ਸਮੈਕ ਪੀਂਦਾ ਵਿਅਕਤੀ ਚੜ੍ਹਿਆ ਪੁਲਸ ਹੱਥੇ

06/24/2017 5:46:44 AM

ਬਟਾਲਾ, (ਸੈਂਡੀ)-ਅੱਜ ਥਾਣਾ ਸਿਟੀ ਦੀ ਪੁਲਸ ਨੇ ਇਕ ਵਿਅਕਤੀ ਨੂੰ ਸਮੈਕ ਪੀਂਦਿਆਂ ਮੌਕੇ ਤੋਂ ਗ੍ਰਿਫ਼ਤਾਰ ਕੀਤਾ ਹੈ।   ਏ. ਐੱਸ. ਆਈ. ਸਰਵਣ ਸਿੰਘ ਨੇ ਦੱਸਿਆ ਕਿ ਖਾਸ ਮੁਖਬਰ ਨੇ ਇਤਲਾਹ ਦਿੱਤੀ ਸੀ ਕਿ ਸੁਨੀਲ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਕਪੂਰੀ ਗੇਟ ਬਟਾਲਾ ਆਪਣੇ ਘਰ ਵਿਚ ਬੈਠ ਕੇ ਸਮੈਕ ਪੀ ਰਿਹਾ ਹੈ ਤਾਂ ਅਸੀਂ ਮੌਕੇ 'ਤੇ ਪਹੁੰਚ ਕੇ ਉਕਤ ਵਿਅਕਤੀ ਨੂੰ ਰੰਗੇ ਹੱਥੀਂ ਫੜ ਲਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖਿਲਾਫ਼ ਪਹਿਲਾਂ ਵੀ 2008 ਵਿਚ ਇਕ ਕੇਸ ਦਰਜ ਸੀ ਤੇ ਮਾਣਯੋਗ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੱਤਾ ਸੀ, ਜਿਸ ਨੂੰ ਅੱਜ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਹੋਈ ਹੈ। ਦੋਸ਼ੀ ਖਿਲਾਫ਼ ਥਾਣਾ ਸਿਟੀ ਵਿਖੇ ਕੇਸ ਦਰਜ ਕਰ ਲਿਆ ਹੈ।