ਸਿੱਖਿਆ ਵਿਭਾਗ ਦੀ ਰਡਾਰ 'ਤੇ ਪੰਜਾਬ ਦੇ ਇਹ ਸਕੂਲ! ਮੰਗਵਾ ਲਈਆਂ ਲਿਸਟਾਂ

Wednesday, Oct 09, 2024 - 02:00 PM (IST)

ਲੁਧਿਆਣਾ (ਵਿੱਕੀ): ਪਿਛਲੇ ਸਾਲ ਵੱਖ-ਵੱਖ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ 2-2 ਵਾਰ ਪੇਮੈਂਟ ਹੋ ਗਈ ਸੀ। ਇਸ ਸਾਲ ਵੀ ਅਜਿਹਾ ਨਾ ਹੋ ਜਾਵੇ, ਇਸ ਨੂੰ ਧਿਆਨ ਵਿਚ ਰੱਖਦਿਆਂ ਵਿਭਾਗ ਵੱਲੋਂ ਪਹਿਲਾਂ ਹੀ ਅਹਿਤਿਆਤ ਵਰਤੀ ਜਾ ਰਹੀ ਹੈ। ਇਸੇ ਲੜੀ ਤਹਿਤ ਵਿਭਾਗ ਨੇ ਅਜਿਹੇ ਸਕੂਲਾਂ ਦੀ ਪਛਾਣ ਕੀਤੀ ਹੈ ਜੋ ਵਿਭਾਗ ਦੇ ਸਕਾਲਰਸ਼ਿਪ ਪੋਰਟਲ 'ਤੇ ਆਪਣੇ ਆਪ ਨੂੰ ਵੱਖ-ਵੱਖ IDs ਤੋਂ ਰਜਿਸਟਰ ਕਰ ਰਹੇ ਹਨ। ਇਸ ਸਬੰਧੀ ਵਿਭਾਗ ਵੱਲੋਂ ਸਾਰੇ ਸਿੱਖਿਆ ਅਫ਼ਸਰਾਂ ਨੂੰ ਸੂਚਿਤ ਕੀਤਾ ਗਿਆ ਹੈ। ਵਿਭਾਗ ਵੱਲੋਂ ਉਨ੍ਹਾਂ ਨੂੰ ਅਜਿਹੇ ਸਕੂਲਾਂ ਦੀ ਲਿਸਟ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ ਜਿਨ੍ਹਾਂ ਨੂੰ ਅਜੇ ਤਕ ਯੂ-ਡਾਈਸ ਕੋਡ ਹੀ ਜਾਰੀ ਨਹੀਂ ਹੋਇਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ

ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਡਾ. ਅੰਬੇਡਕਰ ਪੋਰਟਲ 'ਤੇ ਕੁਝ ਸੰਸਥਾਵਾਂ ਦੇ ਇਕ ਤੋਂ ਵੱਧ ਵਾਰ ਰਜਿਸਟਰਡ ਹੋਣ ਦੀ ਸਮੱਸਿਆ 'ਤੇ ਕਾਰਵਾੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸਬੰਧੀ ਨਿਰਦੇਸ਼, ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਵਿਭਾਗ ਵੱਲੋਂ ਮਿਲੀ ਸੂਚਨਾ ਦੇ ਅਧਾਰ 'ਤੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਸਿੱਖਿਆ) ਨੂੰ ਇਹ ਹੁਕਮ ਦਿੱਤਾ ਗਿਆ ਹੈ ਕਿ ਉਹ ਆਪਣੇ ਅਧੀਨ ਆਉਣ ਵਾਲੇ ਸਕੂਲਾਂ ਤੋਂ 2 ਦਿਨਾਂ ਦੇ ਅੰਦਰ ਸੂਚਨਾ ਲੈ ਕੇ ਭਿਜਵਾਈ ਜਾਵੇ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ! ਹੋਈ ਇਹ ਤਬਦੀਲੀ

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਯਕੀਨੀ ਬਣਾਉਣ ਕਿ ਸਕੂਲਾਂ ਵੱਲੋਂ ਪੋਰਟਲ 'ਤੇ ਕਿਹੜੀ ਆਈਡੀ ਦੀ ਵਰਤੋਂ ਨਹੀਂ ਕੀਤੀ ਜਾ ਰਹੀ, ਤਾਂ ਜੋ ਉਨ੍ਹਾਂ ਦੀ ਆਈ.ਡੀ. ਨੂੰ ਹਟਾਇਆ ਜਾ ਸਕੇ। ਇਸ ਦੇ ਨਾਲ ਹੀ ਜਿਨ੍ਹਾਂ ਸਕੂਲਾਂ ਨੂੰ ਅਜੇ ਤਕ ਯੂ-ਡਾਈਸ ਕੋਡ ਨਹੀਂ ਦਿੱਤੇ ਗਏ, ਉਨ੍ਹਾਂ ਦੀ ਜਾਣਕਾਰੀ ਵੀ ਛੇਤੀ ਤੋਂ ਛੇਤੀ ਮੁਹੱਈਆ ਕਰਵਾਈ ਜਾਵੇ। ਸਾਰੇ ਸਕੂਲਾਂ ਨੂੰਇਹ ਪ੍ਰਮਾਣ ਪੱਤਰ ਪੇਸ਼ ਕਰਨਾ ਹੋਵੇਗਾ ਕਿ ਉਹ ਸਿਰਫ਼ ਇਕ ਹੀ ਆਈ.ਡੀ. ਦੀ ਵਰਤੋਂ ਕਰ ਰਹੇ ਹਨ। ਜੇਕਰ ਭਵਿੱਖ ਵਿਚ ਕਿਸੇ ਵਿਦਿਆਰਥੀ ਨੂੰ ਦੋਹਰਾ ਭੁਗਤਾਨ ਹੁੰਦਾ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਦੀ ਹੋਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News