ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸੀ. ਪੀ. ਐੱਫ. ਕਰਮਚਾਰੀਆਂ ਵੱਲੋਂ  ਨਾਅਰੇਬਾਜ਼ੀ

Tuesday, Jul 24, 2018 - 12:18 AM (IST)

ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸੀ. ਪੀ. ਐੱਫ. ਕਰਮਚਾਰੀਆਂ ਵੱਲੋਂ  ਨਾਅਰੇਬਾਜ਼ੀ

ਨਵਾਂਸ਼ਹਿਰ, (ਤ੍ਰਿਪਾਠੀ)- ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਦੇ ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਡੀ.ਸੀ. ਦਫਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ। 
 ਇਸ ਮੌਕੇ ਜ਼ਿਲਾ ਪ੍ਰਧਾਨ ਭੁਪਿੰਦਰ ਸਿੰਘ ਸਹੋਤਾ ਨੇ  ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਦੇ ਇਕੱਠ  ਨੂੰ ਸੰਬੋਧਨ ਕਰਦਿਅਾਂ ਕਿਹਾ ਕਿ  ਕਿ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਸੀ.ਪੀ.ਐੱਫ. ਕਰਮਚਾਰੀਆਂ ਨੂੰ ਸਰਕਾਰ ਬਨਣ ਤੋਂ ਬਾਅਦ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਪਿਛਲੇ ਕਰੀਬ ਡੇਢ ਸਾਲਾਂ ਤੋਂ ਲਾਰਿਅਾਂ ਦੇ ਸਿਵਾਏ ਕੁਝ ਹਾਸਲ ਨਹੀਂ  ਹੋਇਆ, ਜਿਸ ਕਰਕੇ ਸੀ.ਪੀ.ਐੱਫ. ਯੂਨੀਅਨ ਦੇ ਲਏ ਫੈਸਲੇ ਤਹਿਤ 24 ਜੁਲਾਈ  ਨੂੰ ਸੂਬੇ ਦੇ ਸਾਰੇ  ਜ਼ਿਲਾ ਹੈਡਕੁਆਟਰਾਂ ’ਤੇ ਧਰਨੇ ਦੇ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਇਸ ਮੌਕੇ ਬਹਾਦਰ ਸਿੰਘ ਪ੍ਰਧਾਨ, ਹਰਵਿੰਦਰ ਸਿੰਘ ਚੇਅਰਮੈਨ, ਸੁਖਵਿੰਦਰ ਸਿੰਘ, ਸ਼ਾਮ ਸਿੰਘ, ਜਗਤਪਾਲ ਸੈਣੀ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ। 
 


Related News