ਪੰਜਾਬ 'ਚ ਸਰਕਾਰੀ ਕੰਮਕਾਰ ਨੂੰ ਲੈ ਕੇ ਵੱਡੀ ਖ਼ਬਰ, ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਇਹ ਪੜ੍ਹ ਲਓ
Tuesday, Jan 14, 2025 - 11:31 AM (IST)
ਫਾਜ਼ਿਲਕਾ/ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਹੁਣ 15 ਤੋਂ ਲੈ ਕੇ 17 ਜਨਵਰੀ 3 ਦਿਨਾਂ ਤੱਕ ਹੋਣ ਵਾਲੀ ਹੜਤਾਲ ਦਾ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ। ਇਸ ਲਈ ਜੇਕਰ ਤੁਹਾਡਾ ਵੀ ਕੋਈ ਸਰਕਾਰੀ ਕੰਮ ਹੈ ਤਾਂ ਆਰਾਮ ਨਾਲ ਤੁਸੀਂ ਸਰਕਾਰੀ ਦਫ਼ਤਰ ਜਾ ਕੇ ਆਪਣਾ ਕੰਮ ਕਰਵਾ ਸਕਦੇ ਹੋ। ਤੁਹਾਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਵੇਗੀ। ਹੜਤਾਲ ਵਾਪਸ ਲੈਣ ਦਾ ਫ਼ੈਸਲਾ ਮਾਲ ਅਫ਼ਸਰਾਂ ਦੀ ਐਸੋਸੀਏਸ਼ਨ ਵਲੋਂ ਮਾਲ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ। ਮਾਲ ਮੰਤਰੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਜਲਦੀ ਮੰਨ ਲਿਆ ਜਾਵੇਗਾ, ਜਿਸ ਤੋਂ ਬਾਅਦ ਮੁਲਾਜ਼ਮਾਂ ਨੇ 3 ਦਿਨ ਹੜਤਾਲ 'ਤੇ ਜਾਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕ ਸਾਵਧਾਨ! ਛੇਤੀ ਕਰ ਲਓ ਇਹ ਕੰਮ ਨਹੀਂ ਤਾਂ...
3 ਦਿਨ ਸਰਕਾਰੀ ਕੰਮ ਬੰਦ ਰੱਖਣ ਦਾ ਕੀਤਾ ਸੀ ਐਲਾਨ
ਦਰਅਸਲ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸਮੂਹ ਸੂਬਾ ਅਤੇ ਜ਼ਿਲ੍ਹਾ ਆਗੂਆਂ ਨਾਲ ਵਿਚਾਰ ਕਰ ਕੇ 15 ਤੋਂ 17 ਜਨਵਰੀ ਤੱਕ 3 ਦਿਨ ਸੂਬੇ ਦੇ ਸਮੂਹ ਡੀ. ਸੀ. ਦਫ਼ਤਰਾਂ, ਸਮੂਹ ਐੱਸ. ਡੀ. ਐੱਮ. ਦਫ਼ਤਰਾਂ, ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ’ਚ ਕੰਮ-ਕਾਜ ਠੱਪ ਰੱਖਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਲੋਹੜੀ ਦੀਆਂ ਖ਼ੁਸ਼ੀਆਂ 'ਚ ਪਏ ਵੈਣ, ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ (ਤਸਵੀਰਾਂ)
ਉਨ੍ਹਾਂ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਪਿਛਲੇ ਕਾਫੀ ਸਮੇਂ ਤੋਂ ਡੀ. ਸੀ. ਦਫ਼ਤਰਾਂ ਦੇ ਕਰਮਚਾਰੀਆਂ ਦੀਆਂ ਵਿਭਾਗੀ ਮੰਗਾਂ ਸਬੰਧੀ ਮੰਗ ਪੱਤਰ ਭੇਜ ਕੇ ਮੰਗਾਂ ਦੀ ਪੂਰਤੀ ਕਰਨ ਲਈ ਲਿਖਿਆ ਗਿਆ ਹੈ ਪਰ ਸਰਕਾਰ ਵੱਲੋਂ ਅਜੇ ਤੱਕ ਵੀ ਮੰਗਾਂ ਦੀ ਪੂਰਤੀ ਨਹੀਂ ਕੀਤੀ ਗਈ ਪਰ ਹੁਣ ਮਾਲ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੁਣ ਮੁਲਾਜ਼ਮਾਂ ਵਲੋਂ ਹੜਤਾਲ ਨਹੀਂ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8