ਪੰਜਾਬ ਕੈਬਨਿਟ ''ਚ ਹੋ ਸਕਦੈ ਵੱਡਾ ਫੇਰਬਦਲ, ਜੇਲ੍ਹ ''ਚ ਕੇਜਰੀਵਾਲ ਨੂੰ ਮਿਲਣ ਪੁੱਜੇ CM ਮਾਨ (ਵੀਡੀਓ)
Wednesday, Jun 12, 2024 - 06:37 PM (IST)

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਦਰਅਸਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਪਹੁੰਚੇ ਹਨ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਮੁਤਾਬਕ ਪੰਜਾਬ ਕੈਬਨਿਟ 'ਚ ਵੱਡੇ ਫੇਰਬਦਲ ਕੀਤੇ ਜਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕੈਬਨਿਟ 'ਚ ਸ਼ਾਮਲ ਕੁੱਝ ਨਾਵਾਂ ਨੂੰ ਡਰਾਪ ਕੀਤਾ ਜਾ ਸਕਦਾ ਹੈ, ਜਦੋਂ ਕਿ ਕੁੱਝ ਨਵੇਂ ਨਾਵਾਂ ਨੂੰ ਮੰਤਰੀ ਮੰਡਲ 'ਚ ਸ਼ਾਮਲ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ CM ਮਾਨ ਦਾ ਵੱਡਾ ਸੁਨੇਹਾ, ਖ਼ੁਦ ਹੀ ਸੁਣ ਲਓ (ਵੀਡੀਓ)
ਇਸ ਸਬੰਧੀ ਸਲਾਹ-ਮਸ਼ਵਰਾ ਕਰਨ ਲਈ ਹੀ ਮੁੱਖ ਮੰਤਰੀ ਮਾਨ ਤਿਹਾੜ ਜੇਲ੍ਹ ਪੁੱਜੇ ਹਨ। ਪੰਜਾਬ 'ਚ ਜ਼ਿਮਨੀ ਚੋਣ ਵੀ ਹੋਣ ਜਾ ਰਹੀ ਹੈ ਅਤੇ ਇਸ ਨੂੰ ਲੈ ਕੇ ਵੀ ਮੁੱਖ ਮੰਤਰੀ ਮਾਨ, ਕੇਜਰੀਵਾਲ ਨਾਲ ਗੱਲਬਾਤ ਕਰ ਸਕਦੇ ਹਨ। ਇਸ ਲਈ ਆਉਣ ਵਾਲੇ ਦਿਨਾਂ 'ਚ ਪੰਜਾਬ ਮੰਤਰੀ ਮੰਡਲ 'ਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਦੇ ਕਹਿਰ ਨੇ ਲਈਆਂ 2 ਹੋਰ ਜਾਨਾਂ, ਆਉਣ ਵਾਲੇ ਦਿਨਾਂ ਲਈ Alert ਜਾਰੀ
ਦੱਸ ਦੇਈਏ ਕਿ ਇਸ ਵੇਲੇ ਮੁੱਖ ਮੰਤਰੀ ਮਾਨ ਤੋਂ ਇਲਾਵਾ ਕੈਬਨਿਟ 'ਚ 15 ਮੰਤਰੀ ਸ਼ਾਮਲ ਹਨ। ਇਨ੍ਹਾਂ 'ਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ. ਟੀ. ਓ., ਚੇਤਨ ਸਿੰਘ ਜੌੜਾਮਾਜਰਾ, ਡਾ. ਅਨਮੋਲ ਗਗਨ ਮਾਨ, ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਸ਼ਾਮਲ ਹਨ। ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸਿਰਫ 3 ਸੀਟਾਂ ਹੀ ਜਿੱਤ ਸਕੀ ਸੀ। ਚੋਣ ਨਤੀਜਿਆਂ ਦੌਰਾਨ 4 ਮੰਤਰੀਆਂ ਅਤੇ 3 ਵਿਧਾਇਕਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8