ਵੱਡੀ ਖ਼ਬਰ : ਪੰਜਾਬ ਦੇ ਇਹ 13 ਟੋਲ ਪਲਾਜ਼ੇ ਹੋਏ ਫਰੀ, ਪੜ੍ਹੋ ਪੂਰੀ ਸੂਚੀ

Saturday, Jan 20, 2024 - 06:43 PM (IST)

ਵੱਡੀ ਖ਼ਬਰ : ਪੰਜਾਬ ਦੇ ਇਹ 13 ਟੋਲ ਪਲਾਜ਼ੇ ਹੋਏ ਫਰੀ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ : ਪੰਜਾਬ ਦੇ ਟੋਲ ਪਲਾਜ਼ਾ ਅੱਜ ਤਿੰਨ ਘੰਟਿਆਂ ਲਈ ਫਰੀ ਕਰ ਦਿੱਤੇ ਹਨ। ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਨੇ ਪ੍ਰਦਰਸ਼ਨ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਮੋਰਚੇ ਨੇ 9 ਜ਼ਿਲ੍ਹਿਆਂ ਵਿਚ 13 ਟੋਲ ਪਲਾਜ਼ਿਆਂ ’ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਕੌਮੀ ਇਨਸਾਫ਼ ਮੋਰਚੇ ਨੇ ਦੁਪਹਿਰ 2 ਵਜੇ ਤਕ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਵਾਹਨਾਂ ਲਈ ਫਰੀ ਕਰਨ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਵੀ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਵੱਖਰੀ ਮੀਟਿੰਗ ਬੁਲਾਈ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਸਕੂਲਾਂ ’ਚ ਛੁੱਟੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ

ਕੌਮੀ ਇਨਸਾਫ ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਬੀਤੇ ਇਕ ਸਾਲ ਤੋਂ ਪੰਜਾਬ ਚੰਡੀਗੜ੍ਹ ਸਰਹੱਦ ’ਤੇ ਉਨ੍ਹਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ। 6 ਜਨਵਰੀ ਨੂੰ ਪੂਰਾ ਇਕ ਸਾਲ ਬੀਤ ਗਿਆ ਹੈ ਪਰ ਨਾ ਕੇਂਦਰ ਅਤੇ ਨਾ ਹੀ ਸੂਬਾ ਸਰਕਾਰ ਵਲੋਂ  ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਢੁਕਵੇਂ ਕਦਮ ਚੁੱਕੇ ਗਏ ਹਨ। ਉਥੇ ਹੀ ਇਨਸਾਫ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੀ ਸਮਰਥਨ ’ਤੇ ਆ ਗਈਆਂ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਹੋਣ ਤੋਂ ਪਹਿਲਾਂ ਉਹ ਸਿੱਖ ਹਨ। ਸਾਰਿਆਂ ਦੀ ਮੰਗ ਹੈ ਕਿ ਬੰਦੀ ਸਿੱਖਾਂ ਨੂੰ ਰਿਹਾਅ ਕੀਤਾ ਜਾਵੇ। ਇਸ ਲਈ ਮੋਰਚੇ ਦੇ ਸੱਦੇ ’ਤੇ ਦੋ ਵਜੇ ਤਕ ਟੋਲ ਬੰਦ ਰੱਖੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਵਿਚ ਠੰਡ ਨੇ ਤੋੜੇ ਰਿਕਾਰਡ, ਮੌਸਮ ਵਿਭਾਗ ਨੇ ਸੂਬੇ ਭਰ ਲਈ ਜਾਰੀ ਕੀਤਾ ਰੈੱਡ ਅਲਰਟ

ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਨਾ ਤਾਂ ਕੇਂਦਰ ਅਤੇ ਨਾ ਹੀ ਸੂਬਾ ਸਰਕਾਰ ਧਿਆਨ ਦੇ ਰਹੀ ਹੈ। ਇਸ ਕਾਰਨ ਉਨ੍ਹਾਂ ਵਲੋਂ ਮੋਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਫਰੀ ਕਰਵਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਟੋਲ ਪਲਾਜ਼ਿਆਂ ਨੂੰ ਵੀ ਕਰਵਾਇਆ ਜਾਵੇਗਾ, ਉਨ੍ਹਾਂ 'ਚ ਫਿਰੋਜ਼ਪੁਰ ਦਾ ਫਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਮੋਹਾਲੀ ਦਾ ਅਜੀਜਪੁਰ ਟੋਲ ਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਜ਼ਿਲ੍ਹੇ ਦੇ ਧਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ, ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ, ਘਲਾਲ ਟੋਲ ਪਲਾਜ਼ਾ, ਬਠਿੰਡਾ ਦਾ ਜੀਂਦਾ ਟੋਲ ਪਲਾਜ਼ਾ, ਫਰੀਦਕੋਟ ਦਾ ਤਲਵੰਡੀ ਭਾਈ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਦਾ ਟੋਲ ਪਲਾਜ਼ਾ ਸ਼ਾਮਲ ਹਨ।

ਇਹ ਵੀ ਪੜ੍ਹੋ : ਫਗਵਾੜਾ ਦੇ ਗੁਰਦੁਆਰਾ ਸਾਹਿਬ ’ਚ ਨੌਜਵਾਨ ਦਾ ਕਤਲ ਕਰਨ ਵਾਲੇ ਨਿਹੰਗ ਮੰਗੂ ਮੱਠ ਨੂੰ ਲੈ ਕੇ ਵੱਡਾ ਖ਼ੁਲਾਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News