ਬਠਿੰਡਾ ਦੇ ਇਨ੍ਹਾਂ ਸਕੂਲਾਂ ਨੂੰ ਤੁਰੰਤ ਕਰਾਇਆ ਗਿਆ ਖ਼ਾਲੀ, ਧਮਕੀ ਮਿਲਣ ਮਗਰੋਂ ਮਚੀ ਹਫੜਾ-ਦਫੜੀ

Thursday, Apr 23, 2026 - 12:41 PM (IST)

ਬਠਿੰਡਾ ਦੇ ਇਨ੍ਹਾਂ ਸਕੂਲਾਂ ਨੂੰ ਤੁਰੰਤ ਕਰਾਇਆ ਗਿਆ ਖ਼ਾਲੀ, ਧਮਕੀ ਮਿਲਣ ਮਗਰੋਂ ਮਚੀ ਹਫੜਾ-ਦਫੜੀ

ਬਠਿੰਡਾ (ਵਿਜੇ ਵਰਮਾ) : ਸ਼ਹਿਰ 'ਚ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਦੋ ਨਾਮੀ ਸਕੂਲਾਂ ਸੇਂਟ ਜ਼ੇਵੀਅਰ ਅਤੇ ਮਿਲੇਨਿਯਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸਦੇ ਨਾਲ ਹੀ ਬਠਿੰਡਾ ਰੇਲਵੇ ਸਟੇਸ਼ਨ ਨੂੰ ਵੀ ਨਿਸ਼ਾਨਾ ਬਣਾਉਣ ਲਈ ਚਿਤਾਵਨੀ ਭਰੀ ਈ-ਮੇਲ ਸਾਹਮਣੇ ਆਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਦੋਹਾਂ ਸਕੂਲਾਂ ਨੂੰ ਤੁਰੰਤ ਖ਼ਾਲੀ ਕਰਵਾ ਲਿਆ ਗਿਆ ਹੈ ਅਤੇ ਬੱਚਿਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਗਿਆ ਹੈ। ਉੱਧਰ ਰੇਲਵੇ ਸਟੇਸ਼ਨ ‘ਤੇ ਪੁਲਸ ਦੀਆਂ ਟੀਮਾਂ ਮੁਸਤੈਦੀ ਨਾਲ ਜਾਂਚ 'ਚ ਜੁੱਟੀਆਂ ਹੋਈਆਂ ਹਨ ਅਤੇ ਯਾਤਰੀਆਂ ਅਤੇ ਸਮਾਨ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ ਹੈ ਕਾਰਨ
ਧਮਕੀ ਮਿਲਦੇ ਹੀ ਪੁਲਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਮੋਡ 'ਤੇ ਆ ਗਈਆਂ। ਸਕੂਲਾਂ 'ਚ ਸਰਚ ਆਪਰੇਸ਼ਨ ਚਲਾਇਆ ਗਿਆ, ਜਦੋਂ ਕਿ ਸਟੇਸ਼ਨ ‘ਤੇ ਸੁਰੱਖਿਆ ਹੋਰ ਵੀ ਸਖ਼ਤ ਕਰ ਦਿੱਤੀ ਗਈ ਹੈ। ਸੂਤਰਾਂ ਦੇ ਮੁਤਾਬਕ ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ ਹੈ, ਜਿਸ ਦੀ ਜਾਂਚ ਸਾਈਬਰ ਸੈੱਲ ਵੱਲੋਂ ਕੀਤੀ ਜਾ ਰਹੀ ਹੈ। ਹਰ ਪੱਖ ਤੋਂ ਜਾਂਚ ਜਾਰੀ ਹੈ ਅਤੇ ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਦੀ ਪੁਸ਼ਟੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ! ਭਿਆਨਕ ਗਰਮੀ ਦੇ ਕਹਿਰ ਵਿਚਾਲੇ ਮਾਪਿਆਂ ਨੇ ਚੁੱਕੀ ਮੰਗ
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਹੀ ਦੋਸ਼ੀਆਂ ਤੱਕ ਪਹੁੰਚ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News