ਪੰਜਾਬ ਭਰ ''ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ ਹੈ ਕਾਰਨ

Thursday, Apr 23, 2026 - 09:39 AM (IST)

ਪੰਜਾਬ ਭਰ ''ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ ਹੈ ਕਾਰਨ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਸੂਬੇ ’ਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਮਕਸਦ ਨਾਲ ਪੰਜਾਬ ’ਚ 24 ਅਪ੍ਰੈਲ ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਇਕ ਏਅਰ ਰੇਡ ਚਿਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ।

ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨ ਲੱਗਣਗੇ 8-10 ਘੰਟੇ ਦੇ ਲੰਬੇ ਬਿਜਲੀ ਕੱਟ, ਪਾਵਰਕਾਮ ਨੇ ਜਾਰੀ ਕੀਤਾ ਸ਼ਡਿਊਲ

ਇਸ ਦੌਰਾਨ ਸਬੰਧਿਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖ਼ਾਸ ਖੇਤਰਾਂ ’ਚ ਇਕ ਸਿਮੂਲੇਟਿਡ ਬਲੈਕਆਊਟ ਲਾਗੂ ਕੀਤਾ ਜਾਵੇਗਾ। ਇਨ੍ਹਾਂ ਪਛਾਣੇ ਗਏ ਖੇਤਰਾਂ ’ਚ ਆਮ ਲੋਕਾਂ ਨੂੰ ਬਲੈਕਆਊਟ ਪੀਰੀਅਡ ਦੌਰਾਨ ਸਾਰੀਆਂ ਗ਼ੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ, ਜਦੋਂ ਕਿ ਡਰਿੱਲ ਦੌਰਾਨ ਸਾਰੀਆਂ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ।

ਇਹ ਵੀ ਪੜ੍ਹੋ : ਪੰਜਾਬ 'ਚ ਝੋਨੇ ਦੀ ਲਵਾਈ ਤੋਂ ਪਹਿਲਾਂ ਵੱਡਾ ਸੰਕਟ! ਡੂੰਘੀ ਚਿੰਤਾ 'ਚ ਕਿਸਾਨ, ਵਿਭਾਗ ਨੇ ਜਾਰੀ ਕੀਤੇ...

ਇਸ ਦੌਰਾਨ ਵੱਖ-ਵੱਖ ਐਮਰਜੈਂਸੀ ਕਾਰਜਾਂ ਜਿਵੇਂ ਫਾਇਰ ਰਿਸਪਾਂਸ ਆਪਰੇਸ਼ਨ, ਖੋਜ ਤੇ ਬਚਾਅ ਕਾਰਜ, ਫਸਟ-ਏਡ ਤੇ ਡਾਕਟਰੀ ਸਹਾਇਤਾ, ਜ਼ਖ਼ਮੀ ਵਿਅਕਤੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਟ੍ਰੈਫਿਕ ਤੇ ਭੀੜ ਕੰਟਰੋਲ ਉਪਾਵਾਂ ਰਾਹੀਂ ਫੀਲਡ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ। ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਕਿਉਂਕਿ ਇਹ ਇਕ ਰੂਟੀਨ ਪ੍ਰਕਿਰਿਆਤਮਕ ਅਭਿਆਸ ਹੈ, ਜੋ ਸੂਬੇ ’ਚ ਸਿਵਲ ਡਿਫੈਂਸ ਤਿਆਰੀ ਦਾ ਮੁੱਲਾਂਕਣ ਕਰਨ ਅਤੇ ਵਧਾਉਣ ਲਈ ਤਿਆਰ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News