ਭਲਕੇ ਇਸ ਜ਼ਿਲ੍ਹੇ 'ਚ ਰਹੇਗੀ ਅੱਧੇ ਦਿਨ ਦੀ ਛੁੱਟੀ

Sunday, Apr 06, 2025 - 11:39 PM (IST)

ਭਲਕੇ ਇਸ ਜ਼ਿਲ੍ਹੇ 'ਚ ਰਹੇਗੀ ਅੱਧੇ ਦਿਨ ਦੀ ਛੁੱਟੀ

ਪਠਾਨਕੋਟ : ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਰਟ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਕਿਹਾ ਗਿਆ ਹੈ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮਨਾਉਣ ਦੇ ਸੰਬੰਧ ਵਿੱਚ ਕੱਢੀ ਜਾਣ ਵਾਲੀ ਸੋਭਾ ਯਾਤਰਾ ਵਿੱਚ ਸਰਕਾਰੀ/ ਗੈਰ ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਦੇ ਸ਼ਾਮਲ ਹੋਣ ਨੂੰ ਸੰਭਵ ਬਣਾਉਣ ਲਈ ਪਠਾਨਕੋਟ ਜ਼ਿਲ੍ਹੇ 'ਚ ਪੈਂਦੇ ਸਰਕਾਰੀ ਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਮਿਤੀ 07.04.2025 ਦਿਨ ਸੋਮਵਾਰ ਨੂੰ ਪਿਛਲੇ ਅੱਧੇ ਦਿਨ ਦੀ ਲੋਕਲ ਛੁੱਟੀ ਐਲਾਨ ਕੀਤੀ ਗਈ ਹੈ, ਪਰੰਤੂ ਜਿਹੜੇ ਸਕੂਲਾਂ/ਕਾਲਜਾਂ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀਆਂ ਪ੍ਰੀਖਿਆਵਾਂ ਚਲ ਰਹੀਆਂ ਹਨ, ਉਨ੍ਹਾਂ ਤੇ ਇਹ ਹੁਕਮ ਲਾਗੂ ਨਹੀ ਹੋਵੇਗਾ। ਪਠਾਨਕੋਟ ਦੇ ਜ਼ਿਲ੍ਹਾ ਮਜਿਸਟਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ।

PunjabKesari

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News