ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ ਹੁਕਮ ਜਾਰੀ

Wednesday, Jun 25, 2025 - 11:14 AM (IST)

ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ ਹੁਕਮ ਜਾਰੀ

ਜਲੰਧਰ (ਪੁਨੀਤ)–ਹੁਣ ਬਰਲਟਨ ਪਾਰਕ ਵਿਚ ਪਟਾਕਾ ਮਾਰਕਿਟ ਨਹੀਂ ਲਗਾਈ ਜਾਵੇਗੀ। ਇਹ ਫ਼ੈਸਲਾ ਬਰਲਟਨ ਪਾਰਕ ਦੇ ਚੱਲਦੇ ਨਿਰਮਾਣ ਕਾਰਜ ਕਾਰਨ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਨੂੰ ਪਟਾਕਾ ਮਾਰਕਿਟ ਲਈ ਨਵੀਂ ਢੁੱਕਵੀਂ ਥਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹਰ ਸਾਲ ਬਰਲਟਨ ਪਾਰਕ ਵਿਚ ਪਟਾਕਾ ਮਾਰਕੀਟ ਲਾਈ ਜਾਂਦੀ ਹੈ ਪਰ ਇਸ ਵਾਰ ਨਿਰਮਾਣ ਕਾਰਜ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਇਸ ਸਥਾਨ ਨੂੰ ਅਸਥਾਈ ਪਟਾਕਾ ਮਾਰਕੀਟ ਦੇ ਰੂਪ ਵਿਚ ਵਰਤਣਾ ਸੰਭਵ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਬਰਲਟਨ ਪਾਰਕ ਵਿਚ ਨਿਰਮਾਣ ਕਾਰਜ ਜਾਰੀ ਰਹਿਣ ਕਾਰਨ ਇਥੇ ਬਾਜ਼ਾਰ ਲਾਉਣ ਨਾਲ ਨਾ ਸਿਰਫ਼ ਅਵਿਵਸਥਾ ਪੈਦਾ ਹੋ ਸਕਦੀ ਹੈ, ਸਗੋਂ ਹਾਦਸੇ ਦਾ ਖ਼ਦਸ਼ਾ ਵੀ ਬਣਿਆ ਰਹਿ ਸਕਦਾ ਹੈ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਨਿਗਮ ਨੂੰ ਨਵੀਂ ਥਾਂ ਦੀ ਪਛਾਣ ਕਰਨ ਅਤੇ ਉਸ ਦੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: Punjab: ਫਿਰੌਤੀਆਂ ਮੰਗਣ ਵਾਲੇ ਗਿਰੋਹ ਦਾ ਪਰਦਾਫ਼ਾਸ਼, ਹਥਿਆਰਾਂ ਸਮੇਤ 8 ਮੈਂਬਰ ਗ੍ਰਿਫ਼ਤਾਰ

ਡੀ. ਸੀ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਨੂੰ ਅਗਲੇ 10 ਦਿਨਾਂ ਅੰਦਰ ਸ਼ਹਿਰ ਵਿਚ ਮੁਹੱਈਆ ਵੱਡੀਆਂ ਗਰਾਊਂਡਾਂ ਜਾਂ ਖਾਲੀ ਥਾਵਾਂ ਦੀ ਵਿਸਥਾਰਿਤ ਸੂਚੀ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਇਸ ਸੂਚੀ ਵਿਚ ਹਰੇਕ ਥਾਂ ਦਾ ਅਨੁਮਾਨਿਤ ਆਕਾਰ, ਉਥੋਂ ਤਕ ਪਹੁੰਚਣ ਲਈ ਟਰਾਂਸਪੋਰਟ ਸਹੂਲਤਾਂ, ਆਲੇ-ਦੁਆਲੇ ਦੀ ਆਬਾਦੀ ਦੀ ਜਨਸੰਖਿਆ, ਫਾਇਰ ਬ੍ਰਿਗੇਡ ਉਪਕਰਨਾਂ ਦੀ ਉਪਲੱਬਧਤਾ ਅਤੇ ਹੋਰ ਸੁਰੱਖਿਆ ਇੰਤਜ਼ਾਮਾਂ ਦਾ ਵੇਰਵਾ ਵੀ ਸ਼ਾਮਲ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪਟਾਕਾ ਮਾਰਕੀਟ ਲਈ ਨਵੀਂ ਥਾਂ ਦੀ ਚੋਣ ਕਰਦੇ ਸਮੇਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਹ ਥਾਂ ਸੁਰੱਖਿਆ ਮਾਪਦੰਡਾਂ ’ਤੇ ਖਰੀ ਉਤਰੇ ਅਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਉਥੋਂ ਤਕ ਪਹੁੰਚ ਆਸਾਨ ਹੋਵੇ, ਨਾਲ ਹੀ ਬਾਜ਼ਾਰ ਦੇ ਆਲੇ-ਦੁਆਲੇ ਅੱਗ ਨਾਲ ਨਜਿੱਠਣ ਲਈ ਜ਼ਰੂਰੀ ਇੰਤਜ਼ਾਮ, ਢੁੱਕਵਾਂ ਖੁੱਲ੍ਹਾ ਸਥਾਨ ਅਤੇ ਟ੍ਰੈਫਿਕ ਮੈਨੇਜਮੈਂਟ ਦੀ ਉਚਿਤ ਵਿਵਸਥਾ ਵੀ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: 'ਯੁੱਧ ਨਸ਼ਿਆਂ ਵਿਰੁੱਧ' ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ

ਦੂਜੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਕਰਨ ਦੇ ਨਿਰਦੇਸ਼
ਡੀ. ਸੀ. ਨੇ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਨਵੇਂ ਸਥਾਨ ਦੀ ਚੋਣ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ। ਅਜਿਹੇ ਸਥਾਨ ਦੀ ਚੋਣ ਕੀਤੀ ਜਾਵੇ, ਜਿਥੇ ਪਟਾਕਾ ਵਿਕ੍ਰੇਤਾਵਾਂ ਦੀ ਸੁਰੱਖਿਆ ਅਤੇ ਸਹੂਲਤ ਦਾ ਪੂਰਾ ਧਿਆਨ ਰੱਖਿਆ ਜਾ ਸਕੇ। ਇਨ੍ਹਾਂ ਗੱਲਾਂ ’ਤੇ ਮੁੱਖ ਫੋਕਸ ਕਰਨ ਨੂੰ ਕਿਹਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਟਾਕਾ ਮਾਰਕੀਟ ਨਾਲ ਸਬੰਧਤ ਸਾਰੀਆਂ ਵਿਵਸਥਾਵਾਂ ਦੀ ਯੋਜਨਾ ਸਮੇਂ ’ਤੇ ਤਿਆਰ ਕੀਤੀ ਜਾਵੇਗੀ ਤਾਂ ਕਿ ਬਾਜ਼ਾਰ ਲਾਉਣ ਅਤੇ ਉਥੇ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਹੋਰ ਸਬੰਧਤ ਵਿਭਾਗਾਂ ਨੂੰ ਇਸ ਕੰਮ ਵਿਚ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਜ਼ਰੂਰੀ ਮਨਜ਼ੂਰੀਆਂ ਤੇ ਸੁਰੱਖਿਆ ਇੰਤਜ਼ਾਮਾਂ ਦੀ ਸਮਾਂ ਰਹਿੰਦੇ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News