ਪੰਜਾਬ 'ਚ ਹੱਡ ਜਮਾਉਣ ਵਾਲੀ ਠੰਡ ਵਿਚਾਲੇ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

01/06/2024 10:14:21 AM

ਚੰਡੀਗੜ੍ਹ/ਜਲੰਧਰ : ਪਹਾੜੀ ਸੂਬਿਆਂ 'ਚ ਧੁੱਪ ਨਿਕਲ ਰਹੀ ਹੈ ਪਰ ਪੰਜਾਬ 'ਚ ਠੰਡ ਨੇ ਜ਼ੋਰ ਫੜ੍ਹਿਆ ਹੋਇਆ ਹੈ, ਜਿਸ ਕਾਰਨ ਠੰਡ ਵੱਧਦੀ ਜਾ ਰਹੀ ਹੈ। ਸਵੇਰ ਅਤੇ ਰਾਤ ਸਮੇਂ ਧੁੰਦ ਦਾ ਜ਼ੋਰ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਕਈ ਥਾਵਾਂ ’ਤੇ ਵਾਹਨ ਰੇਂਗਦੇ ਦੇਖੇ ਜਾ ਰਹੇ ਹਨ।  ਮੌਸਮ ਵਿਭਾਗ ਮੁਤਾਬਕ ਪੰਜਾਬ ਸਮੇਤ ਕਈ ਸੂਬਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਸਰਦੀ ਤੋਂ ਰਾਹਤ ਮਿਲਣ ਦੀ ਉਮੀਦ ਜਾਗੀ ਹੈ। ਇਸ ਦੇ ਅਨੁਸਾਰ 7-8 ਜਨਵਰੀ ਨੂੰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਸਮੇਤ ਕਈ ਥਾਵਾਂ ’ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਮੁਤਾਬਕ ਹਵਾਵਾਂ ਦਾ ਰੁਖ਼ ਬਦਲਣ ਨਾਲ ਮੀਂਹ ਪੈਣ ਦੀ ਸੰਭਾਵਨਾ ਵੱਧ ਗਈ ਹੈ। ਇਸੇ ਲੜੀ ’'ਚ ਸ਼ਨੀਵਾਰ ਰਾਤ ਨੂੰ ਕਈ ਜ਼ਿਲ੍ਹਿਆਂ ’ਚ ਹਲਕਾ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਰਕਾਰ ਦਾ ਵਿਸ਼ੇਸ਼ ਉਪਰਾਲਾ, ਚੁੱਕਿਆ ਇਹ ਕਦਮ

ਇਸ ਸਮੇਂ ਜੋ ਮੌਸਮ ਚੱਲ ਰਿਹਾ ਹੈ, ਉਸ 'ਚ ਠੰਡੀਆਂ ਹਵਾਵਾਂ ਵਿਚਾਲੇ ਹੱਡ ਜਮਾਉਣ ਵਾਲੀ ਠੰਡ ਕਾਰਨ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਹਾਲ ਬੇਹਾਲ ਹੋ ਰਿਹਾ ਹੈ। ਖ਼ਾਸ ਕਰਕੇ ਸੜਕਾਂ ਕਿਨਾਰੇ ਰਹਿਣ ਵਾਲੇ ਲੋਕਾਂ ਲਈ ਮੁਸ਼ਕਿਲਾਂ ਵੱਧ ਰਹੀਆਂ ਹਨ। ਇਸ ਦੇ ਨਾਲ ਹੀ ਕੰਮ-ਕਾਜ ਲਈ ਦੂਰ-ਦੁਰਾਡੇ ਜਾਣ ਵਾਲੇ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੁੱਕਰਵਾਰ ਰਾਤ 8 ਵਜੇ ਤੋਂ ਬਾਅਦ ਸੂਬੇ ਦੇ ਕਈ ਇਲਾਕਿਆਂ 'ਚ ਧੁੰਦ ਨੇ ਪੈਰ ਪਸਾਰ ਲਏ, ਜਿਸ ਕਾਰਨ ਦੁਕਾਨਦਾਰ ਸਮੇਂ ਤੋਂ ਪਹਿਲਾਂ ਹੀ ਘਰਾਂ ਨੂੰ ਚਲੇ ਗਏ। ਰਾਤ 9 ਵਜੇ ਤੋਂ ਬਾਅਦ ਜਲੰਧਰ ਜ਼ਿਲ੍ਹੇ ਦੀਆਂ ਵਧੇਰੇ ਸੜਕਾਂ ’ਤੇ ਆਵਾਜਾਈ ਬਹੁਤ ਘੱਟ ਨਜ਼ਰ ਆਈ।

ਇਹ ਵੀ ਪੜ੍ਹੋ : ਭਾਜਪਾ ਦੇ ਕੌਮੀ ਪ੍ਰਧਾਨ ਨੱਡਾ ਅੱਜ ਚੰਡੀਗੜ੍ਹ ਦੌਰੇ 'ਤੇ, ਵਰਕਰਾਂ ਨਾਲ ਕਰਨਗੇ ਮੁਲਾਕਾਤ
ਦੇਖਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਮਸ਼ਹੂਰ ਅੰਦਰੂਨੀ ਬਾਜ਼ਾਰ ਦੇਰ ਸਵੇਰੇ ਦੇਰੀ ਨਾਲ ਖੁੱਲ੍ਹ ਰਹੇ ਹਨ। ਆਲਮ ਇਹ ਹੈ ਕਿ ਲੋਕ ਘਰਾਂ ਵਿਚ ਵੜੇ ਰਹਿਣ ਲਈ ਮਜਬੂਰ ਹੋ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਰੋਜ਼ਾਨਾ ਕੰਮ ਪ੍ਰਭਾਵਿਤ ਹੋ ਰਹੇ ਹਨ ਅਤੇ ਜ਼ਰੂਰੀ ਕੰਮ ਲਟਕਦੇ ਜਾ ਰਹੇ ਹਨ। ਮੌਸਮ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਾਹਨ ਚਾਲਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ ਕਿਉਂਕਿ ਕੁੱਝ ਦਿਨ ਧੁੰਦ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਅਗਲੇ 2-3 ਦਿਨਾਂ ਤੱਕ ਹਾਈਵੇ ਸਮੇਤ ਬਾਹਰੀ ਇਲਾਕਿਆਂ ’ਚ ਧੁੰਦ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਅਲਰਟ ਮੁਤਾਬਕ ਜਲੰਧਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਓਰੇਂਜ ਜ਼ੋਨ ’ਚ ਰੱਖਿਆ ਗਿਆ ਹੈ। ਇਸੇ ਲੜੀ ਤਹਿਤ ਮਹਾਨਗਰ ਨਜ਼ਦੀਕ ਪੈਂਦੇ ਕਪੂਰਥਲਾ ਅਤੇ ਹੁਸ਼ਿਆਰਪੁਰ ਵੀ ਅਲਰਟ ਦੇ ਓਰੇਂਜ ਜ਼ੋਨ ਵਿਚ ਹਨ, ਜਿਸ ਕਾਰਨ ਬਾਹਰ ਜਾਣ ਵਾਲੇ ਲੋਕਾਂ ਨੂੰ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਲੋੜ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

Babita

This news is Content Editor Babita