ਪੰਜਾਬ ''ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ

Monday, Apr 27, 2026 - 05:29 PM (IST)

ਪੰਜਾਬ ''ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ

ਜਲੰਧਰ- ਪੰਜਾਬ 'ਚ ਮੌਸਮ ਵਿਭਾਗ ਵੱਲੋਂ 27 ਅਪ੍ਰੈਲ ਤੋਂ 1 ਮਈ 2026 ਤੱਕ ਜ਼ਿਲ੍ਹਾ-ਵਾਰ ਮੌਸਮੀ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਇਸ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ 'ਚ ਬਿਜਲੀ ਲਿਸ਼ਕਣ  ਨਾਲ ਮੀਂਹ, ਤੇਜ਼ ਹਵਾਵਾਂ ਅਤੇ ਗਰਮੀ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ। ਫਿਲਹਾਲ ਅੱਜ ਯਾਨੀ 27 ਅਪ੍ਰੈਲ ਨੂੰ ਸੂਬੇ ਦੇ ਵੱਡੇ ਹਿੱਸੇ ਵਿੱਚ ਕੋਈ ਵੱਡੀ ਚੇਤਾਵਨੀ ਨਹੀਂ ਹੈ, ਪਰ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਰਗੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਹਨ੍ਹੇਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਮੌਸਮ 'ਚ ਵੀ ਬਦਲਾਅ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ

ਮੌਸਮ ਵਿਭਾਗ ਮੁਤਾਬਕ 28 ਅਪ੍ਰੈਲ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਹੋਸ਼ਿਆਰਪੁਰ ਸਮੇਤ ਉੱਤਰੀ ਅਤੇ ਕੇਂਦਰੀ ਜ਼ਿਲ੍ਹਿਆਂ ਵਿੱਚ ਬਿਜਲੀ ਲਿਸ਼ਕਣ  ਨਾਲ ਮੀਂਹ ਅਤੇ 40-50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ।  ਇਸ ਤੋਂ ਇਲਾਵਾ ਲੁਧਿਆਣਾ, ਸੰਗਰੂਰ, ਬਰਨਾਲਾ, ਬਠਿੰਡਾ ਅਤੇ ਮਾਨਸਾ ਵਿੱਚ ਤੇਜ਼ ਤੂਫਾਨ ਆਉਣ ਦੀ ਸੰਭਾਵਨਾ ਬਣੀ ਹੋਈ ਹੈ, ਜਿਸ ਲਈ ਵਿਭਾਗ ਨੇ ਓਰੇਂਜ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ

ਇਸੇ ਤਰ੍ਹਾਂ 29 ਅਪ੍ਰੈਲ ਨੂੰ  ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਹੋਸ਼ਿਆਰਪੁਰ ਵਿੱਚ ਮੀਂਹ ਅਤੇ ਹਵਾਵਾਂ ਦੀ ਚੱਲਣ ਦੀ ਸੰਭਾਵਨਾ ਹੈ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 30 ਅਪ੍ਰੈਲ ਨੂੰ ਉੱਤਰੀ ਜ਼ਿਲ੍ਹਿਆਂ ਵਿੱਚ ਹਲਕੀ ਚੇਤਾਵਨੀ ਜਾਰੀ ਰਹੇਗੀ, ਜਦਕਿ ਬਾਕੀ ਜ਼ਿਲ੍ਹਿਆਂ 'ਚ ਮੌਸਮ ਸਧਾਰਨ ਰਹੇਗਾ। ਕੁਝ ਥਾਵਾਂ ‘ਤੇ ਗਰਮ ਰਾਤਾਂ ਦਾ ਅਸਰ ਵੀ ਵੇਖਿਆ ਜਾ ਸਕਦਾ ਹੈ। ਉੱਥੇ ਹੀ 1 ਮਈ ਨੂੰ ਪੂਰੇ ਪੰਜਾਬ ਵਿੱਚ ਕੋਈ ਵੀ ਵੱਡੀ ਚੇਤਾਵਨੀ ਨਹੀਂ ਹੈ ਅਤੇ ਮੌਸਮ ਸਧਾਰਨ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News