ਪੰਜਾਬ ਦੇ ਇਹ ਜ਼ਿਲ੍ਹੇ ਸਭ ਤੋਂ ਅੱਗੇ, ਅਜੇ ਵੀ ਨਹੀਂ ਸੁਧਰੇ ਹਾਲਾਤ, ਪਰਾਲੀ ਸਾੜਨ ਦਾ ਅੰਕੜਾ ਕਰੇਗਾ ਹੈਰਾਨ

Thursday, Nov 13, 2025 - 10:45 AM (IST)

ਪੰਜਾਬ ਦੇ ਇਹ ਜ਼ਿਲ੍ਹੇ ਸਭ ਤੋਂ ਅੱਗੇ, ਅਜੇ ਵੀ ਨਹੀਂ ਸੁਧਰੇ ਹਾਲਾਤ, ਪਰਾਲੀ ਸਾੜਨ ਦਾ ਅੰਕੜਾ ਕਰੇਗਾ ਹੈਰਾਨ

ਅੰਮ੍ਰਿਤਸਰ (ਨੀਰਜ)-ਜਿਵੇਂ-ਜਿਵੇਂ ਝੋਨੇ ਦੀ ਕਟਾਈ ਦਾ ਸੀਜ਼ਨ ਆਪਣੇ ਆਖਰੀ ਪੜਾਅ ’ਤੇ ਪਹੁੰਚ ਰਿਹਾ ਹੈ। ਪਰਾਲੀ ਸਾੜਨ ਦੇ ਮਾਮਲੇ ਲਗਭਗ ਦੁੱਗਣੇ ਹੋ ਗਏ ਹਨ। ਸੈਟੇਲਾਈਟ ਰਾਹੀਂ ਅੰਮ੍ਰਿਤਸਰ ਜ਼ਿਲੇ ਵਿਚ ਪਰਾਲੀ ਸਾੜਨ ਦੇ 308 ਮਾਮਲਿਆਂ ਦਾ ਖੁਲਾਸਾ ਕੀਤਾ ਹੈ, ਜਦਕਿ 111 ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਗਏ ਹਨ ਅਤੇ 109 ਖਿਲਾਫ ਲਾਲ ਐਂਟਰੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ

ਇਸ ਦੌਰਾਨ ਮੁੱਖ ਮੰਤਰੀ ਦਾ ਆਪਣਾ ਜ਼ਿਲ੍ਹਾ 677 ਦੇ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਸੂਚੀ ਵਿਚ ਸਭ ਤੋਂ ਅੱਗੇ ਹੈ, ਜਦਕਿ ਤਰਨਤਾਰਨ ਜ਼ਿਲਾ 652 ਕੇਸਾਂ ਦੇ ਨਾਲ ਦੂਜੇ ਸਥਾਨ ’ਤੇ ਹੈ। ਇਸੇ ਤਰ੍ਹਾਂ ਫਿਰੋਜ਼ਪੁਰ ਜ਼ਿਲੇ ਵਿਚ ਪਰਾਲੀ ਸਾੜਨ ਦੇ 465 ਮਾਮਲੇ ਸਾਹਮਣੇ ਆਏ ਹਨ, ਜਦਕਿ ਮੋਗਾ ਜ਼ਿਲੇ ਵਿਚ 308 ਮਾਮਲੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਬਠਿੰਡਾ ਜ਼ਿਲੇ ਵਿਚ 314 ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰ ਰਿਹਾ ਹੈ ਪਰ ਇਸ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਗੁਰੇਜ਼ ਨਹੀਂ ਕਰ ਰਹੇ ਹਨ। ਕੱਥੂਨੰਗਲ ਟੋਲ ਪਲਾਜ਼ਾ ਨੇੜੇ ਇਕ ਪ੍ਰਾਈਵੇਟ ਕੰਪਨੀ ਦੇ ਪੈਟਰੋਲ ਪੰਪ ਦੇ ਸਾਹਮਣੇ ਇਕ ਕਿਸਾਨ ਨੇ ਆਪਣੇ ਖੇਤਾਂ ਵਿਚ ਪਰਾਲੀ ਸਾੜ ਦਿੱਤੀ ਸੀ, ਜਿਸ ਦਾ ਨਤੀਜਾ ਘਾਤਕ ਹੋ ਸਕਦਾ ਸੀ ਪਰ ਪੈਟਰੋਲ ਪੰਪ ਅੱਗ ਦੀ ਲਪੇਟ ਵਿਚ ਆ ਜਾਂਦਾ ਹੈ ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਇਸ ਸਬੰਧ ਵਿੱਚ ਪੁਲਸ ਵਿਚ ਵੀ ਸ਼ਿਕਾਇਤ ਦਿੱਤੀ ਗਈ ਸੀ ਅਤੇ ਪੁਲਸ ਵਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਤਰਨਤਾਰਨ ਜ਼ਿਮਨੀ ਚੋਣ: EVM 'ਚ ਕੈਦ ਹੋਈ 15 ਉਮੀਦਵਾਰਾਂ ਦੀ ਕਿਸਮਤ, 14 ਨੂੰ ਖੁੱਲ੍ਹੇਗਾ 'ਚੋਣ ਪਿਟਾਰਾ'

ਰੈੱਡ ਐਂਟਰੀ ਵਾਲਿਆਂ ਦੀ ਅਸਾਨੀ ਨਾਲ ਨਹੀਂ ਵਿਕਦੀ ਜ਼ਮੀਨ

ਪ੍ਰਸ਼ਾਸਨ ਵਲੋਂ ਪਟਵਾਰੀ ਦੇ ਜਾਇਦਾਦ ਦੇ ਰਿਕਾਰਡ ਵਿਚ ਰੈੱਡ ਐਂਟਰੀ ਵਾਲੀ ਜ਼ਮੀਨ ਆਸਾਨੀ ਨਾਲ ਨਹੀਂ ਵੇਚੀ ਜਾਂਦੀ, ਨਾ ਹੀ ਬੈਂਕਾਂ ਵਲੋਂ ਇਸ ਨੂੰ ਆਸਾਨੀ ਨਾਲ ਕਰਜ਼ਾ ਦਿੱਤਾ ਜਾਂਦਾ ਹੈ। ਜ਼ਮੀਨ ਵੇਚਣ ਜਾਂ ਹੋਰ ਕੰਮ ਕਰਨ ਲਈ ਕਈ ਰਸਮਾਂ ਪੂਰੀਆਂ ਕਰਨੀਆਂ ਪੈਂਦੀਆਂ ਹਨ, ਜਿਸ ਨਾਲ ਕਾਫ਼ੀ ਅਸੁਵਿਧਾ ਹੁੰਦੀ ਹੈ। ਪਰਾਲੀ ਦੇ ਸੰਬੰਧ ਵਿਚ ਪਰਾਲੀ ਨੂੰ ਦੱਬਣ ਲਈ ਪ੍ਰਤੀ ਏਕੜ ਲਗਭਗ 3,000 ਖਰਚ ਆਉਂਦਾ ਹੈ ਪਰ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਇਸ ਲਈ ਮੁਆਵਜ਼ਾ ਨਹੀਂ ਦਿੱਤਾ ਹੈ। ਲਗਾਤਾਰ ਸਰਕਾਰਾਂ ਵਲੋਂ ਐਲਾਨ ਕੀਤੇ ਗਏ ਹਨ ਪਰ ਹਕੀਕਤ ਵਿਚ ਕੁਝ ਵੀ ਨਹੀਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਪੁਰਬ ਲਈ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸੱਦਾ

ਜਦੋਂ ਪਰਾਲੀ ਸਾੜਨ ਦੀ ਗੱਲ ਆਉਂਦੀ ਹੈ ਤਾਂ ਤਰਨਤਾਰਨ ਜੋ ਕਦੇ ਅੰਮ੍ਰਿਤਸਰ ਜ਼ਿਲੇ ਦਾ ਹਿੱਸਾ ਸੀ ਹੁਣ ਪਰਾਲੀ ਸਾੜਨ ਲਈ ਪੰਜਾਬ ਵਿਚ ਦੂਜੇ ਸਥਾਨ ’ਤੇ ਹੈ। ਤਰਨਤਾਰਨ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਹਨ। ਭਾਵੇਂ ਪ੍ਰਸ਼ਾਸਨ ਪਰਾਲੀ ਸਾੜਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰ ਰਿਹਾ ਹੈ ਪਰ ਕਿਸਾਨ ਆਪਣੀਆਂ ਕਾਰਵਾਈਆਂ ਜਾਰੀ ਰੱਖਦੇ ਹਨ। ਅੰਮ੍ਰਿਤਸਰ ਜ਼ਿਲੇ ਵਿਚ ਡੀ. ਸੀ. ਸਾਕਸ਼ੀ ਸਾਹਨੀ ਦੇ ਤਬਾਦਲੇ ਤੋਂ ਬਾਅਦ ਨਵੇਂ ਡੀ. ਸੀ ਦਲਵਿੰਦਰਜੀਤ ਸਿੰਘ ਪਰਾਲੀ ਸਾੜਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਦ੍ਰਿੜ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਪੁਲਸ ਵਲੋਂ ਵੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ

ਜ਼ਿਲਾ ਪ੍ਰਸ਼ਾਸਨ ਨਾਲ ਪੁਲਸ ਵੀ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕਰ ਰਹੀ ਹੈ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਿਹਾ ਹੈ। ਅੰਮ੍ਰਿਤਸਰ ਦਿਹਾਤੀ ਪੁਲਸ ਦੇ ਐੱਸ. ਐੱਸ. ਪੀ. ਮਨਿੰਦਰ ਸਿੰਘ ਖੁਦ ਜਾਗਰੂਕਤਾ ਕੈਂਪਾਂ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਕਿਸਾਨਾਂ ਨੂੰ ਅਪੀਲ ਕਰ ਰਹੇ ਹਨ, ਅਤੇ ਇਸ ਦਾ ਪ੍ਰਭਾਵ ਦਿਖਾਈ ਦੇ ਰਿਹਾ ਹੈ। ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲੇ ਘੱਟ ਗਏ ਹਨ।


author

Shivani Bassan

Content Editor

Related News