ਅੰਮ੍ਰਿਤਸਰ: ਭਲਾਈ ਦਾ ਕੋਈ ਜ਼ਮਾਨਾ ਨਹੀਂ, ਦੋ ਨੌਜਵਾਨਾਂ ‘ਤੇ ਕੀਤਾ ਕਾਤਲਾਨਾ ਹਮਲਾ, ਵਜ੍ਹਾ ਕਰੇਗੀ ਹੈਰਾਨ

Tuesday, Dec 23, 2025 - 02:12 PM (IST)

ਅੰਮ੍ਰਿਤਸਰ: ਭਲਾਈ ਦਾ ਕੋਈ ਜ਼ਮਾਨਾ ਨਹੀਂ, ਦੋ ਨੌਜਵਾਨਾਂ ‘ਤੇ ਕੀਤਾ ਕਾਤਲਾਨਾ ਹਮਲਾ, ਵਜ੍ਹਾ ਕਰੇਗੀ ਹੈਰਾਨ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਗੇਟ ਹਕੀਮਾ ਇਲਾਕੇ ਵਿੱਚ ਨਸ਼ੇ ਦੇ ਖ਼ਿਲਾਫ਼ ਆਵਾਜ਼ ਉਠਾਉਣਾ ਇੱਕ ਪਰਿਵਾਰ ਲਈ ਜਾਨਲੇਵਾ ਸਾਬਤ ਹੋਇਆ। ਇਲਾਕੇ ਵਿੱਚ ਖੁੱਲ੍ਹੇਆਮ ਚਿੱਟਾ ਵੇਚਣ ਦਾ ਵਿਰੋਧ ਕਰਨ ‘ਤੇ ਨਸ਼ਾ ਤਸਕਰਾਂ ਵੱਲੋਂ ਦੋ ਨੌਜਵਾਨਾਂ ‘ਤੇ ਕਾਤਲਾਨਾ ਹਮਲਾ ਕੀਤਾ ਗਿਆ, ਜਿਸ ਕਾਰਨ ਦੋਵੇਂ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ। ਹਮਲੇ ਤੋਂ ਬਾਅਦ ਦੋਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਐਲਾਨਣ ਮਗਰੋਂ ਪ੍ਰਸ਼ਾਸਨ ਦਾ ਵੱਡਾ ਫੈਸਲਾ, ਮੀਟ ਤੇ ਸ਼ਰਾਬ ਦੀਆਂ ਦੁਕਾਨਾਂ...

ਪੀੜਤ ਨੌਜਵਾਨਾਂ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਆਪਣੇ ਮੁਹੱਲੇ ਵਿੱਚ ਨਸ਼ੇ ਦੀ ਵਿਕਰੀ ਦਾ ਵਿਰੋਧ ਕਰ ਰਹੇ ਸਨ ਅਤੇ ਲੋਕਾਂ ਨੂੰ ਵੀ ਇਸ ਖ਼ਤਰੇ ਬਾਰੇ ਜਾਗਰੂਕ ਕਰਦੇ ਆ ਰਹੇ ਸਨ। ਇਸ ਕਾਰਨ ਨਸ਼ਾ ਵੇਚਣ ਵਾਲੇ ਨੌਜਵਾਨ ਉਨ੍ਹਾਂ ਨਾਲ ਰੰਜਿਸ਼ ਰੱਖਣ ਲੱਗ ਪਏ। ਦੇਰ ਰਾਤ ਕੁਝ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਆਏ ਅਤੇ ਅਚਾਨਕ ਈਟਾਂ, ਪੱਥਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਦੋਵੇਂ ਨੌਜਵਾਨ ਲਹੂ-ਲੁਹਾਨ ਹੋ ਕੇ ਜ਼ਮੀਨ ‘ਤੇ ਡਿੱਗ ਪਏ।

ਇਹ ਵੀ ਪੜ੍ਹੋ-ਨਵਜੋਤ ਸਿੱਧੂ ਇਕ ਵਾਰ ਫਿਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ’ਚ ਆਏ

ਪਰਿਵਾਰ ਦੀ ਇੱਕ ਮੈਂਬਰ ਨੇ ਦੋਸ਼ ਲਗਾਇਆ ਕਿ ਇਲਾਕੇ ਵਿੱਚ ਨਸ਼ਾ ਵੇਚਣ ਵਾਲੇ ਖੁੱਲ੍ਹੇਆਮ ਕਹਿੰਦੇ ਹਨ ਕਿ ਉਹ ਪੁਲਸ ਨੂੰ ਪੈਸੇ ਦਿੰਦੇ ਹਨ, ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੁੰਦੀ। ਉਸਨੇ ਦੱਸਿਆ ਕਿ ਨਸ਼ਾ ਤਸਕਰ ਬੇਖੌਫ਼ ਹੋ ਕੇ ਧਮਕੀਆਂ ਦਿੰਦੇ ਹਨ ਅਤੇ ਕਹਿੰਦੇ ਹਨ ਕਿ ਉਹ ਸ਼ਰੇਆਮ ਚਿੱਟਾ ਵੇਚਦੇ ਰਹਿਣਗੇ।

ਇਹ ਵੀ ਪੜ੍ਹੋ-ਨਵਜੋਤ ਸਿੱਧੂ ਇਕ ਵਾਰ ਫਿਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ’ਚ ਆਏ

ਇਸ ਮਾਮਲੇ ਬਾਰੇ ਥਾਣਾ ਗੇਟ ਹਕੀਮਾ ਤੋਂ ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਸ ਨੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ, ਜਦਕਿ ਪੀੜਤ ਪਰਿਵਾਰ ਨਿਆਂ ਅਤੇ ਆਪਣੀ ਸੁਰੱਖਿਆ ਦੀ ਮੰਗ ਕਰ ਰਿਹਾ ਹੈ।


author

Shivani Bassan

Content Editor

Related News