ਪੰਜਾਬੀਆਂ ਦੀਆਂ 800 ਤੇ ਪ੍ਰਵਾਸੀਆਂ ਦੇ 6500 ਵੋਟਾਂ ਵਾਲੇ ਪਿੰਡ ''ਚ ਨਹੀਂ ਹੋਣਗੀਆਂ ਚੋਣਾਂ

Saturday, Oct 05, 2024 - 05:50 PM (IST)

ਮੋਹਾਲੀ : ਮੋਹਾਲੀ ਦੇ ਪਿੰਡ ਜਗਤਪੁਰਾ ਵਿਚ ਪੈਦਾ ਹੋਏ ਵਿਵਾਦ ਤੋਂ ਬਾਅਦ ਹੁਣ ਇਥੇ ਚੋਣਾਂ ਨਹੀਂ ਹੋਣਗੀਆਂ। ਚੋਣ ਕਮਿਸ਼ਨ ਨੇ ਜਗਤਪੁਰਾ ਵਿਚ ਚੋਣਾਂ 'ਤੇ ਰੋਕ ਲਗਾ ਦਿੱਤੀ ਹੈ। ਦਰਅਸਲ ਪਿੰਡ ਜਗਤਪੁਰਾ ਦੇ ਵਾਸੀਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਪਿੰਡ ਵਿਚ ਪੰਜਾਬੀਆਂ ਦੀਆਂ 900 ਵੋਟਾਂ ਹਨ ਅਤੇ ਪ੍ਰਵਾਸੀਆਂ ਦੀਆਂ 6500 ਵੋਟਾਂ ਹਨ, ਜਿਸ ਦੇ ਚੱਲਦੇ ਪਿੰਡ ਵਾਸੀਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਨਾਰਾਜ਼ਗੀ ਜਤਾਈ ਸੀ। ਇਸ 'ਤੇ ਵਿਵਾਦ ਵਧਣ ਤੋਂ ਬਾਅਦ ਜਗਤਪੁਰਾ ਵਿਚ ਚੋਣਾਂ 'ਤੇ ਰੋਕ ਲਗਾ ਦਿੱਤੀ ਗਈ ਹੈ। ਚੋਣ ਕਮਿਸ਼ਨ ਦੇ ਐਲਾਨ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਜਗਤਪੁਰਾ ਵਿਚ ਵੋਟਾਂ ਨਹੀਂ ਪੈਣਗੀਆਂ। 

ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਲਗਾਤਾਰ ਦੋ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਥੇ ਇਹ ਵੀ ਦੱਸਣਯੋਗ ਹੈ ਕਿ ਜਿੱਥੇ ਪੰਜਾਬ ਦੇ ਕਈ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਜਾ ਰਹੀਆਂ ਹਨ ਉਥੇ ਹੀ ਮੋਹਾਲੀ ਦੇ ਪਿੰਡ ਜਗਤਪੁਰਾ ਵਿਚ ਵੋਟਾਂ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ। ਇਥੇ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪਿੰਡ ਜਗਤਪੁਰਾ ਨਾਲ ਤਿੰਨ ਕਲੋਨੀਆਂ ਜੋੜੀਆਂ ਗਈਆਂ ਹਨ, ਜਿਸ ਵਿਚੋਂ ਜਗਤਪੁਰਾ ਵਿਚ ਪੰਜਾਬੀਆਂ ਦੀਆਂ 900 ਵੋਟਾਂ ਹਨ ਜਦਕਿ ਕਲੋਨੀਆਂ ਦੇ ਪ੍ਰਵਾਸੀਆਂ ਦੀਆਂ 6500 ਵੋਟਾਂ ਹਨ, ਇਸ ਦੇ ਰੋਸ ਵੱਜੋਂ ਜਗਤਪੁਰਾ ਦੇ ਲੋਕਾਂ ਨੇ ਚੋਣ ਕਮਿਸ਼ਨ ਕੋਲ ਨਾਰਾਜ਼ਗੀ ਜ਼ਾਹਰ ਕੀਤੀ, ਜਿਸ ਮਗਰੋਂ ਇਥੇ 15 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ 'ਤੇ ਰੋਕ ਲਗਾ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਦੇ ਰੌਲੇ ਦੌਰਾਨ ਪਿੰਡ ਘਰਾਚੋ ਦੇ ਲੋਕਾਂ ਦਾ ਵੱਡਾ ਫ਼ੈਸਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News