ਜਲੰਧਰ: ਦੋ ਧਿਰਾਂ ਵਿਚਾਲੇ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ

Thursday, Oct 12, 2023 - 03:08 PM (IST)

ਜਲੰਧਰ: ਦੋ ਧਿਰਾਂ ਵਿਚਾਲੇ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ

ਜਲੰਧਰ (ਵਰੁਣ)- ਜਾਇਦਾਦ ਦੇ ਝਗੜੇ ਨੂੰ ਲੈ ਕੇ ਮਾਮੂਲੀ ਤਕਰਾਰ ਤੋਂ ਬਾਅਦ ਗੜ੍ਹਾ ਦੇ ਪਿੰਡ ਕੰਨਿਆਂਵਾਲੀ ਨੇੜੇ ਇਕ ਧਿਰ ਨੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀਆਂ ਚੱਲਣ ਦੀ ਸੂਚਨਾ ਮਿਲਦੇ ਹੀ ਥਾਣਾ 7 ਦੇ ਇੰਚਾਰਜ ਮੁਕੇਸ਼ ਕੁਮਾਰ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਫਾਇਰਿੰਗ ਕਰਨ ਵਾਲੇ ਪਾਰਟੀ ਦੇ ਕੁਝ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ। ਹਾਲਾਂਕਿ ਗੋਲ਼ੀ ਲੱਗਣ ਦੇ ਕਾਰਨ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ ਪਰ ਫਾਇਰਿੰਗ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਸੀ।

PunjabKesari

ਦੱਸ ਦਈਏ ਕਿ ਕਿਰਾਏਦਾਰਾਂ ਅਤੇ ਮਕਾਨ ਮਾਲਕ ਦਾ ਅਦਾਲਤ 'ਚ ਮਾਮਲਾ ਚੱਲ ਰਿਹਾ ਹੈ ਅਤੇ ਅਦਾਲਤ ਨੇ ਹੇਠਲੀ ਮੰਜ਼ਿਲ 'ਤੇ ਸਟੇਅ ਆਰਡਰ ਲੈ ਲਿਆ ਹੈ, ਜਿਸ ਕਾਰਨ ਅੱਜ ਮਕਾਨ ਮਾਲਕ ਉਪਰਲੀ ਮੰਜ਼ਿਲ ਦੀ ਸਫ਼ਾਈ ਕਰਨ ਲਈ ਆਇਆ, ਜਿਸ ਤੋਂ ਬਾਅਦ ਕਿਰਾਏਦਾਰ ਉਸ ਬੰਧਕ ਬਣਾ ਲਿਆ ਅਤੇ ਕੁੱਟਣਾ ਸ਼ੁਰੂ ਕਰ ਦਿੱਤਾ। ਖ਼ੁਸ਼ਕਿਸਮਤੀ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ। ਮੌਕੇ 'ਤੇ ਪੁੱਜੀ ਪੁਲਸ ਨੇ ਕਿਰਾਏਦਾਰ ਦੇ ਸਾਥੀਆਂ ਨੂੰ ਹਿਰਾਸਤ 'ਚ ਲੈ ਕੇ ਥਾਣੇ ਲੈ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ:ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸਮਾਣਾ ਦੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਮਕਾਨ ਦੀ ਮਾਲਕਣ ਕੁਸੁਮ ਨੇ ਦੱਸਿਆ ਕਿ ਹੇਠਲਾ ਹਿੱਸਾ ਕਰੀਬ ਦੋ-ਤਿੰਨ ਸਾਲਾਂ ਤੋਂ ਕਿਰਾਏ 'ਤੇ ਦਿੱਤਾ ਹੋਇਆ ਹੈ ਅਤੇ ਉਹ ਪੈਸੇ ਵੀ ਨਹੀਂ ਦੇ ਰਹੇ ਹਨ। ਜਿਸ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ। ਅੱਜ ਅਸੀਂ ਆਪਣੇ ਉਪਰਲੇ ਹਿੱਸੇ ਦੀ ਸਫ਼ਾਈ ਕਰਨ ਆਏ, ਜਿਸ ਤੋਂ ਬਾਅਦ ਇਨ੍ਹਾਂ ਲੋਕਾਂ ਨੇ ਸਾਨੂੰ ਅੰਦਰ ਬੰਧਕ ਬਣਾ ਲਿਆ ਅਤੇ ਕੁੱਟਮਾਰ ਕੀਤੀ। ਬਾਅਦ ਵਿੱਚ ਉਸ ਨੇ ਬਾਹਰੋਂ ਹੋਰ ਲੋਕਾਂ ਨੂੰ ਵੀ ਬੁਲਾਇਆ। ਜਿਸ ਤੋਂ ਬਾਅਦ ਉਨ੍ਹਾਂ ਨੇ ਸਾਡੀ ਵੀ ਕੁੱਟਮਾਰ ਕੀਤੀ ਅਤੇ ਜਦੋਂ ਬਦਮਾਸ਼ਾਂ ਨੇ ਸਾਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਦੋ ਰਾਊਂਡ ਗੋਲ਼ੀਆਂ ਚਲਾ ਦਿੱਤੀਆਂ।

PunjabKesari

ਕਿਰਾਏਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਅਸੀਂ ਇਥੇ ਕਿਰਾਏ 'ਤੇ ਰਹਿੰਦੇ ਹਾਂ। 2 ਦਿਨ ਪਹਿਲਾਂ ਇਹ ਲੋਕ ਸਾਡੇ ਘਰ ਆਏ ਅਤੇ ਸਾਡਾ ਸੀ. ਸੀ. ਟੀ. ਵੀ. ਕੈਮਰਾ ਤੋੜ ਦਿੱਤਾ। ਅੱਜ ਇਕ ਵਾਰ ਫਿਰ ਉਕਤ ਵਿਅਕਤੀਆਂ ਨੇ ਆ ਕੇ ਕਮਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਜਦੋਂ ਮੈਂ ਉਨ੍ਹਾਂ ਨੂੰ ਕੈਮਰਾ ਤੋੜਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਸਾਨੂੰ ਮਾਰਨਾ ਸ਼ੁਰੂ ਕਰ ਦਿੱਤਾ।

ਮੌਕੇ 'ਤੇ ਪਹੁੰਚੇ ਥਾਣਾ ਸਦਰ ਦੇ ਇੰਚਾਰਜ ਮੁਕੇਸ਼ ਕੁਮਾਰ ਨੇ ਦੱਸਿਆ ਕਿ ਕਿਰਾਏਦਾਰਾਂ ਅਤੇ ਮਕਾਨ ਮਾਲਕ ਵਿਚਕਾਰ ਪੁਰਾਣੀ ਲੜਾਈ ਚੱਲ ਰਹੀ ਹੈ ਅਤੇ ਉਨ੍ਹਾਂ ਦੇ ਘਰ ਨੂੰ ਲੈ ਕੇ ਅਦਾਲਤੀ ਕੇਸ ਵੀ ਚੱਲ ਰਿਹਾ ਹੈ, ਮਕਾਨ ਮਾਲਕ ਅਨੁਸਾਰ ਕਿਰਾਏਦਾਰ ਉਸ ਨੂੰ ਉੱਪਰ ਜਾਣ ਤੋਂ ਰੋਕਦੇ ਹਨ। ਫਿਲਹਾਲ ਦੋਵੇਂ ਧਿਰਾਂ ਦੇ ਬਿਆਨ ਲੈ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਦੋ ਪੀੜ੍ਹੀਆਂ ਮਗਰੋਂ ਪਰਮਾਤਮਾ ਨੇ ਬਖਸ਼ੀ ਧੀ ਦੀ ਦਾਤ, ਪਰਿਵਾਰ ਨੇ ਢੋਲ ਵਜਾ ਤੇ ਭੰਗੜੇ ਪਾ ਕੇ ਕੀਤਾ ਸੁਆਗਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  
https://play.google.com/store/apps/details?id=com.jagbani&hl=en&pli=1

For IOS:-  
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News