ਦਿੱਲੀ ਦੀਆਂ ਬਰੂਹਾਂ ''ਤੇ ਡਟੇ ਕਿਸਾਨਾਂ ਨਾਲ ਨਵਾਂ ਵਰ੍ਹਾ ਮਨਾਉਣ ਪਹੁੰਚੇ ਇਹ ਪੰਜਾਬੀ ਕਲਾਕਾਰ, ਵੇਖੋ ਖ਼ੂਬਸੂਰਤ ਪਲ

Friday, Jan 01, 2021 - 04:18 PM (IST)

ਦਿੱਲੀ ਦੀਆਂ ਬਰੂਹਾਂ ''ਤੇ ਡਟੇ ਕਿਸਾਨਾਂ ਨਾਲ ਨਵਾਂ ਵਰ੍ਹਾ ਮਨਾਉਣ ਪਹੁੰਚੇ ਇਹ ਪੰਜਾਬੀ ਕਲਾਕਾਰ, ਵੇਖੋ ਖ਼ੂਬਸੂਰਤ ਪਲ

ਚੰਡੀਗੜ੍ਹ (ਬਿਊਰੋ) : ਕੋਰੋਨਾ ਵਾਇਰਸ ਲਾਗ ਦੇ ਚੱਲਦਿਆਂ ਸਾਲ 2020 ਭਵਿੱਖ 'ਚ ਹਮੇਸ਼ਾ ਯਾਦ ਕੀਤਾ ਜਾਵੇਗਾ। ਇਸ ਵਾਇਰਸ ਨਾਲ ਲੋਕਾਂ ਦੀ ਜੀਵਨਸ਼ੈਲੀ 'ਤੇ ਵਿਆਪਕ ਅਸਰ ਪਿਆ ਹੈ। ਇਸ ਨਾਲ ਲੋਕਾਂ ਦਾ ਰਹਿਣ-ਸਹਿਣ ਬਿਲਕੁਲ ਬਦਲ ਗਿਆ ਹੈ। ਕੋਵਿਡ-19 ਦਾ ਪ੍ਰਭਾਵ ਹਾਲੇ ਵੀ ਘੱਟ ਨਹੀਂ ਹੋਇਆ ਹੈ। ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਇਨ੍ਹੀਂ ਦਿਨੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਉਥੇ ਹੀ ਪੰਜਾਬੀ ਕਲਾਕਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ। ਨਵੇਂ ਸਾਲ ਦੀ ਸ਼ੁਰੂਆਤ ਇਸ ਵਾਰ ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਨਾਲ ਮਨਾਉਣ ਦਾ ਫ਼ੈਸਲਾ ਕੀਤਾ। ਉਨ੍ਹਾਂ ਦਾ ਮੰਨਣਾ ਹੈ ਕਿ ਜਿਸ ਦਿਨ ਸਾਡੇ ਕਿਸਾਨਾਂ ਦੀ ਜਿੱਤ ਹੋਵੇਗੀ ਅਸੀਂ ਉਸ ਦੀ ਨਵਾਂ ਸਾਲ ਮਨਾਵਾਂਗੇ। ਇਸ ਲਈ ਕਲਾਕਾਰਾਂ ਨੇ ਆਪਣਾ ਨਾਲ ਕਿਸਾਨਾਂ ਨਾਲ ਮਨਾਉਣ ਦਾ ਫ਼ੈਸਲਾ ਕੀਤਾ। ਕਿਸਾਨ ਅੰਦੋਲਨ ਨੂੰ ਮੁੱਖ ਰੱਖਦਿਆਂ ਪੰਜਾਬੀ ਕਲਾਕਾਰ ਵੱਡੀ ਗਿਣਤੀ ’ਚ ਦਿੱਲੀ ਅੰਦੋਲਨ ’ਚ ਪਹੁੰਚੇ, ਜਿਥੇ ਉਨ੍ਹਾਂ ਨੇ ਕਿਸਾਨਾਂ ਨਾਲ ਨਵੇਂ ਸਾਲ ਦਾ ਆਗਾਜ਼ ਕੀਤਾ। 

ਪੰਜਾਬੀ ਕਲਾਕਾਰਾਂ ਕਿਸਾਨਾਂ ਨਾਲ ਮਨਾਇਆ ਨਵਾਂ ਸਾਲ 
ਦੱਸ ਦਈਏ ਕਿ ਜਿਵੇਂ ਸਾਰਿਆਂ ਨੂੰ ਪਤਾ ਹੀ ਹੈ ਕਿ ਪੰਜਾਬੀ ਗਾਇਕ ਕੰਵਰ ਗਰੇਵਾਲ, ਗਲਵ ਵੜੈਚ, ਹਰਫ ਚੀਮਾ, ਦੀਪ ਸਿੱਧੂ ਅਤੇ ਅਦਾਕਾਰਾ ਸੋਨੀਆ ਮਾਨ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਹਨ। ਇਹ ਅਜਿਹੇ ਕਲਾਕਾਰ ਹਨ, ਜੋ ਪਹਿਲੇ ਦਿਨ ਤੋਂ ਦਿੱਲੀ ਅੰਦੋਲਨ ’ਚ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਮਲਕੀਤ ਰੌਣ, ਜੈਜ਼ੀ ਬੀ, ਜਸਬੀਰ ਜੱਸੀ ਅਤੇ ਇਹਾਨਾ ਢਿੱਲੋਂ ਨੇ ਕਿਸਾਨੀ ਅੰਦੋਲਨ ’ਚ ਪਹੁੰਚ ਕੇ ਕਿਸਾਨਾਂ ਨਾਲ ਨਵਾਂ ਸਾਲ ਮਨਾਇਆ। ਇਸ ਦੌਰਾਨ ਦੀਆਂ ਕਾਫ਼ੀ ਤਸਵੀਰਾਂ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਰਹੀਆਂ ਹਨ। 
ਦੱਸ ਦਈਏ ਕਿ ਇਸ ਸਾਲ ਪੰਜਾਬੀ ਕਲਾਕਾਰਾਂ ਦਾ ਇਕ ਵੱਖਰਾ ਰੂਪ ਵੇਖਣ ਨੂੰ ਮਿਲਿਆ। ਕੋਰੋਨਾ ਕਾਲ 'ਚ ਜ਼ਰੂਰਤਮੰਦ ਲੋਕਾਂ ਲਈ ਜਿਥੇ ਪੰਜਾਬੀ ਕਲਾਕਾਰਾਂ ਨੇ ਹੱਥ ਵਧਾਇਆ, ਉਥੇ ਹੀ ਕਿਸਾਨੀ ਅੰਦੋਲਨ 'ਚ ਵੀ ਪਹਿਲੇ ਦਿਨ ਤੋਂ ਕਿਸਾਨ ਭਰਾਵਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

 
 
 
 
 
 
 
 
 
 
 
 
 
 
 
 

A post shared by Ihana Dhillon (@ihanadhillon)

ਤਾਲਾਬੰਦੀ ਦੌਰਾਨ ਕੀਤੀ ਜ਼ਰੂਰਤਮੰਦ ਲੋਕਾਂ ਦੀ ਮਦਦ
ਗੱਲ ਕਰੀਏ ਸਾਲ ਦੀ ਸ਼ੁਰੂਆਤ ਦੀ ਤਾਂ ਜਿਥੇ ਕੋਰੋਨਾ ਵਾਇਰਸ ਕਰਕੇ ਦੇਸ਼ ਭਰ 'ਚ ਤਾਲਾਬੰਦੀ ਦੇਖਣ ਨੂੰ ਮਿਲੀ, ਉਥੇ ਪੰਜਾਬੀ ਕਲਾਕਾਰ ਵੀ ਘਰਾਂ 'ਚ ਬੈਠ ਗਏ। ਆਪਣੀ ਟੀਮ ਅਤੇ ਆਮ ਲੋਕਾਂ ਦੀਆਂ ਜ਼ਰੂਰਤਾਂ ਨੂੰ ਦੇਖ ਵੱਖ-ਵੱਖ ਕਲਾਕਾਰਾਂ ਵਲੋਂ ਆਪਣੇ ਇਲਾਕੇ ਦੇ ਜ਼ਰੂਰਤਮੰਦਾਂ ਤੇ ਨਜ਼ਦੀਕੀਆਂ ਦੀ ਮਦਦ ਕੀਤੀ ਗਈ। ਦਿਹਾੜੀਦਾਰ ਲੋਕਾਂ ਲਈ ਇਸ ਔਖੀ ਘੜੀ 'ਚ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਰ ਕਲਾਕਾਰਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦਿਹਾੜੀਦਾਰ ਵਿਅਕਤੀ ਦੀ ਰੋਟੀ ਬੰਦ ਨਹੀਂ ਹੋਣ ਦਿੱਤੀ ਤੇ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਦੇ ਰਹੇ।

 
 
 
 
 
 
 
 
 
 
 
 
 
 
 
 

A post shared by Sonia Mann (@soniamann01)

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

 
 
 
 
 
 
 
 
 
 
 
 
 
 
 
 

A post shared by Kanwar Grewal (@kanwar_grewal_official)

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

 
 
 
 
 
 
 
 
 
 
 
 
 
 
 
 

A post shared by Harf Cheema (ਹਰਫ) (@harfcheema)

ਸਰਕਾਰ ਨੇ ਕਿਸਾਨਾਂ ਦੀਆਂ ਮੰਨੀਆ ਦੋ ਮੰਗਾਂ 
ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਗੱਲਬਾਤ ਬੀਤੇ ਦਿਨ ਬੁੱਧਵਾਰ ਹੋਈ। ਇਸ ਬੈਠਕ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵਿਗਿਆਨ ਭਵਨ 'ਚ 40 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ। ਇਸ ਬੈਠਕ 'ਚ ਸਰਕਾਰ ਨੇ ਕਿਸਾਨਾਂ ਦੀਆਂ ਦੋ ਮੰਗਾਂ ਮੰਨੀਆਂ ਹਨ, ਜਿਸ 'ਚ ਬਿਜਲੀ ਸੋਧ ਬਿੱਲ 2020 ਸਰਕਾਰ ਨਹੀਂ ਲਿਆਵੇਗੀ। ਦੂਜਾ, ਪਰਾਲੀ ਦੇ ਮੁੱਦੇ ਨੂੰ ਲੈ ਕੇ ਸਰਕਾਰ ਝੁਕੀ ਹੈ, ਜਿਸ 'ਚ 1 ਕਰੋੜ ਜੁਰਮਾਨੇ ਦੀ ਤਜਵੀਜ਼ ਹੈ। ਯਾਨੀ ਕਿ ਸਰਕਾਰ ਹਵਾ ਪ੍ਰਦੂਸ਼ਣ ਨਾਲ ਜੁੜੇ ਆਰਡੀਨੈਂਸ 'ਚ ਬਦਲਾਅ ਲਈ ਸਰਕਾਰ ਤਿਆਰ ਹੈ। ਸਰਕਾਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਤਿਆਰ ਨਹੀਂ ਹੈ। ਇਸ ਤੋਂ ਇਲਾਵਾ ਸਰਕਾਰ ਨੇ ਐੱਮ. ਐੱਸ. ਪੀ. 'ਤੇ ਲਿਖਤੀ ਗਰੰਟੀ ਨੂੰ ਦੁਹਰਾਇਆ ਹੈ। ਉਥੇ ਹੀ ਹੁਣ ਅਗਲੀ ਮੀਟਿੰਗ 4 ਜਨਵਰੀ ਨੂੰ ਹੋਵੇਗੀ। ਸੂਤਰਾਂ ਮੁਤਾਬਕ ਸਰਕਾਰ ਐੱਮ. ਐੱਸ. ਪੀ. 'ਤੇ ਕਮੇਟੀ ਬਣਾਉਣ ਨੂੰ ਤਿਆਰ ਹੋ ਗਈ ਹੈ।

 
 
 
 
 
 
 
 
 
 
 
 
 
 
 
 

A post shared by Jazzy B (@jazzyb)

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

 

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।
 


author

sunita

Content Editor

Related News