ਲਹਿਰਾ ਹਲਕੇ ’ਚ ਹੋਵੇਗਾ ਜ਼ਬਰਦਸਤ ਮੁਕਾਬਲਾ, ਜਾਣੋ ਪਿਛਲੇ 25 ਸਾਲਾਂ ਦਾ ਇਤਿਹਾਸ

Saturday, Feb 19, 2022 - 03:06 PM (IST)

ਲਹਿਰਾ ਹਲਕੇ ’ਚ ਹੋਵੇਗਾ ਜ਼ਬਰਦਸਤ ਮੁਕਾਬਲਾ, ਜਾਣੋ ਪਿਛਲੇ 25 ਸਾਲਾਂ ਦਾ ਇਤਿਹਾਸ

ਲਹਿਰਾ (ਵੈੱਬ ਡੈਸਕ) : ਵਿਧਾਨ ਸਭਾ ਹਲਕਾ ਨੰਬਰ-99 ਲਹਿਰਾ ਸੀਟ 'ਤੇ ਪਿਛਲੀਆਂ ਪੰਜ ਚੋਣਾਂ ਦਾ ਰਿਕਾਰਡ ਦੇਖੀਏ ਤਾਂ ਕਾਂਗਰਸ ਨੇ ਚਾਰ ਵਾਰ ਜਿੱਤ ਦਰਜ ਕੀਤੀ ਹੈ। ਇਸ ਹਲਕੇ ’ਤੇ ਕਾਂਗਰਸੀ ਉਮੀਦਵਾਰ ਰਾਜਿੰਦਰ ਕੌਰ ਭੱਠਲ ਦਾ ਦਬਦਬਾ ਰਿਹਾ ਹੈ ਪਰ 2017 ਚੋਣਾਂ ਵਿਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਹਰਾ ਦਿੱਤਾ ਸੀ। ਇਸ ਵਾਰ ਫਿਰ ਕਾਂਗਰਸ ਵੱਲੋਂ ਰਾਜਿੰਦਰ ਕੌਰ ਭੱਠਲ ਚੋਣ ਮੈਦਾਨ ਵਿਚ ਹਨ।

1997
ਇਨ੍ਹਾਂ ਵਿਧਾਨ ਸਭਾ ਚੋਣਾਂ ’ਚ ਕਾਂਗਰਸੀ ਉਮੀਦਵਾਰ ਬੀਬੀ ਰਾਜਿੰਦਰ ਕੌਰ ਭੱਠਲ ਨੇ 51769 ਵੋਟਾਂ ਹਾਸਲ ਕਰਕੇ ਵੱਡੀ  ਜਿੱਤੀ ਹਾਸਲ ਕੀਤੀ ਸੀ। ਉਨ੍ਹਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗਰਜਾ ਸਿੰਘ ਖੰਡੇਬਾਦ ਨੂੰ 41039 ਵੋਟਾਂ ਪਈਆਂ ਸਨ। ਇਸ ਤਰ੍ਹਾਂ ਰਾਜਿੰਦਰ ਕੌਰ ਭੱਠਲ ਨੇ ਗਰਜਾ ਸਿੰਘ ਖੰਡੇਬਾਦ ਨੂੰ 10730 ਵੋਟਾਂ ਨਾਲ ਹਰਾਇਆ ਸੀ।

2002
ਇਨ੍ਹਾਂ ਵਿਧਾਨ ਸਭਾ ਚੋਣਾਂ ’ਚ ਕਾਂਗਰਸੀ ਉਮੀਦਵਾਰ ਰਾਜਿੰਦਰ ਕੌਰ ਭੱਠਲ ਨੇ ਮੁੜ ਜਿੱਤ ਹਾਸਲ ਕੀਤੀ ਸੀ।ਉਨ੍ਹਾਂ ਨੂੰ 43579 ਵੋਟਾਂ ਹਾਸਲ ਹੋਈਆਂ ਸਨ। ਉਨ੍ਹਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਿਰੰਜਨ ਸਿੰਘ ਨੂੰ 28071 ਵੋਟਾਂ ਪਈਆਂ ਸਨ। ਇਸ ਤਰ੍ਹਾਂ ਰਾਜਿੰਦਰ ਕੌਰ ਨੇ ਨਿਰੰਜਨ ਸਿੰਘ ਨੂੰ 15508 ਵੋਟਾਂ ਨਾਲ ਹਰਾਇਆ ਸੀ।

2007
ਇਨ੍ਹਾਂ ਵਿਧਾਨ ਸਭਾ ਚੋਣਾਂ ’ਚ ਕਾਂਗਰਸੀ ਉਮੀਦਵਾਰ ਰਾਜਿੰਦਰ ਕੌਰ ਭੱਠਲ ਨੇ ਜਿੱਤ ਦੀ ਹੈਟ੍ਰਿਕ ਲਗਾਈ ਸੀ। ਉਨ੍ਹਾਂ ਨੂੰ 47515 ਵੋਟਾਂ ਮਿਲੀਆਂ ਸਨ। ਉਨ੍ਹਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ 47267 ਵੋਟਾਂ ਪਈਆਂ ਸਨ। ਇਸ ਤਰ੍ਹਾਂ ਰਾਜਿੰਦਰ ਕੌਰ ਭੱਠਲ ਨੇ ਚੰਦੂਮਾਜਰਾ ਨੂੰ ਸਿਰਫ਼ 248 ਵੋਟਾਂ ਦੇ ਫਰਕ ਨਾਲ ਹਰਾਇਆ ਸੀ।

2012
ਇਨ੍ਹਾਂ ਵਿਧਾਨ ਸਭਾ ਚੋਣਾਂ ’ਚ ਕਾਂਗਰਸੀ ਉਮੀਦਵਾਰ ਰਾਜਿੰਦਰ ਕੌਰ ਭੱਠਲ ਨੇ ਮੁੜ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ ਸੀ ਤੇ ਉਨ੍ਹਾਂ ਨੇ ਲਗਾਤਾਰ ਵਾਰ ਚੌਥੀ ਵਾਰ  ਜਿੱਤ ਦਰਜ ਕੀਤੀ ਸੀ। 44706 ਵੋਟਾਂ ਹਾਸਲ ਕਰਕੇ ਚੋਣ ਜਿੱਤੀ ਸੀ। ਉਨ੍ਹਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵੰਤ ਸਿੰਘ ਨੂੰ 41351 ਵੋਟਾਂ ਪਈਆਂ ਸਨ। ਇਸ ਤਰ੍ਹਾਂ ਰਾਜਿੰਦਰ ਕੌਰ ਭੱਠਲ ਨੇ ਸੁਖਵੰਤ ਸਿੰਘ ਨੂੰ 3355 ਵੋਟਾਂ ਨਾਲ ਹਰਾਇਆ ਸੀ।ਦੱਸਣਯੋਗ ਹੈ ਕਿ ਪੀਪਲਜ਼ ਪਾਰਟੀ ਆਫ਼ ਪੰਜਾਬ ਵੱਲੋਂ ਭਗਵੰਤ ਮਾਨ ਨੇ ਇਹ ਚੋਣ ਲੜੀ ਸੀ ਪਰ ਉਨ੍ਹਾਂ ਨੂੰ 26136 ਵੋਟਾਂ ਪਈਆਂ ਸਨ ਤੇ ਉਹ ਤੀਜੇ ਨੰਬਰ 'ਤੇ ਰਹੇ ਸਨ।

2017
ਇਨ੍ਹਾਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ 65550 ਵੋਟਾਂ ਹਾਸਲ ਕਰਕੇ ਚੋਣ ਜਿੱਤੀ ਸੀ। ਉਨ੍ਹਾਂ ਦੇ ਖ਼ਿਲਾਫ਼ ਕਾਂਗਰਸੀ ਉਮੀਦਵਾਰ ਰਾਜਿੰਦਰ ਕੌਰ ਭੱਠਲ ਨੂੰ 38735 ਵੋਟਾਂ ਪਈਆਂ ਸਨ। ਇਸ ਤਰ੍ਹਾਂ ਪਰਮਿੰਦਰ ਸਿੰਘ ਢੀਂਡਸਾ ਨੇ ਭੱਠਲ ਨੂੰ 26815 ਵੋਟਾਂ ਨਾਲ ਹਰਾਇਆ ਸੀ।ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਨੂੰ 25089 ਵੋਟਾਂ ਪਈਆਂ ਸਨ।ਦੱਸਣਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਨਾਲੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਬਣਾ ਲਈ ਸੀ ਅਤੇ 2022 ਚੋਣਾਂ ਭਾਜਪਾ-ਪੰਜਾਬ ਲੋਕ ਕਾਂਗਰਸ ਨਾਲ ਗਠਜੋੜ ਕਰਕੇ ਲੜ ਰਹੇ ਸਨ।  

ਵਿਸ਼ੇਸ਼ ਤੌਰ 'ਤੇ ਦੱਸਣਯੋਗ ਹੈ ਕਿ ਰਾਜਿੰਦਰ ਕੌਰ ਭੱਠਲ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ। 1 ਨਵੰਬਰ 1996 ਤੋਂ ਫਰਵਰੀ 1997 ਤੱਕ  ਉਨ੍ਹਾਂ ਨੇ ਇਹ ਅਹੁਦਾ ਸੰਭਾਲਿਆ ਸੀ।

PunjabKesari

ਹੁਣ 2022 ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ, ‘ਆਪ’ ਵੱਲੋਂ ਬਰਿੰਦਰ ਕੁਮਾਰ ਗੋਇਲ, ਕਾਂਗਰਸ ਵੱਲੋਂ ਮੁੜ ਰਾਜਿੰਦਰ ਕੌਰ ਭੱਠਲ, ਸੰਯੁਕਤ ਸਮਾਜ ਮੋਰਚਾ ਵੱਲੋਂ ਸਤਵੰਤ ਸਿੰਘ ਖੰਡੇਬਾਦ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਚੋਣ ਮੈਦਾਨ ’ਚ ਹਨ।

2022 ਵਿਧਾਨ ਸਭਾ ਚੋਣਾਂ ਸਮੇਂ ਇਸ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 172109 ਹੈ, ਜਿਨ੍ਹਾਂ 'ਚ 81015 ਪੁਰਸ਼, 91084 ਔਰਤਾਂ ਅਤੇ 10 ਥਰਡ ਜੈਂਡਰ ਹਨ।


author

Gurdeep Singh

Content Editor

Related News