ਜ਼ਰੂਰੀ ਖ਼ਬਰ: ਜਲੰਧਰ 'ਚ ਬੰਦ ਹਨ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

Wednesday, Oct 23, 2024 - 12:45 PM (IST)

ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਲੋਕਾਂ ਲਈ ਅਹਿਮ ਖ਼ਬਰ ਹੈ। ਜੇਕਰ ਤੁਸੀਂ ਆਪਣੇ ਘਰ ਤੋਂ ਬਾਹਰ ਨਿਕਲ ਰਹੇ ਹੋ ਤਾਂ ਸਾਵਧਾਨ ਰਹੋ ਕਿਉਂਕਿ ਤੁਹਾਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਾਣਕਾਰੀ ਅਨੁਸਾਰ ਸ਼ਾਸਤਰੀ ਮਾਰਕੀਟ ਤੋਂ ਰੇਲਵੇ ਸਟੇਸ਼ਨ, ਨਹਿਰੂ ਗਾਰਡਨ ਰੋਡ, ਲਾਡੋਵਾਲੀ ਰੋਡ ਨੂੰ ਪੁਲਸ ਨੇ ਬੰਦ ਕਰ ਦਿੱਤਾ ਹੈ। ਜਦਕਿ ਬੀ. ਐੱਮ. ਸੀ. ਚੌਂਕ, ਏ. ਪੀ. ਜੇ. ਸਕੂਲ ਰੋਡ ’ਤੇ ਭਾਰੀ ਟ੍ਰੈਫਿਕ ਜਾਮ ਲੱਗਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਖ਼ੁਸ਼ੀ-ਖ਼ੁਸੀ ਚੱਲ ਰਹੇ ਵਿਆਹ 'ਚ ਪੈ ਗਿਆ ਰੌਲਾ, ਫੋਟੋਗ੍ਰਾਫਰ 'ਤੇ SI ਨੇ ਜੜ੍ਹ 'ਤੇ ਥੱਪੜ

ਇਥੋਂ ਤੱਕ ਕਿ ਏ. ਪੀ. ਜੀ. ਗੁਰੂ ਨਾਨਕ ਮਿਸ਼ਨ ਚੌਂਕ ਤੋਂ ਸੜਕ ਦਾ ਨਿਰਮਾਣ ਨਾ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਅਜਿਹੀ ਸਥਿਤੀ ਵਿੱਚ ਵਾਹਨਾਂ ਨੂੰ ਹੋਰ ਰੂਟਾਂ ਵੱਲ ਮੋੜਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਜਲੰਧਰ ਦੌਰੇ 'ਤੇ ਹਨ, ਜਿਸ ਕਾਰਨ ਪੁਲਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ- ਨਿਹੰਗਾਂ ਨਾਲ ਵਿਵਾਦ ਦੌਰਾਨ ਕੁੱਲ੍ਹੜ ਪਿੱਜ਼ਾ ਕੱਪਲ ਦੀ ਨਵੀਂ ਵੀਡੀਓ ਆਈ ਸਾਹਮਣੇ, ਆਖੀ ਵੱਡੀ ਗੱਲ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News