ਅੱਜ ਹੀ ਕਰ ਲਓ ਤਿਆਰੀ, ਪੰਜਾਬ ਦੇ ਇਨ੍ਹਾਂ ਇਲਾਕਿਆਂ ''ਚ ਭਲਕੇ ਲੰਬਾ Power Cut!

Monday, Mar 16, 2026 - 06:20 PM (IST)

ਅੱਜ ਹੀ ਕਰ ਲਓ ਤਿਆਰੀ, ਪੰਜਾਬ ਦੇ ਇਨ੍ਹਾਂ ਇਲਾਕਿਆਂ ''ਚ ਭਲਕੇ ਲੰਬਾ Power Cut!

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸ਼ਨੀਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਕਈ ਇਲਾਕਿਆਂ ਵਿਚ ਸਵੇਰੇ ਹੀ ਬਿਜਲੀ ਦਾ ਕੱਟ ਲੱਗ ਜਾਵੇਗਾ ਤੇ ਸ਼ਾਮ ਤਕ ਬਿਜਲੀ ਗੁੱਲ ਰਹੇਗੀ। 

ਇਹ ਵੀ ਪੜ੍ਹੋ- ਪੰਜਾਬ: ਕਾਲ ਬਣ ਆਏ ਕੁੱਤੇ ਨੇ ਉਜਾੜੇ ਘਰ, ਆਹਮੋ-ਸਾਹਮਣੇ ਟੱਕਰ 'ਚ 2 ਨੌਜਵਾਨਾਂ ਦੀ ਮੌਤ

ਟਾਂਡਾ ਉੜਮੁੜ (ਮੋਮੀ, ਪੰਡਿਤ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਧੀਨ ਚੱਲਦੇ 11 ਕੇ. ਵੀ. ਫੀਡਰ ਮਾਡਲ ਟਾਊਨ ਦੀ ਜ਼ਰੂਰੀ ਮੁਰੰਮਤ ਕਰਕੇ ਅੱਜ 17 ਮਾਰਚ ਨੂੰ ਵੱਖ-ਵੱਖ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ।
ਇਸ ਬਾਰੇ ਜਾਣਕਾਰੀ ਦਿੰਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਸਬ-ਡਵੀਜ਼ਨ ਸ਼ਹਿਰੀ ਟਾਂਡਾ ਇੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਰੂਰੀ ਮੁਰੰਮਤ ਦੇ ਚਲਦਿਆਂ ਅੱਜ 17 ਮਾਰਚ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪਿੰਡ ਫੌਜੀ ਕਾਲੋਨੀ ਮਾਡਲ ਟਾਊਨ , ਮੂਨਕ ਕਲਾਂ , ਮੂਨਕ ਖੁਰਦ, ਬੋਲੇਵਾਲ, ਪਲਾਹ ਚੱਕ, ਕੁਰਾਲਾ, ਕਦਾਰੀ ਚੱਕ, ਕੋਟਲੀ ਜੰਡ ਸਹਿਬਾਜ਼ਪੁਰ ਹਿਹਾੜੇ ਕੋਠੇ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਐੱਸ. ਡੀ. ਓ. ਇੰਦਰਪਾਲ ਸਿੰਘ ਨੇ ਬਿਜਲੀ ਬੰਦ ਦੀ ਸਪਲਾਈ ਦੌਰਾਨ ਖਪਤਕਾਰਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ-ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ

ਔੜ/ਚੱਕਦਾਨਾ (ਛਿੰਜੀ ਲੜੋਆ)- 66 ਕੇ. ਵੀ. ਸਬ-ਸਟੇਸ਼ਨ ਔੜ ਤੋਂ ਚੱਲਦੇ ਬੁਰਜ ਟਹਿਲਦਾਸ ਫੀਡਰ ਨਾਲ ਸਬੰਧਤ ਇਲਾਕਿਆਂ ਦੀ ਬਿਜਲੀ ਸਪਲਾਈ 17 ਮਾਰਚ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ, ਜਿਸ ਕਾਰਨ ਗੜ੍ਹਪਧਾਣਾ, ਬਹਾਦਰਪੁਰ, ਬੁਰਜ ਟਹਿਲਦਾਸ, ਖੜਕੂਵਾਲ, ਜੁਲਾਹਮਾਜਰਾ, ਫਾਂਬੜਾ, ਬੇਗੋਵਾਲ ਅਤੇ ਝੁੰਗੀਆਂ ਆਦਿ ਇਲਾਕੇ ਪ੍ਰਭਾਵਿਤ ਹੋਣਗੇ। ਇਹ ਜਾਣਕਾਰੀ ਉਪ ਮੰਡਲ ਦਫ਼ਤਰ ਔੜ ਦੇ ਐੱਸ. ਡੀ. ਓ. ਪ੍ਰਵੇਸ਼ ਕੁਮਾਰ ਤਨੇਜਾ ਨੇ ਦਿੱਤੀ।

ਇਹ ਵੀ ਪੜ੍ਹੋ- ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News