ਚੋਣ ਨਤੀਜਿਆਂ ਮਗਰੋਂ ਪੰਜਾਬ 'ਚ ਹੋਣਗੇ ਵੱਡੇ ਫੇਰਬਦਲ! CM ਮਾਨ ਨੇ ਖਿੱਚੀ ਤਿਆਰੀ

06/06/2024 9:43:09 AM

ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ)- ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਦੇ ਨਤੀਜੇ ਤੋਂ ਬਾਅਦ ਹੁਣ ਅਗਲੇ ਕੁਝ ਦਿਨਾਂ ’ਚ ਸਰਕਾਰੀ ਕੰਮਕਾਜ ਸ਼ੁਰੂ ਕਰਨਾ ਹੈ। ਮੁੱਖ ਮੰਤਰੀ ਨੇ ਹੁਣ ਨਵੇਂ ਸਿਰਿਓਂ ਸਰਕਾਰ ਦੇ ਏਜੰਡੇ ਨੂੰ ਤਿਆਰ ਕਰਨਾ ਹੈ ਅਤੇ ਇਸ ਲਈ ਉਹ ਵਿਆਪਕ ਯੋਜਨਾ ਤਿਆਰ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਵੱਲੋਂ ਦਿੱਤੇ ਫਤਵੇ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਫਤਵਾ ਮਨਜ਼ੂਰ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਸੀ ਕਿ ਲੋਕ ਸਭਾ ਲਈ ਪੰਜਾਬੀਆਂ ਵੱਲੋਂ ਦਿੱਤੇ ਲੋਕ ਫਤਵੇ ਨੂੰ ਉਹ ਪ੍ਰਵਾਨ ਕਰਦੇ ਹਨ। ਵਰਨਣਯੋਗ ਹੈ ਕਿ ਲੋਕ ਸਭਾ ਚੋਣਾਂ ਵਿਚ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ 13 ’ਚੋਂ 3 ਸੀਟਾਂ ’ਤੇ ਹੀ ਜਿੱਤ ਹਾਸਲ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ’ਚ ਕਿਹਾ ਕਿ ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ। ਟਵੀਟ ਦੇ ਅਖੀਰ ’ਚ ਉਨ੍ਹਾਂ ਨੇ ਲੋਕਾਂ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ‘ਆਬਾਦ ਰਹੋ, ਜ਼ਿੰਦਾਬਾਦ ਰਹੋ।’

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹਨੇਰੀ ਤੂਫ਼ਾਨ ਵਿਚਾਲੇ ਮੌਸਮ ਵਿਭਾਗ ਦੀ ਭਵਿੱਖਬਾਣੀ, ਆਉਣ ਵਾਲੇ ਦਿਨਾਂ ਲਈ ਜਾਰੀ ਕੀਤਾ ਅਲਰਟ

ਮੁੱਖ ਮੰਤਰੀ ਦੇ ਨੇੜਲੇ ਆਗੂਆਂ ਦਾ ਮੰਨਣਾ ਹੈ ਕਿ ਲੋਕ ਫਤਵੇ ਨੂੰ ਦੇਖਦੇ ਹੋਏ ਭਗਵੰਤ ਮਾਨ ਵੱਲੋਂ ਆਉਣ ਵਾਲੇ ਦਿਨਾਂ ’ਚ ਪ੍ਰਸ਼ਾਸਨਿਕ ਤੇ ਪੁਲਸ ’ਚ ਫੇਰਬਦਲ ਵੀ ਕੀਤਾ ਜਾਵੇਗਾ ਕਿਉਂਕਿ ਕਈ ਜ਼ਿਲ੍ਹਿਆਂ ਤੋਂ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਅਧਿਕਾਰੀਆਂ ਵੱਲੋਂ ਜਨਤਾ ਦੇ ਕੰਮ ਸਹੀ ਢੰਗ ਨਾਲ ਸਿਰੇ ਨਾ ਚੜ੍ਹਾਉਣ ਕਾਰਨ ਲੋਕਾਂ ’ਚ ਸਰਕਾਰ ਪ੍ਰਤੀ ਨਾਰਾਜ਼ਗੀ ਸੀ। ਜਨਤਾ ਵੱਲੋਂ ਦਿੱਤੇ ਫਤਵੇ ਨੂੰ ਦੇਖਦੇ ਹੋਏ ਵਿਆਪਕ ਤਬਦੀਲੀ ਆਉਣ ਵਾਲੇ ਦਿਨਾਂ ’ਚ ਸਰਕਾਰ ’ਚ ਦੇਖਣ ਨੂੰ ਮਿਲੇਗੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗਰਮੀ ਦਾ ਕਹਿਰ! ਅਸਮਾਨ ਤੋਂ ਵਰ੍ਹਦੀ ਅੱਗ ਨੇ ਲਈ ਇਕ ਹੋਰ ਜਾਨ

ਸਰਕਾਰ ਦੇ ਸਾਹਮਣੇ ਹੁਣ ਅਗਲਾ ਟੀਚਾ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਰਹਿਣਗੀਆਂ। ਉਸ ਤੋਂ ਪਹਿਲਾਂ ਸਰਕਾਰ ਕੋਲ ਹੁਣ ਸਵਾ 2 ਸਾਲਾਂ ਦਾ ਸਮਾਂ ਬਚਿਆ ਹੈ। ਇਸ ਮਿਆਦ ’ਚ ਸਰਕਾਰ ਨੇ ਜਿੱਥੇ ਆਪਣੇ ਬਾਕੀ ਰਹਿੰਦੇ ਵਾਅਦਿਆਂ ਨੂੰ ਪੂਰਾ ਕਰਨਾ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਨੂੰ ਜੋ 1100-1100 ਰੁਪਏ ਦੇਣ ਦਾ ਐਲਾਨ ਕੀਤਾ ਸੀ, ਉਸ ਨੂੰ ਵੀ ਸਰਕਾਰ ਨੇ ਆਉਣ ਵਾਲੇ ਦਿਨਾਂ ’ਚ ਪੂਰਾ ਕਰਨਾ ਹੈ। ਇਨ੍ਹਾਂ ਸਾਰੇ ਮੁੱਦਿਆਂ ਤੋਂ ਇਲਾਵਾ ਸਰਕਾਰ ਨੂੰ ਇਕ ਨਵਾਂ ਰੂਪ ਦੇਣ ਦਾ ਯਤਨ ਕਰਨਾ ਪਵੇਗਾ। ਸਰਕਾਰ ਨੂੰ ਕਾਫੀ ਤਬਦੀਲੀ ਵੀ ਲਿਆਉਣੀ ਹੋਵੇਗੀ। ਜਨਤਾ ਦੀ ਨਾਰਾਜ਼ਗੀ ਨੂੰ ਦੂਰ ਕਰਨ ਲਈ ਵਿਆਪਕ ਕਦਮ ਉਠਾਉਣਗੇ ਪੈਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News