ਜਲੰਧਰ ਦੇ ਸਿਵਲ ਹਸਪਤਾਲ 'ਚ ਪੁਲਸ ਮੁਲਾਜ਼ਮ ਨਾਲ ਹੋਈ ਹੱਥੋਪਾਈ, ਵੀਡੀਓ ਵਾਇਰਲ

Thursday, Dec 01, 2022 - 05:07 PM (IST)

ਜਲੰਧਰ ਦੇ ਸਿਵਲ ਹਸਪਤਾਲ 'ਚ ਪੁਲਸ ਮੁਲਾਜ਼ਮ ਨਾਲ ਹੋਈ ਹੱਥੋਪਾਈ, ਵੀਡੀਓ ਵਾਇਰਲ

ਜਲੰਧਰ (ਸੋਨੂੰ)- ਜਲੰਧਰ ਸਿਵਲ ਹਸਪਤਾਲ ਵਿਚ ਕੁਝ ਨੌਜਵਾਨਾਂ ਵੱਲੋਂ ਪੁਲਸ ਗਾਰਡ ਦੇ ਨਾਲ ਹੱਥੋਪਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਦੇਰ ਰਾਤ ਐੱਮ. ਐੱਲ. ਆਰ. ਕਟਵਾਉਣ ਆਏ ਨੌਜਵਾਨਾਂ ਨੇ ਪੁਲਸ ਗਾਰਡ ਨਾਲ ਹੱਥੋਪਾਈ ਕੀਤੀ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਮਾਮਲੇ ਦੀ ਸ਼ਿਕਾਇਤ ਕਰਮਚਾਰੀ ਨੇ ਥਾਣਾ ਨੰਬਰ-4 ਵਿਚ ਦਿੱਤੀ, ਜਿਸ ਦੇ ਬਾਅਦ ਜਾਂਚ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ਵਿਚ ਨਾਈਟ ਡਿਊਟੀ 'ਤੇ ਤਾਇਨਾਤ ਕਰਮਚਾਰੀ ਰਵੀ ਪਾਲ ਨੇ ਦੱਸਿਆ ਕਿ ਨੌਜਵਾਨ ਐੱਮ.ਐੱਲ.ਆਰ. ਕਟਵਾਉਣ ਆਏ ਸਨ। ਡਾਕਟਰ ਦੇ ਕਮਰੇ ਦੇ ਬਾਹਰ ਕਾਫ਼ੀ ਭੀੜ ਸੀ। ਜ਼ਖ਼ਮੀ ਨੌਜਵਾਨ ਨੂੰ ਡਾਕਟਰ ਦੇ ਕੋਲ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ, ਦੋ ਗ੍ਰਿਫ਼ਤਾਰ

PunjabKesari

ਇਸ ਦੌਰਾਨ ਨੌਜਵਾਨ ਦੇ ਨਾਲ ਆਏ ਤਿੰਨ ਨੌਜਵਾਨ ਭੱਜ ਕੇ ਡਾਕਟਰ ਦੇ ਕਮਰੇ ਵਿਚ ਦਾਖ਼ਲ ਹੋਣ ਲੱਗੇ। ਨੌਜਵਾਨਾਂ ਨੂੰ ਡਾਕਟਰ ਦੇ ਕਮਰੇ ਵਿਚੋਂ ਬਾਹਰ ਕੱਢਿਆ ਤਾਂ ਹੱਥੋਪਾਈ ਕਰਨ ਲੱਗੇ। ਨੌਜਵਾਨ ਲੱਦੇਵਾਲੀ ਦੇ ਦੱਸੇ ਜਾ ਰਹੇ ਹਨ। ਥਾਣਾ ਨੰਬਰ ਚਾਰ ਦੇ ਇੰਚਾਰਜ ਮੁਕੇਸ਼ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਜਦੋਂ ਇਸ ਸਬੰਧੀ ਐੱਸ.ਪੀ. ਨਿਰਮਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਇਹ 28 ਤਾਰੀਖ਼ ਦਾ ਮਾਮਲਾ ਹੈ, ਜਦੋਂ ਸਿਵਲ ਹਸਪਤਾਲ ਵਿਚ ਤਾਇਨਾਤ ਹੋਮ ਗਾਰਡ ਪੁਲਸ ਜਵਾਨ ਰਵੀ ਪਾਲ ਦੇ ਨਾਲ ਕੁਝ ਅਣਪਛਾਤੇ ਨੌਜਵਾਨਾਂ ਨੇ ਕੁੱਟਮਾਰ ਕੀਤੀ। 

ਇਹ ਵੀ ਪੜ੍ਹੋ : ਜਲੰਧਰ ਵਿਖੇ ਭਿਆਨਕ ਅੰਜਾਮ ਤੱਕ ਪੁੱਜੀ 'ਲਵ ਮੈਰਿਜ', ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦ ਵੀ ਗਲ਼ ਲਾਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News