ਪੰਜਾਬ ’ਚ ‘ਆਪ’ ਤੇ ਕਾਂਗਰਸ ਦਾ ਨਹੀਂ ਹੋਵੇਗਾ ਗਠਜੋੜ, ਮੰਤਰੀ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ

Wednesday, Sep 06, 2023 - 07:01 PM (IST)

ਪੰਜਾਬ ’ਚ ‘ਆਪ’ ਤੇ ਕਾਂਗਰਸ ਦਾ ਨਹੀਂ ਹੋਵੇਗਾ ਗਠਜੋੜ, ਮੰਤਰੀ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ : ਮੰਤਰੀ ਅਨਮੋਲ ਗਗਨ ਮਾਨ ਨੇ ਉਨ੍ਹਾਂ ਅਟਕਲਾਂ ’ਤੇ ਵਿਰਾਮ ਲਗਾ ਦਿੱਤਾ ਹੈ, ਜਿਨ੍ਹਾਂ ਵਿਚ ਆਖਿਆ ਜਾ ਰਿਹਾ ਸੀ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੇ ਨਾਲ ਸੰਸਦੀ ਚੋਣਾਂ ਲੜੇਗੀ। ਅਨਮੋਲ ਗਗਨ ਮਾਨ ਨੇ ਸਾਫ ਸ਼ਬਦਾਂ ਵਿਚ ਕਿਹਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਕਾਂਗਰਸ ਨਾਲ ਗਠਜੋੜ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ’ਤੇ ਜਿਹੜਾ ਗਠਜੋੜ ਹੋ ਰਿਹਾ ਹੈ, ਉਸ ਵਿਚ ਇਕੱਲੀ ਕਾਂਗਰਸ ਨਹੀਂ ਹੈ ਸਗੋਂ ਦੇਸ਼ ਦੀਆਂ ਹੋਰ ਵੀ ਕਈ ਪਾਰਟੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵੱਖਰੀ ਹੈ, ਲੋਕ ਸਾਨੂੰ ਵੋਟ ਪਾਉਣਾ ਚਾਹੁੰਦੇ ਹਨ, ਇਸ ਲਈ ਗਠਜੋੜ ਕਰਨ ਦੀ ਕੋਈ ਲੋੜ ਨਹੀਂ, ਜੇ ਅਜਿਹਾ ਕੋਈ ਫੈਸਲਾ ਹੁੰਦਾ ਹੈ ਤਾਂ ਲੋਕ ਵੋਟਾਂ ਪਾਉਣੀਆਂ ਪਸੰਦ ਨਹੀਂ ਕਰਨਗੇ। 

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਵੱਡਾ ਬਿਆਨ

ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕ ਪਸੰਦ ਕਰਦੇ ਹਨ। ਪੰਜਾਬ ਦੇ ਲੋਕਾਂ ਦੀ ਸਹਿਮਤੀ ਨਾਲ ਅਸੀਂ ਕੰਮ ਕਰ ਰਹੇ ਹਾਂ। ਪੰਜਾਬ ਸਰਕਾਰ ਦੀਆਂ ਨੀਤੀਆਂ ’ਤੇ ਲੋਕ ਹਾਮੀ ਭਰ ਰਹੇ ਹਨ। ਵਿਧਾਨ ਸਭਾ ਚੋਣਾਂ ਵਿਚ ਵੀ ਅਸੀਂ 92 ਸੀਟਾਂ ਜਿੱਤੀਆਂ ਅਤੇ ਹੁਣ ਵੀ ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿੱਤਾਂਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸਤਦਾਨ ਨੂੰ ਦੋਬਾਰਾ ਚੋਣ ਲੜਨ ਦਾ ਹੱਕ ਤਾਂ ਹੈ ਜੇਕਰ ਉਹ ਆਪਣੀਆਂ ਗੱਲਾਂ ’ਤੇ ਖਰਾ ਉਤਰਦਾ ਹੈ। ਆਮ ਆਦਮੀ ਪਾਰਟੀ ਨੇ ਜੋ ਕਿਹਾ ਹੈ ਉਹ ਕੀਤਾ ਹੈ। ਹੁਣ ਵੀ ਲੋਕ ਆਮ ਆਦਮੀ ਪਾਰਟੀ ਨੂੰ ਹੀ ਵੋਟ ਪਾਉਣਗੇ। ਇਸ ਲਈ ਪੰਜਾਬ ਵਿਚ ਗਠਜੋੜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੰਦਾ ਹੈ।

 ਇਹ ਵੀ ਪੜ੍ਹੋ : ਮੁੱਖ ਮੰਤਰੀ ਦਾ ਵੱਡਾ ਐਲਾਨ, ਇਸ ਤਾਰੀਖ਼ ਨੂੰ 719 ਨਵ-ਨਿਯੁਕਤ ਪਟਵਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News