ਅੱਜ ਨਹੀਂ ਲੱਗੇਗਾ iPhone ਦਾ ਲੰਗਰ, ਚੰਡੀਗੜ੍ਹ ਪ੍ਰਸ਼ਾਸਨ ਨੇ ਲਾਈ ਰੋਕ, ਪੜ੍ਹੋ ਕੀ ਹੈ ਵਜ੍ਹਾ

Tuesday, Sep 22, 2026 - 11:27 AM (IST)

ਅੱਜ ਨਹੀਂ ਲੱਗੇਗਾ iPhone ਦਾ ਲੰਗਰ, ਚੰਡੀਗੜ੍ਹ ਪ੍ਰਸ਼ਾਸਨ ਨੇ ਲਾਈ ਰੋਕ, ਪੜ੍ਹੋ ਕੀ ਹੈ ਵਜ੍ਹਾ

ਚੰਡੀਗੜ੍ਹ (ਵੈੱਬ ਡੈਸਕ, ਅੰਕੁਸ਼ ਮਹਾਜਨ) : ਚੰਡੀਗੜ੍ਹ 'ਚ 22 ਸਤੰਬਰ ਮਤਲਬ ਕਿ ਅੱਜ ਲੱਗਣ ਵਾਲੇ 'iPhone ਦੇ ਲੰਗਰ' 'ਤੇ ਪ੍ਰਸ਼ਾਸਨ ਨੇ ਰੋਕ ਲਾ ਦਿੱਤੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਸਮਾਗਮ 'ਚ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਸਕਦੇ ਹਨ ਅਤੇ ਭੀੜ ਬੇਕਾਬੂ ਹੋਣ ਕਾਰਨ ਭੱਜਦੌੜ ਵਰਗੇ ਹਾਲਾਤ ਪੈਦਾ ਹੋਣ ਦਾ ਖ਼ਤਰਾ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਪੁਲਸ ਨੂੰ 22 ਸਤੰਬਰ ਨੂੰ ਹੋਣ ਵਾਲੇ ਇਸ ਪ੍ਰਸਤਾਵਿਤ ਸਮਾਗਮ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ ਅਪਡੇਟ

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਇਕੱਠ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਅਚਾਨਕ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਣ ਨਾਲ ਲੋਕਾਂ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਮਹਿੰਗੇ ਫੋਨ ਵੰਡਣ ਦੀ ਬਜਾਏ ਬਜ਼ੁਰਗ ਆਸ਼ਰਮਾਂ, ਅਨਾਥ ਆਸ਼ਰਮਾਂ ਜਾਂ ਹੋਰ ਸੇਵਾ ਕਾਰਜਾਂ 'ਚ ਮਦਦ ਕੀਤੀ ਜਾਵੇ। ਦੱਸਣਯੋਗ ਹੈ ਕਿ ਰਾਕੇਸ਼ ਤ੍ਰੇਹਨ ਨੇ ਐਲਾਨ ਕੀਤਾ ਸੀ ਕਿ 22 ਸਤੰਬਰ ਨੂੰ ਉਨ੍ਹਾਂ ਵਲੋਂ ਆਈਫੋਨ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ 'ਚ ਭਿਆਨਕ ਗਰਮੀ ਨੂੰ ਲੈ ਕੇ ਵੱਡੀ ਚਿਤਾਵਨੀ! 52 ਸਾਲਾਂ ਦੀ ਰਿਸਰਚ 'ਚ ਵੱਡਾ ਖ਼ੁਲਾਸਾ

ਇਹ ਆਈਫੋਨ ਅਜੇ ਸਿਰਫ 10 ਲੋਕਾਂ ਨੂੰ ਹੀ ਵੰਡੇ ਜਾਣਗੇ। ਆਉਣ ਵਾਲੇ ਦਿਨਾਂ 'ਚ ਵੱਡਾ ਪ੍ਰੋਗਰਾਮ ਰੱਖਿਆ ਜਾਵੇਗਾ, ਜਿਸ 'ਚ ਵੱਡੀ ਗਿਣਤੀ 'ਚ ਲੋਕ ਸ਼ਾਮਲ ਹੋਣਗੇ ਅਤੇ ਅੱਜ ਵਾਲਾ ਲੰਗਰ ਸਿਰਫ ਚੁਣ ਚੋਣਵੇਂ ਲੋਕਾਂ ਲਈ ਹੀ ਲਾਇਆ ਜਾ ਰਿਹਾ ਹੈ। ਫਿਲਹਾਲ ਇਸ ਪ੍ਰੋਗਰਾਮ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਰੋਕ ਦਿੱਤਾ ਹੈ। ਜਾਣਕਾਰੀ ਮੁਤਾਬਕ ਦਰਅਸਲ ਕਾਰੋਬਾਰੀ ਰਾਕੇਸ਼ ਤ੍ਰੇਹਨ ਉਰਫ਼ 'ਰਾਜਾ ਡੀ ਕਿੰਗ' ਵਲੋਂ ਚੰਡੀਗੜ੍ਹ ਅਤੇ ਮੋਹਾਲੀ 'ਚ ਮੁਫ਼ਤ ਆਈਫੋਨ ਦੇਣ ਦਾ ਐਲਾਨ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


author

Babita

Content Editor

Related News