ਪੰਜਾਬ 'ਚ ਹੁਣ ਇਹ ਲੋਕ ਵੀ ਲੈ ਸਕਣਗੇ 'ਆਟਾ-ਦਾਲ ਸਕੀਮ' ਦਾ ਲਾਭ, ਮੰਤਰੀ ਕਟਾਰੂਚੱਕ ਨੇ ਦਿੱਤੀ ਜਾਣਕਾਰੀ

Thursday, Nov 30, 2023 - 02:22 PM (IST)

ਪੰਜਾਬ 'ਚ ਹੁਣ ਇਹ ਲੋਕ ਵੀ ਲੈ ਸਕਣਗੇ 'ਆਟਾ-ਦਾਲ ਸਕੀਮ' ਦਾ ਲਾਭ, ਮੰਤਰੀ ਕਟਾਰੂਚੱਕ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ 'ਚ ਹੁਣ ਸਿੰਗਲ ਵੁਮੈੱਨ, ਐੱਚ. ਆਈ. ਵੀ., ਕੈਂਸਰ ਅਤੇ ਕੋਰੋਨਾ ਪੀੜਤ ਪਰਿਵਾਰਾਂ ਨੂੰ ਵੀ ਆਟਾ-ਦਾਲ ਸਕੀਮ ਦਾ ਲਾਭ ਮਿਲ ਸਕੇਗਾ। ਦਰਅਸਲ ਇਸ ਗੱਲ ਦੀ ਜਾਣਕਾਰੀ ਪੰਜਾਬ ਵਿਧਾਨ ਸਭਾ ਸਦਨ ਅੰਦਰ ਖ਼ੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਦਿੱਤੀ ਗਈ ਹੈ। ਸਦਨ 'ਚ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਵੱਲੋਂ ਰਾਸ਼ਨ ਕਾਰਡਾਂ ਦੀ ਪੜਤਾਲ 'ਚ ਪੱਖਪਾਤੀ ਨਜ਼ਰੀਏ ਬਾਰੇ ਸਵਾਲ ਕੀਤਾ ਗਿਆ ਸੀ, ਜਿਸ ਦਾ ਜਵਾਬ ਦਿੰਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੰਭੀਰ ਬੀਮਾਰੀਆਂ ਤੋਂ ਪੀੜਤ ਲੋਕਾਂ ਨੂੰ ਰਾਸ਼ਨ ਕਾਰਡ ਬਣਾਏ ਜਾਣ ਦੀਆਂ ਸ਼ਰਤਾਂ 'ਚ ਛੋਟ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਮਾਲ ਵਿਭਾਗ ਵੱਲੋਂ ਪੰਜਾਬ ਵਿਧਾਨ ਸਭਾ 'ਚ ਪਾਸ ਕੀਤੇ 3 ਬਿੱਲਾਂ ਦਾ ਜਾਣੋ ਪੂਰਾ ਵੇਰਵਾ

ਉਨ੍ਹਾਂ ਕਿਹਾ ਕਿ ਐੱਚ. ਆਈ. ਵੀ., ਕੈਂਸਰ ਅਤੇ ਕੋਰੋਨਾ ਪੀੜਤ ਦੇ ਨਾਲ-ਨਾਲ ਸਿੰਗਲ ਵੁਮੈੱਨ ਨੂੰ ਸਮਾਜਿਕ ਆਧਾਰ 'ਤੇ ਆਟਾ-ਦਾਲ ਸਕੀਮ ਦਾ ਲਾਭ ਦਿੱਤੇ ਜਾਣ ਦੀ ਯੋਜਨਾ ਹੈ। ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਸੂਬੇ 'ਚ 1.57 ਕਰੋੜ ਲਾਭਪਾਤਰੀ ਆਟਾ-ਦਾਲ ਸਕੀਮ ਦਾ ਲਾਭ ਲੈ ਰਹੇ ਹਨ। ਮੌਜੂਦਾ ਸਮੇਂ 'ਚ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਲਾਭਪਾਤਰੀ ਦੀ ਪਛਾਣ ਕਰਨ ਲਈ ਆਰਥਿਕ ਮਾਪਦੰਡ ਅਪਣਾਏ ਜਾਂਦੇ ਹਨ।

ਇਹ ਵੀ ਪੜ੍ਹੋ : PG ਦੇ ਬਾਥਰੂਮ 'ਚ ਕੈਮਰਾ ਲਾਉਣ ਵਾਲੀ ਕੁੜੀ ਦਾ ਸਨਸਨੀਖੇਜ਼ ਖ਼ੁਲਾਸਾ, Boyfriend ਨੂੰ ਭੇਜਦੀ ਸੀ Videos

ਮੰਤਰੀ ਨੇ ਕਿਹਾ ਕਿ ਹੁਣ ਅਸੀਂ ਇਸ 'ਤੇ ਵਿਚਾਰ ਕਰ ਰਹੇ ਹਾਂ ਕਿ ਇਸ ਦਾ ਸਮਾਜਿਕ ਆਧਾਰ ਵੀ ਬਣਾਇਆ ਜਾਵੇ। ਸੰਦੀਪ ਜਾਖੜ ਵੱਲੋਂ ਅਬੋਹਰ ਹਲਕੇ 'ਚ ਗੱਡੀ, ਏ. ਸੀ. ਅਤੇ ਸਰਕਾਰੀ ਨੌਕਰੀ ਵਾਲੇ ਇਕ ਆਗੂ ਦੇ ਰਾਸ਼ਨ ਕਾਰਡ ਨੂੰ ਜਾਇਜ਼ ਠਹਿਰਾਉਣ ਅਤੇ ਇਕ ਗਰੀਬ ਪਰਿਵਾਰ ਦਾ ਰਾਸ਼ਨ ਕਾਰਡ ਕੱਟਣ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ ਗਿਆ ਸੀ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਰਾਸ਼ਨ ਕਾਰਡਾਂ ਦੀ ਪੜਤਾਲ ਬਿਨਾਂ ਕਿਸੇ ਸਿਆਸੀ ਪੱਖਪਾਤ ਤੋਂ ਕੀਤੀ ਗਈ ਹੈ ਅਤੇ ਪੰਜਾਬ 'ਚ ਹਰ ਲੋੜਵੰਦ ਵਿਅਕਤੀ ਦਾ ਰਾਸ਼ਨ ਕਾਰਡ ਬਣਾਇਆ ਜਾਵੇਗਾ ਅਤੇ ਕਿਸੇ ਤਰ੍ਹਾਂ ਦਾ ਵੀ ਪੱਖਪਾਤ ਨਹੀਂ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
 


 


author

Babita

Content Editor

Related News