ਪੰਜਾਬ ਕੈਬਨਿਟ ਵਲੋਂ ਲਏ ਗਏ ਫੈਸਲੇ ਨੂੰ ਰੱਦ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕੈਪਟਨ
Sunday, Jun 20, 2021 - 01:33 AM (IST)
ਜਲੰਧਰ (ਬਿਊਰੋ)- ਪੰਜਾਬ ਦੇ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਵਿਰੋਧੀਆਂ ਨੂੰ ਲੰਬੇ ਹੱਥੀ ਲਿਆ ਹੈ, ਜੋ ਕਿ ਪੰਜਾਬ ਸਰਕਾਰ 'ਤੇ ਲਗਾਤਾਰ ਤੰਜ ਕੱਸ ਰਹੇ ਸਨ। ਉਨ੍ਹਾਂ ਕਿਹਾ ਇਹ ਸ਼ਰਮਨਾਕ ਹੈ ਕਿ ਕੁਝ ਲੋਕ ਪੰਜਾਬ ਦੀ ਕੈਬਨਿਟ ਵਲੋਂ ਨੌਕਰੀਆਂ ਦੇਣ ਦੇ ਲਏ ਗਏ ਫੈਸਲੇ ਦੀ ਨਿੰਦਾ ਕਰ ਰਹੇ ਹਨ। ਇਹ ਮੰਦਭਾਗ ਹੈ ਕਿ ਵਿਰੋਧੀ ਇਸ ਨੂੰ ਰਾਜਨੀਤਿਕ ਰੰਗ ਦੇ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਨੇ ਆਪਣੇ ਟਵੀਟਰ ਹੈਂਡਲ ਰਾਹੀ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਸਵ. ਸਤਨਾਮ ਸਿੰਘ ਬਾਜਵਾ ਅਤੇ ਜੋਗਿੰਦਰ ਪਾਲ ਪਾਂਡੇ ਦੇ ਪੋਤਰਿਆਂ ਨੂੰ ਨੌਕਰੀ ਦੇਣਾ ਨੈਤਿਕਤਾ ਵਾਲਾ ਫੈਸਲਾ ਹੈ। ਅੱਗੇ ਉਨ੍ਹਾਂ ਕਿਹਾ ਕਿ ਮੈਨੂੰ ਆਪਣੀ ਸਰਕਾਰ 'ਚ ਕਿਸੇ ਵੀ ਅਧਿਕਾਰੀ ਨੂੰ ਰਾਜਨੀਤਿਕ ਦਬਾਅ ਹੇਠ ਹਟਾਉਣ ਦਾ ਕੋਈ ਕਾਰਨ ਨਜ਼ਰ ਨਹੀਂ ਆਉਂਦਾ। ਉਨ੍ਹਾਂ 'ਚੋਂ ਹਰ ਇਕ ਵਿਧਾਇਕ ਨੇ ਆਪਣੇ ਜ਼ਿਲ੍ਹੇ ਦੇ ਲਈ ਸ਼ਾਨਦਾਰ ਕੰਮ ਕੀਤੇ ਹਨ ਅਤੇ ਕਰ ਰਹੇ ਹਨ। ਮੈਂ ਚਾਹੁੰਦਾ ਹਾਂ ਕਿ ਉਹ ਇਸੇ ਤਰ੍ਹਾਂ ਹੀ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਬਕਾਇਆ ਵਾਧਿਆਂ ਨੂੰ ਪੂਰਾ ਕਰਨ 'ਚ ਮੇਰੀ ਮਦਦ ਕਰਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕੈਬਨਿਟ ਵਲੋਂ ਲਏ ਗਏ ਇਸ ਫੈਸਲੇ ਨੂੰ ਰੱਦ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਇਹ ਉਨ੍ਹਾਂ ਦੇ ਪਰਿਵਾਰਾਂ ਦੀਆ ਕੁਰਬਾਨੀਆਂ ਅਤੇ ਧੰਨਵਾਦ ਵਜੋਂ ਮੁਆਵਜ਼ੇ ਦੇ ਰੂਪ 'ਚ ਪੰਜਾਬ ਸਰਕਾਰ ਵਲੋਂ ਇਕ ਛੋਟੀ ਜਿਹੀ ਕੋਸ਼ਿਸ਼ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।