ਉੜਮੁੜ-ਟਾਂਡਾ ''ਚ ਇਹ ਉਮੀਦਵਾਰ ਆਪਣੇ ਆਪ ਨੂੰ ਨਹੀਂ ਪਾ ਸਕਣਗੇ ਵੋਟ

Sunday, Feb 20, 2022 - 11:37 AM (IST)

ਉੜਮੁੜ-ਟਾਂਡਾ ''ਚ ਇਹ ਉਮੀਦਵਾਰ ਆਪਣੇ ਆਪ ਨੂੰ ਨਹੀਂ ਪਾ ਸਕਣਗੇ ਵੋਟ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਵਿਧਾਨ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਉੜਮੁੜ-41 ਲਈ ਚੱਲ ਰਹੀ ਵੋਟਿੰਗ ਪ੍ਰਕਿਰਿਆ ਦੌਰਾਨ ਜਿੱਥੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਹਲਕੇ ਦੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਵੋਟ ਪਾਉਣ ਲਈ ਲਾਮਬੰਦ ਕੀਤਾ, ਉੱਥੇ ਹੀ ਹਲਕੇ ਅੰਦਰ ਚੋਣ ਲੜ ਰਹੇ ਕੁਝ ਉਮੀਦਵਾਰ ਆਪਣੇ ਆਪ ਨੂੰ ਹੀ ਵੋਟ ਨਹੀਂ ਪਾ ਸਕਣਗੇ। 

PunjabKesari
ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਰਹੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ,ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮਨਜੀਤ ਸਿੰਘ ਦਸੂਹਾ ਵਿਧਾਨ ਸਭਾ ਹਲਕਾ ਦਸੂਹਾ ਨਾਲ ਸਬੰਧਤ ਹੋਣ ਕਾਰਨ, ਸੰਯੁਕਤ ਸਮਾਜ ਮੋਰਚਾ ਦੇ ਡਾ ਅਰਸ਼ਦੀਪ ਸਿੰਘ, ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਹੋਣ ਕਾਰਨ ਆਪਣੇ ਆਪ ਨੂੰ ਵੋਟ ਨਹੀਂ ਪਾ ਸਕਣਗੇ ਜਦਕਿ ਆਮ ਆਦਮੀ ਪਾਰਟੀ ਦੇ ਜਸਵੀਰ ਸਿੰਘ ਰਾਜਾ, ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ  ਮਾਸਟਰ ਕੁਲਦੀਪ ਸਿੰਘ ਮਸੀਤੀ ਅਤੇ 2 ਆਜ਼ਾਦ ਉਮੀਦਵਾਰ ਹੀ ਆਪਣੇ ਆਪ ਨੂੰ ਵੋਟ ਪਾ ਸਕਣਗੇ।

ਇਹ ਵੀ ਪੜ੍ਹੋ: ਜਲੰਧਰ 'ਚ ਵੋਟਿੰਗ ਲਗਾਤਾਰ ਜਾਰੀ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਪਈਆਂ ਵੋਟਾਂ

PunjabKesari

ਇਹ ਵੀ ਪੜ੍ਹੋ:  ਹੁਸ਼ਿਆਰਪੁਰ ਜ਼ਿਲ੍ਹੇ ’ਚ ਵੋਟਿੰਗ ਦਾ ਕੰਮ ਜਾਰੀ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਪਈਆਂ ਵੋਟਾਂ


author

shivani attri

Content Editor

Related News