ਪੰਜਾਬ 'ਚ ਨਹੀਂ ਹੋਵੇਗਾ ਸਰਕਾਰੀ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
Thursday, Nov 28, 2024 - 10:13 AM (IST)
ਚੰਡੀਗੜ੍ਹ : ਪੰਜਾਬ ਦੀਆਂ ਤਹਿਸੀਲਾਂ ਅਤੇ ਮਾਲ ਦਫ਼ਤਰਾਂ 'ਚ 28 ਨਵੰਬਰ ਮਤਲਬ ਕਿ ਅੱਜ ਕੋਈ ਸਰਕਾਰੀ ਕੰਮ ਨਹੀਂ ਹੋਵੇਗਾ ਕਿਉਂਕਿ ਪੰਜਾਬ ਰੈਵਿਨਿਊ ਅਫ਼ਸਰ ਯੂਨੀਅਨ ਵਲੋਂ ਅੱਜ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਰੈਵੇਨਿਊ ਅਫ਼ਸਰ ਯੂਨੀਅਨ ਦੇ ਪੰਜਾਬ ਪ੍ਰਧਾਨ ਚੰਨੀ ਨੂੰ ਬੁੱਧਵਾਰ ਨੂੰ ਬਰਨਾਲਾ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। ਇਸ ਦੀ ਖ਼ਬਰ ਮਿਲਣ ਤੋਂ ਬਾਅਦ ਪੰਜਾਬ ਭਰ ’ਚ ਤਾਇਨਾਤ ਤਹਿਸੀਲਦਾਰ, ਸਬ-ਰਜਿਸਟਰਾਰ, ਨਾਇਬ-ਤਹਿਸੀਲਦਾਰਾਂ ’ਚ ਗੁੱਸਾ ਵੱਧ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਧਮਾਕਿਆਂ ਨੂੰ ਲੈ ਕੇ ਨਵੀਂ ਅਪਡੇਟ, ਨਹੀਂ ਹੋ ਸਕੀ ਮੁਲਜ਼ਮਾਂ ਦੀ ਪਛਾਣ
ਬਾਅਦ ਦੁਪਹਿਰ ਨੂੰ ਯੂਨੀਅਨ ਦੀ ਇਕ ਹੰਗਾਮੀ ਮੀਟਿੰਗ ਉਪ ਪ੍ਰਧਾਨ ਅਰਚਨਾ ਸ਼ਰਮਾ, ਨਵਦੀਪ ਸਿੰਘ ਭੋਗਲ ਅਤੇ ਲਾਰਸਨ ਦੀ ਅਗਵਾਈ ’ਚ ਹੋਈ। ਇਸ ਆਨਲਾਈਨ ਮੀਟਿੰਗ ਦੌਰਾਨ ਇਸ ਘਟਨਾ ਦੀ ਸਖ਼ਤ ਨਿਖ਼ੇਧੀ ਕੀਤੀ ਗਈ। ਇਸ ਲਈ ਯੂਨੀਅਨ ਨੇ ਅੱਜ ਸਮੂਹਿਕ ਛੁੱਟੀ ਲੈ ਕੇ ਚੰਨੀ ਨੂੰ ਗ੍ਰਿਫ਼ਤਾਰ ਕਰਨ ਵਾਲੇ ਡੀ. ਐੱਸ. ਪੀ. ਵਿਜੀਲੈਂਸ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬੀਓ! ਮੋਟੀਆਂ-ਮੋਟੀਆਂ ਜੈਕਟਾਂ ਪਾਉਣ ਲਈ ਰਹੋ ਤਿਆਰ, ਮੌਸਮ ਵਿਭਾਗ ਦੀ ਆ ਗਈ ਵੱਡੀ Update
ਜਾਣੋ ਪੂਰਾ ਮਾਮਲਾ
ਜਾਣਕਾਰੀ ਮੁਤਾਬਕ ਪੰਜਾਬ ਰੈਵੇਨਿਊ ਅਫ਼ਸਰ ਯੂਨੀਅਨ ਦੇ ਪੰਜਾਬ ਪ੍ਰਧਾਨ ਚੰਨੀਨੂੰ ਬਿਨਾਂ ਐੱਨ. ਓ. ਸੀ. ਦੇ ਵਸੀਕੇ ਰਜਿਸਟਰਡ ਕਰਨ ਸਬੰਧੀ ਹੋਈ ਇਕ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਜ਼ਿਆਦਾਤਰ ਤਹਿਸੀਲਾਂ ’ਚ ਬਿਨਾਂ ਵਸੀਕਿਆਂ ਦੀ ਰਜਿਸਟ੍ਰੇਸ਼ਨ ਦੇ ਹਜ਼ਾਰਾਂ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚ ਜਾਂਚ ਤੋਂ ਬਾਅਦ ਕੁੱਝ ਰੈਵੇਨਿਊ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਮੁਅੱਤਲ ਵੀ ਕੀਤਾ ਜਾ ਚੁੱਕਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8