'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ

Thursday, Oct 15, 2026 - 01:47 PM (IST)

'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ

ਚੰਡੀਗੜ੍ਹ (ਮਨਪ੍ਰੀਤ) : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਜਿੱਥੇ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ, ਉੱਥੇ ਹੀ ਚੰਡੀਗੜ੍ਹ ਦੇ ਤਿੰਨ ਸਰਕਾਰੀ ਸਕੂਲਾਂ ਸੈਕਟਰ-20, ਸੈਕਟਰ-23 ਅਤੇ ਸੈਕਟਰ-32 ਨੂੰ ਅੱਜ ਸਵੇਰੇ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਨਾਲ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਹ ਈਮੇਲ ਵੀਰਵਾਰ ਸਵੇਰੇ ਕਰੀਬ 9:08 ਵਜੇ 'ਕੈਨੇਥ ਮੈਕਸਿਮਸ' ਨਾਮ ਦੇ ਖ਼ਾਤੇ ਤੋਂ ਭੇਜੀ ਗਈ ਹੈ। ਈਮੇਲ 'ਚ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖਣ ਦੇ ਨਾਲ-ਨਾਲ ਸਕੂਲਾਂ ਵਿੱਚ ਧਮਾਕੇ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ ਖੁੱਲ੍ਹੇ ਅਤੇ ਕਿੱਥੇ ਰਹੇ ਬੰਦ

ਇਸ ਤੋਂ ਇਲਾਵਾ ਈਮੇਲ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਦਫ਼ਤਰ ਨੂੰ ਵੀ ਨਿਸ਼ਾਨਾ ਬਣਾਉਣ ਦਾ ਜ਼ਿਕਰ ਕੀਤਾ ਗਿਆ ਹੈ। ਧਮਕੀ ਭਰੇ ਸੰਦੇਸ਼ 'ਚ ਸਪੱਸ਼ਟ ਲਿਖਿਆ ਗਿਆ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਦਾ ਬਦਲਾ ਲੈਣ ਲਈ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਸੰਦੇਸ਼ ਦੇ ਅਖ਼ੀਰ 'ਚ 'ਖਾਲਿਸਤਾਨ ਨੈਸ਼ਨਲ ਆਰਮੀ' ਅਤੇ 'ਬੱਬਰ ਖਾਲਸਾ (ਪਰਮਾਰ-ਕੈਨੇਡਾ)' ਵਰਗੇ ਸੰਗਠਨਾਂ ਸਮੇਤ ਕੁੱਝ ਵਿਅਕਤੀਆਂ ਦੇ ਨਾਮ ਲਿਖੇ ਹੋਏ ਹਨ।

ਇਹ ਵੀ ਪੜ੍ਹੋ : ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਨਹੀਂ ਖੁੱਲ੍ਹੇ ਬਾਜ਼ਾਰ, ਬੰਦ ਵਿਚਾਲੇ ਜਾਣੋ ਮਾਨਸਾ ਜ਼ਿਲ੍ਹੇ ਦੇ ਤਾਜ਼ਾ ਹਾਲਾਤ

ਧਮਕੀ ਮਿਲਣ ਤੋਂ ਤੁਰੰਤ ਬਾਅਦ ਚੰਡੀਗੜ੍ਹ ਪੁਲਸ ਅਤੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਜਾਂਚ ਲਈ ਮੌਕੇ 'ਤੇ ਪਹੁੰਚ ਗਈਆਂ। ਪੁਲਸ ਵੱਲੋਂ ਬਾਰੀਕੀ ਨਾਲ ਤਲਾਸ਼ੀ ਲਈ ਗਈ ਪਰ ਅਜੇ ਤੱਕ ਕੋਈ ਵੀ ਬੰਬ ਜਾਂ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਪੁਲਸ ਈਮੇਲ ਭੇਜਣ ਵਾਲੇ ਦੀ ਪਛਾਣ ਅਤੇ ਸੰਦੇਸ਼ ਦੀ ਸੱਚਾਈ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News