ਭਾਰਤ ਬੰਦ ਦੌਰਾਨ ਕਿਸਾਨਾਂ ਨੇ ਦਿੱਤੀਆਂ ਇਹ ਛੋਟਾਂ, ਲੋਕਾਂ ਨੂੰ ਕੀਤੀ ਗਈ ਅਪੀਲ
Friday, Feb 16, 2024 - 06:25 PM (IST)
ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਅਤੇ ਰਾਸ਼ਟਰੀ ਯੂਨੀਅਨਾਂ ਵਲੋਂ ਅੱਜ ਬਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਕਿਸਾਨਾਂ ਅਤੇ ਸਰਕਾਰ ਵਿਚਾਲੇ ਤੀਜੇ ਦੌਰ ਦੀ ਗੱਲਬਾਤ ਵੀ ਅਸਫਲ ਹੋਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਹਰਿਆਣਾ ਬਾਰਡਰ ’ਤੇ ਹੀ ਬੈਠਣ ਦਾ ਫ਼ੈਸਲਾ ਕੀਤਾ ਹੈ। ਬੰਦ ਦੀ ਕਾਲ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਕਾਰਣ ਘਰੋਂ ਬਾਹਰ ਨਾ ਨਿਕਲਣ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਬੰਦ ਦੀ ਕਾਲ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਦੀ ਹੈ।
ਇਹ ਵੀ ਪੜ੍ਹੋ : ਮੋਗਾ ’ਚ ਦੇਖੋ ਭਾਰਤ ਬੰਦ ਦਾ ਅਸਰ, ਤਸਵੀਰਾਂ ਬਿਆਨ ਕਰਦੀਆਂ ਪੂਰੇ ਹਾਲਾਤ
ਇਸ ਦੇ ਬਾਵਜੂਦ ਕਿਸਾਨ ਦੁਪਹਿਰ 12 ਤੋਂ 4 ਵਜੇ ਤਕ ਹਰ ਮੁੱਖ ਮਾਰਗ ’ਤੇ ਵੀ ਜਾਮ ਲਗਾਉਣਗੇ। ਇਸ ਦੌਰਾਨ ਕਿਸੇ ਵੀ ਵਾਹਨ ਨੂੰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਪੰਜਾਬ ਵਿਚ ਸੰਯੁਕਤ ਕਿਸਾਨ ਮਰੋਚੇ ਦੇ 37 ਕਿਸਾਨ ਜਥੇਬੰਦੀਆੰ ਅਤੇ ਟਰੇਡ ਯੂਨੀਅਨਾਂ ਵਲੋਂ ਪੂਰੇ ਪੰਜਾਬ ਦੇ 23 ਜ਼ਿਲ੍ਹਿਆਂ ਵਿਚ 100 ਤੋਂ ਵੱਧ ਥਾਵਾਂ ’ਤੇ ਧਰਨੇ ਦਿੱਤੇ ਗਏ। ਇਸ ਦੌਰਾਨ ਸਾਰੀਆਂ ਥਾਵਾਂ ’ਤੇ ਸੜਕਾਂ ਜਾਮ ਕੀਤੀਆਂ ਗਈਆਂ। ਕਿਸਾਨ ਜਥੇਬੰਦੀਆਂ ਨੇ ਸਾਫ ਕੀਤਾ ਕਿ ਸਿਰਫ ਚਾਰ ਕਾਰਨਾਂ ਕਰਕੇ ਹੀ ਛੋਟ ਦਿੱਤੀ ਜਾਵੇਗੀ। ਐਂਬੂਲੈਂਸ ਨੂੰ ਨਹੀਂ ਰੋਕਿਆ ਜਾਵੇਗਾ। ਇਸ ਤੋਂ ਇਲਾਵਾ ਮੈਡੀਕਲ ਐਮਰਜੈਂਸੀ ਲਈ ਜਾ ਰਹੇ ਵਿਅਕਤੀ ਨੂੰ ਨਹੀਂ ਰੋਕਿਆ ਜਾਵੇਗਾ। ਪ੍ਰੀਖਿਆ ਦੇਣ ਜਾ ਰਹੇ ਵਿਦਿਆਰਥੀਆਂ ਨੂੰ ਨਹੀਂ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ ਵੀ 10-12ਵੀਂ ਦੇ ਪ੍ਰੀਖਿਆਰਥੀਆਂ ਨੂੰ ਲਗਭਗ 1 ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ਪਹੁੰਚਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਕਰ ਦਿੱਤੇ ਹੁਕਮ
ਵਿਆਹ ਪ੍ਰੋਗਰਾਮ ਨੂੰ ਨਹੀਂ ਰੋਕਿਆ ਜਾਵੇਗਾ। ਵਿਆਹ ਪ੍ਰੋਗਰਾਮ ਲਈ ਜਾ ਰਹੀ ਬਾਰਾਤ, ਡੋਲੀ ਜਾਂ ਗੁਰਦੁਆਰਾ ਸਾਹਿਬ ਵਿਚ ਲਾਵਾਂ ਲਈ ਜਾ ਰਹੇ ਲੋਕਾਂ ਨਹੀਂ ਰੋਕਿਆ ਜਾਵੇਗਾ। ਜੇਕਰ ਕੋਈ ਵਿਅਕਤੀ ਯਾਤਰੀ ਹਵਾਈ ਮਾਰਗ ਜਾਂ ਟ੍ਰੇਨ ਤੋਂ ਯਾਤਰਾ ਕਰ ਰਿਹਾ ਹੈ ਤਾਂ ਉਹ ਆਪਣੀ ਟਿਕਟ ਦਿਖਾ ਕਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪਿੰਡਾਂ ਵਿਚੋਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਸਬਜ਼ੀਆਂ, ਫਲਾਂ ਤੇ ਹੋਰਨਾਂ ਵਸਤੂਆਂ ਦੀ ਸਪਲਾਈ ਵੀ ਬੰਦ ਰਹੇਗੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਮੁਤਾਬਕ ‘ਭਾਰਤ ਬੰਦ’ ਦੇ ਸੱਦੇ ਤਹਿਤ ਖੇਤੀਬਾੜੀ ਨਾਲ ਸਬੰਧਤ ਸਾਰੀਆਂ ਸਰਗਰਮੀਆਂ, ਮਨਰੇਗਾ ਦੇ ਕੰਮ ਤੇ ਹੋਰ ਸਾਰੇ ਪੇਂਡੂ ਕੰਮ ਵੀ ਬੰਦ ਰਹਿਣਗੇ। ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਦੀ ਅਗਲੀ ਰਣਨੀਤੀ ਉਲੀਕਣ ਲਈ 18 ਫਰਵਰੀ ਨੂੰ ਲੁਧਿਆਣਾ ਵਿਚ ਮੀਟਿੰਗ ਸੱਦੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ 16 ਫਰਵਰੀ ਨੂੰ ਕੀਤੇ ਜਾ ਰਹੇ ਚੱਕਾ ਜਾਮ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਜਾਵੇਗਾ।
ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਵੱਡਾ ਝਟਕਾ, ਬਸਪਾ ਨੇ ਤੋੜਿਆ ਗੱਠਜੋੜ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8