ਪੰਜਾਬ ਦੇ ਮੌਸਮ ''ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ ਜਾਰੀ

Monday, Apr 06, 2026 - 10:27 AM (IST)

ਪੰਜਾਬ ਦੇ ਮੌਸਮ ''ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ ਜਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਫਿਰ ਤੋਂ ਇਕ ਵਾਰ ਫਿਰ ਵੱਡੀ ਤਬਦੀਲੀ ਵੇਖੀ ਜਾਵੇਗੀ। ਦਰਅਸਲ ਮੌਸਮ ਵਿਭਾਗ ਨੇ 7 ਤੇ 8 ਅਪ੍ਰੈਲ ਨੂੰ ਮੀਂਹ ਨਾਲ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 10 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ  ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਅੱਜ ਲਈ ਯੈਲੋ ਅਲਰਟ ਤੇ ਅਗਲੇ ਦੋ ਦਿਨਾਂ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 1.6 ਡਿਗਰੀ ਵਧਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ।

ਇਹ ਵੀ ਪੜ੍ਹੋ- 'ਮੈਨੂੰ ਮਾਰ ਦੇਣਗੇ..!' ਰੋਂਦੀ-ਕੁਰਲਾਉਂਦੀ ਕੁੜੀ ਨੇ ਪੇਕਿਆਂ ਨੂੰ ਲਾਇਆ ਫ਼ੋਨ, ਜਦੋਂ ਪਹੁੰਚਿਆ ਪਰਿਵਾਰ ਤਾਂ ਉੱਡੇ ਹੋਸ਼

ਅੱਜ ਮੀਂਹ ਪੈਣ ਦੀ ਸੰਭਾਵਨਾ

ਅੱਜ ਸੂਬੇ ਦੇ 20 ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਹੋਣ ਦੀ ਉਮੀਦ ਹੈ। 14 ਜ਼ਿਲ੍ਹਿਆਂ ਵਿੱਚ ਮੀਂਹ ਦੀ ਚਿਤਾਵਨੀ ਅਤੇ 6 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ

ਇਸ ਤੋਂ ਇਲਾਵਾ 7 ਅਪ੍ਰੈਲ ਤੋਂ ਇੱਕ ਨਵਾਂ ਪੱਛਮੀ ਗੜਬੜ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗਾ, ਜਿਸ ਨਾਲ ਮੌਸਮ ਵਿੱਚ ਫਿਰ ਤੋਂ ਬਦਲੇਗਾ, ਜਿਸ ਵਿੱਚ ਮੀਂਹ, ਗਰਜ ਤੇ ਬੱਦਲਵਾਈ ਸ਼ਾਮਲ ਹੈ। ਇਸ ਦੇ ਨਾਲ 8 ਅਪ੍ਰੈਲ ਨੂੰ ਮੀਂਹ ਦੇ ਆਸਾਰ ਬਣੇ ਰਹਿਣਗੇ। 

ਇਹ ਵੀ ਪੜ੍ਹੋ- ਪੰਜਾਬ: ਘਰੋਂ ਡਿਊਟੀ ਲਈ ਨਿਕਲੇ SGPC ਮੁਲਾਜ਼ਮ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News