ਪੰਜਾਬ ਭਰ ''ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ ਲਾਈਟਾਂ, ਪੜ੍ਹੋ ਕਿਉਂ

Thursday, Sep 17, 2026 - 09:35 AM (IST)

ਪੰਜਾਬ ਭਰ ''ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ ਲਾਈਟਾਂ, ਪੜ੍ਹੋ ਕਿਉਂ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ 27 ਨਵੰਬਰ ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਸੂਬੇ ਭਰ ’ਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਤਿਆਰੀਆਂ ’ਚ ਮਜ਼ਬੂਤੀ ਲਿਆਉਣ ਲਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ ਫ਼ਰਮਾਨ ਜਾਰੀ

ਮੌਕ ਡਰਿੱਲ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਲਈ ਹਾਈ-ਲੋਅ ਪਿੱਚ ਵਾਲਾ ਸਾਇਰਨ ਵਜਾਇਆ ਜਾਵੇਗਾ। ਇਸ ਦੌਰਾਨ ਸਬੰਧਿਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਮੌਕ ਡਰਿੱਲ ਵਾਲੇ ਖੇਤਰਾਂ ’ਚ ਬਲੈਕਆਊਟ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ

ਬਲੈਕਆਊਟ ਦੌਰਾਨ ਤੈਅ ਖੇਤਰਾਂ ’ਚ ਆਮ ਲੋਕਾਂ ਨੂੰ ਸਾਰੀਆਂ ਗ਼ੈਰ-ਜ਼ਰੂਰੀ ਲਾਈਟਾਂ ਬੰਦ ਕਰਨ ਲਈ ਕਿਹਾ ਜਾਵੇਗਾ, ਜਦੋਂ ਕਿ ਇਸ ਦੌਰਾਨ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਮੌਕ ਡਰਿੱਲ ਮੁਕੰਮਲ ਹੋਣ ’ਤੇ ਦੋ ਮਿੰਟ ਲਈ ਤੇਜ਼ ਆਵਾਜ਼ ਵਾਲਾ ਸਾਇਰਨ ਵਜਾ ਕੇ ‘ਆਲ ਕਲੀਅਰ’ ਦਾ ਸੰਕੇਤ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News