ਪੰਜਾਬ ਮੰਤਰੀ ਮੰਡਲ ''ਚ ਵੱਡਾ ਫੇਰਬਦਲ, ਇਨ੍ਹਾਂ 5 ਮੰਤਰੀਆਂ ਨੇ ਚੁੱਕੀ ਅਹੁਦੇ ਦੀ ਸਹੁੰ
Monday, Sep 23, 2024 - 06:25 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਵਿਚ ਪੰਜ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਨਵੇਂ ਕੈਬਨਿਟ ਮੰਤਰੀਆਂ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਹੁੰ ਚੁਕਾ ਦਿੱਤੀ ਹੈ। ਪੰਜਾਬ ਕੈਬਨਿਟ ਦੇ ਨਵੇਂ ਚਿਹਰਿਆਂ ਵਿਚ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ, ਸ਼ਾਮ ਚੁਰਾਸੀ ਤੋਂ ਵਿਧਾਇਕ ਡਾ. ਰਵੀਜੋਤ ਸਿੰਘ, ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਜਲੰਧਰ ਪੱਛਮੀ ਤੋਂ ਮਹਿੰਦਰ ਭਗਤ ਅਤੇ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਵਿਚੋਂ ਦਿਨ ਦਿਹਾੜੇ ਬੱਚਾ ਅਗਵਾ
ਇਥੇ ਦੱਸਣਯੋਗ ਹੈ ਕਿ ਕੈਬਨਿਟ ਵਿਚੋਂ ਚੇਤਨ ਸਿੰਘ ਜੌੜਾਮਾਜਰਾ, ਬ੍ਰਮ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਦੀ ਪੰਜਾਬ ਮੰਤਰੀ ਮੰਡਲ ਵਿਚੋਂ ਛੁੱਟੀ ਹੋਈ ਹੈ। ਚਾਰ ਮੰਤਰੀਆਂ ਦੀ ਛੁੱਟੀ ਕਰਕੇ ਪੰਜ ਨਵੇਂ ਚਿਹਰਿਆਂ ਨੂੰ ਕੈਬਨਿਟ ਵਿਚ ਜਗ੍ਹ ਦਿੱਤੀ ਗਈ ਹੈ। ਲੋਕ ਸਭਾ ਚੋਣਾਂ ਮਗਰੋਂ ਕੈਬਨਿਟ ਵਿਚ ਫੇਰਬਦਲ ਹੋਣ ਦੇ ਚਰਚੇ ਸ਼ੁਰੂ ਹੋ ਗਏ ਸਨ ਅਤੇ ‘ਆਪ’ ਨੇ ‘ਮਾੜੀ ਕਾਰਗੁਜ਼ਾਰੀ’ ਦੇ ਅਧਾਰ ’ਤੇ ਚਾਰ ਮੰਤਰੀਆਂ ਦੀ ਛਾਂਟੀ ਦਾ ਫ਼ੈਸਲਾ ਕੀਤਾ ਸੀ। ‘ਆਪ’ ਸਰਕਾਰ ਦੇ ਢਾਈ ਸਾਲ ਤੋਂ ਵੱਧ ਦੇ ਕਾਰਜਕਾਲ ਦੌਰਾਨ ਪੰਜਾਬ ਵਜ਼ਾਰਤ ਵਿਚ ਇਹ ਚੌਥਾ ਫੇਰਬਦਲ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8