ਸ਼ਰਾਬ ਠੇਕੇਦਾਰਾਂ ਲਈ ਪੰਜਾਬ ਸਰਕਾਰ ਨੇ ਜਾਰੀ ਕੀਤੇ ਇਹ ਨਿਰਦੇਸ਼

04/28/2022 8:47:15 PM

ਬਠਿੰਡਾ (ਸੁਖਵਿੰਦਰ)-ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਾਰੇ ਸ਼ਰਾਬ ਦੇ ਠੇਕਿਆਂ ਨੂੰ ਫੂਡ ਸੇਫਟੀ ਐਕਟ ਤਹਿਤ ਲਾਇਸੈਂਸ 15 ਦਿਨਾਂ ਦੇ ਅੰਦਰ-ਅੰਦਰ ਲੈਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵੀਰਵਾਰ ਨੂੰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਵੱਖ-ਵੱਖ ਸ਼ਰਾਬ ਦੇ ਠੇਕਿਆਂ ’ਤੇ ਪਹੁੰਚ ਕੇ ਉਨ੍ਹਾਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਅਤੇ ਠੇਕੇਦਾਰਾਂ ਨੂੰ ਨੋਟਿਸ ਵੀ ਜਾਰੀ ਕੀਤੇ। ਡਾ. ਊਸ਼ਾ ਗੋਇਲ ਨੇ ਕਿਹਾ ਕਿ ਸ਼ਰਾਬ ਨੂੰ ਖਾਣ-ਪੀਣ ਦੀਆਂ ਵਸਤੂਆਂ ਦੀ ਸ਼੍ਰੇਣੀ 'ਚ ਰੱਖਿਆ ਗਿਆ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਖਾਣ-ਪੀਣ ਵਾਲੀ ਵਸਤੂ ਦੀ ਵਿਕਰੀ ਅਤੇ ਕਾਰੋਬਾਰ ਕਰਨ ਲਈ ਉਕਤ ਲਾਇਸੈਂਸ ਲੈਣਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ : CM ਮਾਨ ਨੇ ਆਪਣੀ ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕਰ ਲਈ ਇਹ ਰਿਪੋਰਟ

ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਪ੍ਰਚੂਨ ਅਤੇ ਥੋਕ ਵਿਚ ਸ਼ਰਾਬ ਵੇਚਣ ਵਾਲੇ ਅਦਾਰਿਆਂ ਨੂੰ 15 ਦਿਨਾਂ ਦੇ ਅੰਦਰ ਉਕਤ ਲਾਇਸੈਂਸ ਬਣਵਾਉਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਜੇਕਰ ਉਕਤ ਲਾਇਸੰਸ 15 ਦਿਨਾਂ ਦੇ ਅੰਦਰ-ਅੰਦਰ ਨਹੀਂ ਬਣਵਾਇਆ ਗਿਆ ਤਾਂ ਸ਼ਰਾਬ ਦੇ ਕਾਰੋਬਾਰੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਤਰ੍ਹਾਂ ਸ਼ਰਾਬ ਦੇ ਸੈਂਪਲ ਵੀ ਸਮੇਂ-ਸਮੇਂ ’ਤੇ ਲਏ ਜਾਣਗੇ ਤਾਂ ਜੋ ਖਪਤਕਾਰਾਂ ਦੀ ਸਿਹਤ ਨਾਲ ਖਿਲਵਾੜ ਨਾ ਹੋਵੇ। ਡਾ. ਗੋਇਲ ਨੇ ਦੱਸਿਆ ਕਿ ਇਸ ਸਬੰਧੀ ਪਹਿਲਾਂ ਵੀ ਸ਼ਰਾਬ ਦੇ ਠੇਕੇਦਾਰਾਂ ਨੂੰ ਸੂਚਿਤ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਹੁਣ ਨੋਟਿਸ ਜਾਰੀ ਕਰ ਕੇ ਠੇਕੇਦਾਰਾਂ ਨੂੰ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਹੁਣ ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੇ ਹੱਥ ਹੋਵੇਗੀ ਜੇਲ੍ਹਾਂ ਦੀ ਕਮਾਨ

ਕੀ ਕਹਿੰਦੇ ਹਨ ਸ਼ਰਾਬ ਦੇ ਕਾਰੋਬਾਰੀ
ਇਸ ਸਬੰਧੀ ਸ਼ਰਾਬ ਦੇ ਠੇਕੇਦਾਰ ਹਰੀਸ਼ ਕੁਮਾਰ ਨੇ ਕਿਹਾ ਕਿ ਉਹ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਨ ਅਤੇ ਇਸ ਵਿਚ ਉਹ ਵਿਭਾਗ ਨੂੰ ਪੂਰਾ ਸਹਿਯੋਗ ਦੇਣਗੇ ਪਰ ਮੌਜੂਦਾ ਸਮੇਂ ਵਿਚ ਪੰਜਾਬ ਸਰਕਾਰ ਵੱਲੋਂ ਸ਼ਰਾਬ ਦੇ ਠੇਕਿਆਂ ਦੀ ਮਿਆਦ 3 ਮਹੀਨੇ ਲਈ ਵਧਾ ਦਿੱਤੀ ਗਈ ਹੈ, ਜਦਕਿ ਉਕਤ ਲਾਇਸੈਂਸ ਪੂਰੇ ਸਾਲ ਲਈ ਬਣਦੇ ਹਨ। ਅਜਿਹੇ ’ਚ ਮੌਜੂਦਾ ਠੇਕੇਦਾਰਾਂ ਦੀ ਤਰਫੋਂ ਉਕਤ ਲਾਇਸੈਂਸ ਬਣਨਾ ਸੰਭਵ ਨਹੀਂ ਹੈ, ਕਿਉਂਕਿ ਕੋਈ ਨਹੀਂ ਜਾਣਦਾ ਕਿ 3 ਮਹੀਨਿਆਂ ਬਾਅਦ ਸ਼ਰਾਬ ਦੇ ਠੇਕੇ ਮੌਜੂਦਾ ਠੇਕੇਦਾਰਾਂ ਕੋਲ ਹੀ ਰਹਿਣਗੇ ਜਾਂ ਕਿਸੇ ਹੋਰ ਕੋਲ ਚਲੇ ਜਾਣਗੇ।

ਇਹ ਵੀ ਪੜ੍ਹੋ : ਫਿਨਲੈਂਡ ਤੇ ਸਵੀਡਨ ਜਲਦ ਨਾਟੋ 'ਚ ਹੋ ਸਕਦੇ ਹਨ ਸ਼ਾਮਲ : ਸਟੋਲਟੇਨਬਰਗ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News