ਲੁਧਿਆਣਾ ਸਣੇ ਇੰਨਾਂ ਜ਼ਿਲ੍ਹਿਆਂ ’ਚ ਸ਼ਹੀਦਾਂ ਦੇ ਬੁੱਤਾਂ ਅਤੇ ਵੀ. ਆਈ. ਪੀਜ਼ ਦੀ ਸੁਰੱਖਿਆ ਨੂੰ ਲੈ ਕੇ ਵਧਾਈ ਚੌਕਸੀ

Monday, Aug 15, 2022 - 02:15 PM (IST)

ਲੁਧਿਆਣਾ ਸਣੇ ਇੰਨਾਂ ਜ਼ਿਲ੍ਹਿਆਂ ’ਚ ਸ਼ਹੀਦਾਂ ਦੇ ਬੁੱਤਾਂ ਅਤੇ ਵੀ. ਆਈ. ਪੀਜ਼ ਦੀ ਸੁਰੱਖਿਆ ਨੂੰ ਲੈ ਕੇ ਵਧਾਈ ਚੌਕਸੀ

ਲੁਧਿਆਣਾ(ਗੌਤਮ)- ਅੱਤਵਾਦੀ ਜਥੇਬੰਦੀਆਂ ਅਤੇ ਪਾਬੰਦੀਸ਼ੁਦਾ ਅੱਤਵਾਦੀ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਮਿਲ ਰਹੀਆਂ ਧਮਕੀਆਂ ਨੂੰ ਦੇਖਦੇ ਹੋਏ ਸੁਰੱਖਿਆ ਦੇ ਪ੍ਰਬੰਧ ਕਰੜੇ ਕੀਤੇ ਗਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਖੂਫੀਆ ਏਜੰਸੀਆਂ ਤੋਂ ਮਿਲੇ ਇਨਪੁਟ ਤੋਂ ਪਤਾ ਲੱਗਾ ਸੀ ਕਿ ਅੱਤਵਾਦੀ ਜਥੇਬਦੀ ਕਿਸੇ ਨਾ ਕਿਸੇ ਵੀ. ਆਈ. ਪੀ. ਨੂੰ ਕਿਡਨੈਪ ਕਰ ਸਕਦੀ ਹੈ। ਸ਼ਹੀਦਾਂ ਦੇ ਬੁੱਤਾਂ ਦੇ ਨਾਲ ਛੇੜ-ਛਾੜ ਕਰ ਕੇ ਇਤਰਾਜ਼ਯੋਗ ਨਾਅਰੇ ਲਿਖ ਸਕਦੇ ਹਨ, ਜਦੋਂਕਿ ਪੰਨੂ ਨੇ ਸੋਸ਼ਲ ਮੀਡੀਆ ’ਤੇ ਰੇਲਵੇ ਸਟੇਸ਼ਨਾਂ ’ਤੇ ਖਾਲਿਸਤਾਨ ਦਾ ਝੰਡਾ ਝੜ੍ਹਾਉਣ ਦੀ ਧਮਕੀ ਦਿੱਤੀ ਸੀ, ਜਿਸ ਦੇ ਚਲਦੇ ਪੁਲਸ ਪ੍ਰਸ਼ਾਸਨ ਵੱਲੋਂ ਹਰ ਪਾਸੇ ਚੌਕਸੀ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ- 75ਵੇਂ ਆਜ਼ਾਦੀ ਦਿਹਾੜੇ ਮੌਕੇ ਅਨਮੋਲ ਗਗਨ ਮਾਨ ਨੇ ਨਵਾਂਸ਼ਹਿਰ ਵਿਖੇ ਲਹਿਰਾਇਆ ਤਿਰੰਗਾ ਝੰਡਾ

ਪੁਲਸ ਮੁਲਾਜ਼ਮਾਂ ਨੂੰ ਹਥਿਆਰਾਂ ਦੇ ਨਾਲ ਸਪ੍ਰੇਅ ਵੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਕਿ ਕਿਸੇ ਵੀ ਸਰਕਾਰੀ ਕੰਧਾਂ ਜਾਂ ਬੁੱਤਾਂ ’ਤੇ ਕਿਸੇ ਤਰ੍ਹਾਂ ਦਾ ਕੋਈ ਇਤਰਾਜ਼ਯੋਗ ਨਾਅਰਾ ਲਿਖਦਾ ਹੈ ਤਾਂ ਉਸ ਨੂੰ ਤੁਰੰਤ ਮਿਟਾਇਆ ਜਾ ਸਕੇ। ਧਮਕੀਆਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੂੰ ਹਾਈ ਅਲਰਟ ’ਤੇ ਰੱਖਿਆ ਹੈ ਕਿਉਂਕਿ ਇਨ੍ਹਾਂ ਸਟੇਸ਼ਨਾਂ ’ਤੇ ਯਾਤਰੀਆਂ ਦੀ ਗਿਣਤੀ ਜ਼ਿਆਦਾ ਰਹਿੰਦੀ ਹੈ।

ਇਹ ਵੀ ਪੜ੍ਹੋ- 75ਵੇਂ ਆਜ਼ਾਦੀ ਦਿਹਾੜੇ ਮੌਕੇ ਤਰੁਣ ਚੁੱਘ ਨੇ ਸ਼ਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਰੇਲਵੇ ਦੇ ਏ. ਆਈ. ਜੀ. ਹਰਮੀਤ ਸਿੰਘ ਹੁੰਦਲ ਨੇ ਲੁਧਿਆਣਾ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ। ਇਸ ਦੌਰਾਨ ਏ. ਆਈ. ਜੀ. ਨੇ ਦੱਸਿਆ ਕਿ ਇਕੱਲੇ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਹੀ 200 ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜਦੋਂਕਿ ਬਾਕੀ ਸਟੇਸ਼ਨਾਂ ’ਤੇ ਵੀ ਇਸੇ ਤਰ੍ਹਾਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।


author

Anuradha

Content Editor

Related News