ਪੰਜਾਬ-ਹਰਿਆਣਾ ਹਾਈਕੋਰਟ 'ਚ ਅੱਜ ਨਹੀਂ ਹੋਵੇਗਾ ਕੋਈ ਕੰਮ, ਜਾਣੋ ਕੀ ਹੈ ਕਾਰਨ
Monday, Sep 18, 2023 - 01:51 PM (IST)
ਚੰਡੀਗੜ੍ਹ : ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਸ਼ੰਭੂ ਦੱਤ ਸ਼ਰਮਾ ਦੇ ਦਿਹਾਂਤ ਕਾਰਨ ਅੱਜ ਮਤਲਬ ਕਿ 18 ਸਤੰਬਰ ਨੂੰ ਹਾਈਕੋਰਟ 'ਚ ਕੋਈ ਕੰਮਕਾਜ ਨਹੀਂ ਹੋਵੇਗਾ। ਹਾਈਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਨੇ ਸਰਬਸੰਮਤੀ ਨਾਲ ਕੰਮ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਆਈ ਨਵੀਂ ਅਪਡੇਟ, ਲੋਕਾਂ ਨੂੰ ਜਲਦ ਮਿਲੇਗੀ ਵੱਡੀ ਰਾਹਤ
ਬਾਰ ਦਾ ਕਹਿਣਾ ਹੈ ਕਿ ਅੱਜ ਹਾਈਕੋਰਟ 'ਚ ਕੇਸਾਂ ਦੀ ਸੁਣਵਾਈ ਲਈ ਆਉਣ ਵਾਲੇ ਲੋਕ ਅਦਾਲਤ 'ਚ ਆਉਣ ਤੋਂ ਗੁਰੇਜ਼ ਕਰਨ। ਇਸ ਨਾਲ ਸਮਾਂ ਅਤੇ ਯਾਤਰਾ ਦੀ ਪਰੇਸ਼ਾਨੀ ਤੋਂ ਬੱਚਤ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜੇਕਰ ਸਰਕਾਰੀ ਬੱਸਾਂ 'ਚ ਸਫ਼ਰ ਕਰਦੇ ਹੋ ਤਾਂ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ ਇਹ ਖ਼ਬਰ
ਦੱਸਣਯੋਗ ਹੈ ਕਿ ਸੀਨੀਅਰ ਵਕੀਲ ਸ਼ੰਭੂ ਧੱਤ ਸ਼ਰਮਾ ਬ੍ਰਾਹਮਣ ਸਭਾ ਦੇ ਸਾਬਕਾ ਪ੍ਰਧਾਨ ਅਤੇ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਬੀਤੇ ਦਿਨ ਚੰਡੀਗੜ੍ਹ ਸੈਕਟਰ-25 ਵਿਖੇ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8