ਧੁੰਦ ਤੋਂ ਅਜੇ ਨਹੀਂ ਮਿਲੇਗੀ ਰਾਹਤ, ਅਗਲੇ 24 ਘੰਟਿਆਂ 'ਚ ਮੀਂਹ ਦੇ ਆਸਾਰ, ਜਾਣੋ ਮੌਸਮ ਦਾ ਹਾਲ
Sunday, Jan 21, 2024 - 09:13 AM (IST)
ਨਵੀਂ ਦਿੱਲੀ - ਪੰਜਾਬ ਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਇਲਾਕਿਆਂ ਵਿਚ ਸੰਘਣੀ ਧੁੰਦ ਪਸਰੀ ਹੋਈ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਝਾਰਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਮੱਧ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ 6 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਇਨ੍ਹਾਂ ਇਲਾਕਿਆਂ ਵਿਚ ਬਹੁਤ ਜ਼ਿਆਦਾ ਠੰਡ ਪੈ ਰਹੀ ਹੈ। ਲੋਕਾਂ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਦੋਹਰੇ ਹਮਲੇ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ। ਅਗਲੇ 3-4 ਦਿਨਾਂ ਤੱਕ ਕੜਕੀ ਠੰਡ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਪੈਟਰਨ ਬਦਲਿਆ ; ਵਿਦਿਆਰਥੀ ਤੇ ਅਧਿਆਪਕ ਪ੍ਰੇਸ਼ਾਨ
ਇਨ੍ਹਾਂ ਇਲਾਕਿਆਂ ਵਿਚ ਤਾਪਮਾਨ ਹੋਰ ਹੇਠਾਂ ਆ ਸਕਦਾ ਹੈ। ਇਸ ਤੋਂ ਇਲਾਵਾ ਸੰਘਣੀ ਧੁੰਦ ਤੋਂ ਵੀ ਅਜੇ ਰਾਹਤ ਮਿਲਣ ਦੀ ਆਸ ਨਹੀਂ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ‘ਚ ਦੋ ਦਿਨਾਂ ਤੱਕ ਠੰਡ ਦੇ ਹਾਲਾਤ ਬਣੇ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਵੀ ਜਾਰੀ ਕੀਤੀ ਗਈ ਹੈ। 21 ਅਤੇ 22 ਜਨਵਰੀ ਨੂੰ ਉੱਤਰੀ ਭਾਰਤ ਦੇ ਹੋਰ ਰਾਜਾਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਤੱਕ ਹਲਕੀ ਬਾਰਿਸ਼ ਜਾਰੀ ਰਹੇਗੀ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ 22 ਜਨਵਰੀ ਦੀ ਸਵੇਰ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਛਾਈ ਰਹੇਗੀ। ਇਸ ਲਈ ਲੋਕਾਂ ਨੂੰ ਜ਼ਰੂਰੀ ਕੰਮ ਹੋਣ ਦੀ ਸਥਿਤੀ ਵਿਚ ਹੀ ਘਰੋਂ ਬਾਹਰ ਨਿਕਲਣ ਦੀ ਹਿਦਾਇਤ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅਡਾਨੀ-ਅੰਬਾਨੀ ਨਹੀਂ ਇਸ 'ਰਾਮ ਭਗਤ' ਨੇ ਦਿੱਤੀ ਮੰਦਿਰ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਦਾਨ ਭੇਟਾ
ਇਹ ਵੀ ਪੜ੍ਹੋ : ਖਾਲਿਸਤਾਨੀ ਅੱਤਵਾਦੀ ਪੰਨੂ ਦੇ 3 ਸਾਥੀ ਗ੍ਰਿਫਤਾਰ, ਪੰਜਾਬ ਦੇ CM ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8