ਪੰਜਾਬ ਦੇ ਮੌਸਮ ''ਚ ਹੋਵੇਗਾ ਵੱਡਾ ਬਦਲਾਅ, ਤਾਜ਼ਾ ਅਪਡੇਟ ਆਈ ਸਾਹਮਣੇ
Tuesday, Mar 04, 2025 - 11:46 AM (IST)

ਜਲੰਧਰ- ਪੰਜਾਬ ਦੇ ਲਗਾਤਾਰ ਮੌਸਮ 'ਚ ਲਗਾਤਾਰ ਬਦਲਾਅ ਦੇਖੇ ਜਾ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਮੀਂਹ ਪੈਣ ਤੋਂ ਬਾਅਦ ਹੁਣ ਫਿਰ ਗਰਮੀ ਦੇ ਆਸਾਰ ਦਿਖਾਈ ਦੇ ਰਹੇ ਹਨ। ਆਉਣ ਵਾਲੇ ਦਿਨਾਂ 'ਚ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇੱਥੇ ਦੱਸ ਦੇਈਏ ਕਿ ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਨਾ ਹੀ ਕਿਤੇ ਵੀ ਮੀਂਹ ਪੈਣ ਦੀ ਕੋਈ ਸੰਭਾਵਨਾ ਹੈ ਪਰ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ, ਕੁਝ ਇਲਾਕਿਆਂ ਵਿੱਚ ਹਲਕੀ ਬੂੰਦਾਬਾਂਦੀ ਹੋਈ, ਜਦੋਂ ਕਿ ਜ਼ਿਆਦਾਤਰ ਜ਼ਿਲ੍ਹੇ ਬੱਦਲਵਾਈ ਰਹੇ। ਜਿਸ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇਖੀ ਜਾ ਰਹੀ ਹੈ ਪਰ ਆਉਣ ਵਾਲੇ ਦਿਨਾਂ 'ਚ ਦਿਨ ਦਾ ਤਾਪਮਾਨ ਵਧੇਗਾ ਅਤੇ ਇਹ ਆਮ ਨਾਲੋਂ ਵੱਧ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਸੀ, ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਇਸ ਦੇ ਨਾਲ ਹੀ, 7 ਤੋਂ 14 ਮਾਰਚ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ। ਹਾਲ ਹੀ ਵਿੱਚ, ਮੌਸਮ ਵਿਭਾਗ ਵੱਲੋਂ ਇੱਕ ਸੰਤਰੀ ਅਲਰਟ ਜਾਰੀ ਕੀਤਾ ਗਿਆ ਸੀ, ਪਰ ਨਾ ਤਾਂ ਮੀਂਹ ਪਿਆ ਅਤੇ ਨਾ ਹੀ ਗੜੇਮਾਰੀ ਹੋਈ। ਇਹ ਕਿਸਾਨਾਂ ਲਈ ਰਾਹਤ ਦੀ ਗੱਲ ਹੈ। ਆਉਣ ਵਾਲੇ ਦਿਨਾਂ ਵਿੱਚ ਦਿਨ ਦਾ ਤਾਪਮਾਨ ਵਧਣਾ ਵੀ ਕਿਸਾਨਾਂ ਲਈ ਬਿਹਤਰ ਹੋਵੇਗਾ।
ਇਹ ਵੀ ਪੜ੍ਹੋ- ਥਾਈਲੈਂਡ ਤੋਂ ਬੰਦਾ ਭਰ ਲਿਆਇਆ ਨਸ਼ਿਆਂ ਦਾ ਪੂਰਾ ਅਟੈਚੀ, ਕਰੋੜਾਂ ਹੈ ਕੀਮਤ
ਹਾਲਾਂਕਿ ਵਿਭਾਗ ਨੇ 4 ਅਤੇ 5 ਮਾਰਚ ਨੂੰ ਹਨੇਰੀ ਚੱਲਣ ਦੀ ਗੱਲ ਵੀ ਆਖ਼ੀ ਗਈ ਹੈ।ਭਾਵੇਂ ਮਾਰਚ ਦੀ ਸ਼ੁਰੂਆਤ ਮੀਂਹ ਨਾਲ ਹੋਈ ਸੀ ਪਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਵੀ ਗਰਮ ਰਹੇਗਾ। ਮਾਰਚ ਦੇ ਪਹਿਲੇ 15 ਦਿਨਾਂ ਲਈ ਤਾਪਮਾਨ ਆਮ ਨਾਲੋਂ ਉੱਪਰ ਰਹੇਗਾ।
ਇਹ ਵੀ ਪੜ੍ਹੋ- ਬੈਂਕਾਕ ਤੋਂ 8 ਕਰੋੜ ਦਾ ਗਾਂਜਾ ਹੀ ਲੈ ਆਇਆ ਮੁੰਡਾ, ਅਧਿਕਾਰੀਆਂ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8