ਪੰਜਾਬ ''ਚ ਭਲਕੇ ਹੋਵੇਗਾ BLACKOUT, ਵੱਜਣਗੇ ਖ਼ਤਰੇ ਦੇ ਸਾਇਰਨ, ਲੋਕਾਂ ਲਈ ਜ਼ਰੂਰੀ ਹਦਾਇਤਾਂ ਜਾਰੀ
Thursday, Nov 26, 2026 - 09:35 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਪੰਜਾਬ ’ਚ ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਦੀ ਸਮਰੱਥਾ ਪਰਖਣ ਲਈ 27 ਨਵੰਬਰ ਮਤਲਬ ਕਿ ਭਲਕੇ ਰਾਤ 8 ਵਜੇ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਏਅਰ ਰੇਡ ਅਤੇ ਬਲੈਕਆਊਟ ਦੀ ਮੌਕ ਡਰਿੱਲ ਕਰਵਾਈ ਜਾਵੇਗੀ। ਇਹ ਅਭਿਆਸ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕੀਤਾ ਜਾ ਰਿਹਾ ਹੈ। ਡਰਿੱਲ ਦੀ ਸ਼ੁਰੂਆਤ ਦੋ ਮਿੰਟ ਤੱਕ ਉੱਚੀ-ਨੀਵੀਂ ਆਵਾਜ਼ ਵਾਲੇ ਸਾਇਰਨ ਨਾਲ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਲੰਬਾ POWERCUT! ਪਾਵਰਕਾਮ ਨੇ ਜਾਰੀ ਕੀਤਾ ਸ਼ਡਿਊਲ, ਪੜ੍ਹੋ ਕਿੱਥੇ-ਕਿੱਥੇ ਬਿਜਲੀ ਰਹੇਗੀ ਬੰਦ
ਇਸ ਦੌਰਾਨ ਡਿਪਟੀ ਕਮਿਸ਼ਨਰਾਂ ਵੱਲੋਂ ਨਿਰਧਾਰਤ ਇਲਾਕਿਆਂ ’ਚ ਬਲੈਕਆਊਟ ਕੀਤਾ ਜਾਵੇਗਾ। ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ, ਜਦੋਂ ਕਿ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਅਭਿਆਸ ਦੀ ਸਮਾਪਤੀ ਦੋ ਮਿੰਟ ਤੱਕ ਲਗਾਤਾਰ ਸਾਇਰਨ ਵਜਾ ਕੇ ਦਿੱਤੇ ਜਾਣ ਵਾਲੇ ‘ਆਲ ਕਲੀਅਰ’ ਸੰਕੇਤ ਨਾਲ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਰੇਲ ਹਾਦਸੇ ਦੀ ਸਾਜ਼ਿਸ਼! ਰੇਲਵੇ ਟਰੈਕ 'ਤੇ ਰੱਖੇ ਭਾਰੀ ਸੀਮੈਂਟ ਦੇ ਪਿੱਲਰ
ਇਸ ਦੌਰਾਨ ਅੱਗ ਬੁਝਾਉਣ, ਖੋਜ ਤੇ ਬਚਾਅ, ਫਸਟ ਏਡ, ਜ਼ਖ਼ਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਤੇ ਟ੍ਰੈਫਿਕ ਅਤੇ ਭੀੜ ਕੰਟਰੋਲ ਕਰਨ ਦਾ ਅਭਿਆਸ ਵੀ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਰੂਟੀਨ ਮੌਕ ਡਰਿੱਲ ਹੈ, ਇਸ ਲਈ ਸਾਇਰਨ ਸੁਣ ਕੇ ਘਬਰਾਉਣ ਦੀ ਲੋੜ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
