ਪੰਜਾਬੀਓ! ਅਜੇ ਪਿੱਛਾ ਨਹੀਂ ਛੱਡੇਗੀ ਭਿਆਨਕ ਗਰਮੀ, ਜ਼ਰੂਰੀ ਕੰਮ ਤੋਂ ਬਿਨਾਂ ਨਾ ਨਿਕਲੋ ਘਰੋਂ ਬਾਹਰ

06/16/2024 4:03:48 PM

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਅਜੇ ਹੋਰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵਲੋਂ 2 ਦਿਨਾਂ ਲਈ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਲਈ ਜੇਕਰ ਹੋ ਸਕੇ ਤਾਂ ਦੁਪਹਿਰ ਦੇ ਸਮੇਂ ਘਰੋਂ ਬਾਹਰ ਨਾ ਨਿਕਲੋ। ਇਸ ਵੇਲੇ ਫਾਜ਼ਿਲਕਾ 'ਚ ਸਭ ਤੋਂ ਵੱਧ ਤਾਪਮਾਨ 47.1 ਡਿਗਰੀ ਦਰਜ ਕੀਤਾ ਗਿਆ ਹੈ ਅਤੇ ਸੂਬੇ ਦੇ 10 ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਨੂੰ ਵੀ ਪਾਰ ਕਰ ਗਿਆ ਹੈ, ਜਿਸ ਕਾਰਨ ਲੋਕ ਬੁਰੀ ਤਰ੍ਹਾਂ ਅੱਗ ਵਰ੍ਹਾਊ ਗਰਮੀ 'ਚ ਝੁਲਸਣ ਲਈ ਮਜਬੂਰ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਵਿਆਹ ਅੱਜ, ਪ੍ਰੋਗਰਾਮ 'ਚ ਪੁੱਜ ਰਹੇ CM ਮਾਨ (ਵੀਡੀਓ)

ਹਾਲਾਂਕਿ 24 ਘੰਟਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤਾਪਮਾਨ ਆਮ ਦਿਨਾਂ ਨਾਲੋਂ 6.6 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਬਿਜਲੀ ਦੀ ਮੰਗ ਕਾਫੀ ਵੱਧ ਗਈ ਹੈ। ਬਿਜਲੀ ਦੀ ਮੰਗ 15425 ਮੈਗਾਵਾਟ ਤੱਕ ਪਹੁੰਚ ਗਈ, ਜਦੋਂ ਕਿ ਪਿਛਲੇ ਸਾਲ ਇਹ ਮੰਗ 9051 ਮੈਗਾਵਾਟ ਸੀ।

ਇਹ ਵੀ ਪੜ੍ਹੋ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਹੋਵੇਗਾ Free, ਵਾਹਨ ਚਾਲਕਾਂ ਤੋਂ ਨਹੀਂ ਵਸੂਲਿਆ ਜਾਵੇਗਾ ਟੋਲ

ਇਹ ਵੀ ਦੱਸ ਦੇਈਏ ਕਿ ਮੌਸਮ ਵਿਭਾਗ ਨੇ 18 ਜੂਨ ਤੋਂ 3 ਦਿਨ ਪੰਜਾਬ 'ਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਵਿਭਾਗ ਅਨੁਸਾਰ ਇਸ ਨੂੰ ਮਾਨਸੂਨ ਤੋਂ ਪਹਿਲਾਂ ਵਾਲੀ ਬਾਰਸ਼ ਨਹੀਂ ਕਿਹਾ ਜਾ ਸਕਦਾ। ਮੀਂਹ ਨਾਲ ਤਾਪਮਾਨ 'ਚ ਮਾਮੂਲੀ ਗਿਰਾਵਟ ਨਾਲ ਗਰਮੀ ਤੋਂ ਕੁੱਝ ਰਾਹਤ ਜ਼ਰੂਰ ਮਿਲ ਸਕਦੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


Babita

Content Editor

Related News