ ਚੈੱਕ ਕੀਤਾ ਤਾਂ ਉਹ ਹੈਰਾਨ ਰਹਿ ਗਏ। ਇਸ ਟਰੱਕ 'ਚ ਮੱਕੀ ਨਹੀਂ, ਸਗੋਂ ਕਰੀਬ 425 ਕਿੱਲੋ ਡੋਡਾ ਪੋਸਤ ਲੱਦਿਆ ਹੋਇਆ ਸੀ।
ਇਹ ਵੀ ਪੜ੍ਹੋ- ਬੱਚੀ ਨੂੰ ਬਾਹੋਂ ਫੜ ਸਕੂਲੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਬਾਲ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
ਇਸ ਮਗਰੋਂ ਪੁਲਸ ਨੇ ਕਾਰਵਾਈ ਕਰਦੇ ਹੋਏ ਟਰੱਕ ਨੂੰ ਕਾਬੂ 'ਚ ਲੈ ਲਿਆ ਹੈ ਤੇ 4 ਮੁਲਜ਼ਮਾਂ ਨੂੰ ਵੀ ਹਿਰਾਸਤ 'ਚ ਲੈ ਲਿਆ ਹੈ, ਜਿਨ੍ਹਾਂ 'ਚੋਂ 2 ਰਾਜਸਥਾਨ ਦੇ ਰਹਿਣ ਵਾਲੇ ਹਨ, ਜਦਕਿ 2 ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਨਾਲ ਸਬੰਧਤ ਹਨ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਿਆਹ ਅਜਿਹਾ ਵੀ ; ਜਦੋਂ 'ਲਾੜੀ' ਲੱਭਦੇ-ਲੱਭਦੇ ਥਾਣੇ ਪੁੱਜ ਗਈ ਬਰਾਤ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e